Saturday, April 20, 2024

ਵਾਹਿਗੁਰੂ

spot_img
spot_img

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਮਈ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਅੱਜ ਦੋ ਮੈਂਬਰਾਂ ਵਿਚ ਜਥੇਦਾਰ ਅਵਤਾਰ ਸਿੰਘ ਹਿੱਤ ਨੁੰ ਸ਼ਾਮਲ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਤਖਤ ਸ੍ਰੀ ਪਟਨਾ ਸਾਹਿਬ ਦਾ ਨੁਮਾਇੰਦਾ ਇਸ ਕਮੇਟੀ ਵਿਚ ਪਾਉਣਾ ਚਾਹੁੰਦੀ ਹੈ ਤਾਂ ਜਨਰਲ ਸਕੱਤਰ, ਮੀਤ ਪ੍ਰਧਾਨ ਜਾਂ ਕੋਈ ਹੋਰ ਅਹੁਦੇਦਾਰ ਸ਼ਾਮਲ ਕੀਤਾ ਜਾ ਸਕਦਾ ਹੈ ਪਰ ਜਿਸ ਵਿਅਕਤੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ, ਬਾਣੀ ਨੁੰ ਤੋੜ ਮਰੋੜ ਕੇ ਛਾਪਣ ਦਾ ਮਾਮਲਾ ਚਲਦਾ ਹੋਵੇ ਜੋ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸੁਣਵਾਈ ਅਧੀਨ ਹੋਵੇ, ਉਸਨੁੰ ਸ਼ਾਮਲ ਕਰਨ ‘ਤੇ ਸਾਨੂੰ ਸਖ਼ਤ ਇਤਰਾਜ਼ ਹੈ।

ਉਹਨਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਹੁੰਦਿਆਂ ਜੋ ਕਾਰਾ ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਤੇ ਕੈਨੇਡਾ ਨਿਵਾਸੀ ਓਂਕਾਰ ਸਿੰਘ ਵਾਂਗੂ ਗੁਰਬਾਣੀ ਨਿਰਾਦਰ ਦਾ ਕੀਤਾ, ਉਸਨੁੰ ਇਸ ਕੌਮ ਦੀ ਕਮੇਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਕਿਸੇ ਵੀ ਤਰੀਕੇ ਸਹੀ ਨਹੀਂ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੁੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਤੇ ਗੌਰ ਕਰਨ ਤੇ ਜਿਸ ਵਿਅਕਤੀ ‘ਤੇ ਗੁਰਬਾਣੀ ਦੇ ਨਿਰਾਦਰ ਦਾ ਇਲਜ਼ਾਮ ਹੋਵੇ, ਉਸਨੁੰ ਇਸ ਕਮੇਟੀ ਵਿਚ ਸ਼ਾਮਲ ਕਰਨ ਦੇ ਫੈਸਲੇ ਦੀ ਮੁੜ ਸਮੀਖਿਆ ਕਰਨ।

ਉਹਨਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ ਤੇ ਅਸੀਂ ਸਨਿਮਰ ਅਪੀਲ ਕਰ ਰਹੇ ਹਾਂ ਕਿ ਜਥੇਦਾਰ ਹਿੱਤ ਨੂੰ ਕਮੇਟੀ ਵਿਚ ਸ਼ਾਮਲ ਕਰ ਕੇ ਕੌਮ ਨੁੰ ਸ਼ਰਮਸਾਰ ਨਾ ਕੀਤਾ ਜਾਵੇ ਕਿਉਂਕਿ ਉਹਨਾਂ ਖਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ ਲੱਗਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਮਾਮਲੇ ਦਾ ਨਿਪਟਾਰਾ ਨਹੀਂ ਹੋ ਜਾਂਦਾ, ਉਹਨਾਂ ਦਾ ਨਾਂ ਕਿਸੇ ਵੀ ਕੌਮ ਦੀ ਕਮੇਟੀ ਵਿਚ ਨਹੀਂ ਪਾਇਆ ਜਾਣਾ ਚਾਹੀਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...