Saturday, April 27, 2024

ਵਾਹਿਗੁਰੂ

spot_img
spot_img

ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2022:
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ।

ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਲੋਕ ਨਿਰਮਾਣ ਵਿਭਾਗ ਸਕੱਤਰ ਸਿੰਘ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਅਰੁਣ ਕੁਮਾਰ, ਸਾਰੇ ਮੁੱਖ ਇੰਜੀਨੀਅਰ, ਸਮੂਹ ਸਰਕਲਾਂ ਦੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਜੰਗਲਾਤ, ਸੀਵਰੇਜ਼ ਬੋਰਡ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...