Saturday, April 20, 2024

ਵਾਹਿਗੁਰੂ

spot_img
spot_img

ਹਰਵਿੰਦਰ ਸਿੰਘ ਸਵੱਦੀ ਟੀ.ਐਸ.ਯੂ.ਦੇ ਛੇਵੀਂ ਵਾਰ ਪ੍ਰਧਾਨ ਬਣੇ; ਜਗਤਾਰ ਸਿੰਘ ਮੋਰਕਰੀਮਾਂ ਤੇ ਪਰਮਜੀਤ ਸਿੰਘ ਚੀਮਾਂ ਮੀਤ ਪ੍ਰਧਾਨ ਚੁਣੇ ਗਏ

- Advertisement -

ਯੈੱਸ ਪੰਜਾਬ
ਜਗਰਾਉਂ, 25 ਜੂਨ, 2022 –
ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਡਵੀਜਨ ਜਗਰਾਉਂ ਦੀ ਚੋਣ ਜ਼ੋਨਲ ਆਗੂ ਅਵਤਾਰ ਸਿੰਘ ਬੱਸੀਆਂ ਅਤੇ ਸਰਕਲ ਸਕੱਤਰ ਦਲਜੀਤ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਡਵੀਜਨ ਜਗਰਾੳਂੁ ਦੇ ਵੱਡੀ ਗਿਣਤੀ ਵਿੱਚ ਡੈਲੀਗੇਟਾਂ ਨੇ ਹਿੱਸਾ ਲਿਆ।

ਇਸ ਚੋਣ ਵਿੱਚ ਇੰਜ:ਹਰਵਿੰਦਰ ਸਿੰਘ ਸਵੱਦੀ ਨੂੰ ਲਗਾਤਾਰ ਛੇਵੀਂ ਵਾਰ ਟੈਕਨੀਕਲ ਸਰਵਿਸ ਯੂਨੀਅਨ ਦੀ ਡਵੀਜਨ ਕਮੇਟੀ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਅਤੇ ਜਗਤਾਰ ਸਿੰਘ ਮੋਰਕਰੀਮਾਂ ਤੇ ਪਰਮਜੀਤ ਸਿੰਘ ਚੀਮਾਂ ਜੱਥੇਬੰਦੀ ਦਾ ਮੀਤ ਪ੍ਰਧਾਨ ਚੁਣਿਆਂ ਗਿਆ।

ਬਾਕੀ ਦੀ ਕਮੇਟੀ ਵਿੱਚ ਬਟਾ ਸਿੰਘ ਮਲਕ ਨੂੰ ਡਵੀਜਨ ਕੈਸ਼ੀਅਰ, ਅਵਤਾਰ ਸਿੰਘ ਕਲੇਰ ਨੂੰ ਸਕੱਤਰ ਅਤੇ ਜਸਮੇਲ ਸਿੰਘ ਜੇਈ ਨੂੰ ਜੁਆਇੰਟ ਸਕੱਤਰ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਕਮੇਟੀ ਦੀ ਚੋਣ ਮੌਕੇ ਜੱਥੇਬੰਦੀ ਦੇ ਪਹਿਲਾਂ ਡਵੀਜਨ ਸਕੱਤਰ ਰਹੇ ਅਜਮੇਰ ਸਿੰਘ ਕਲੇਰ ਪਿਛਲੇ ਦੋ ਸਾਲਾਂ ਦੀ ਰਿਪੋਰਟ ਪੇਸ਼ ਕੀਤੀ ਅਤੇ ਡਵੀਜਨ ਕੈਸ਼ੀਅਰ ਰਹੇ ਦਲਜੀਤ ਸਿੰਘ ਜੱਸੋਵਾਲ ਨੇ ਵਿੱਤੀ ਲੇਖਾ-ਜ਼ੋਖਾ ਪੇਸ਼ ਕੀਤਾ।

ਜਿਸ ਨੂੰ ਸਾਰੇ ਹੀ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਬਾਅਦ ਵਿੱਚ ਡਵੀਜਨ ਪ੍ਰਧਾਨ ਹਰਵਿੰਦਰ ਸਿੰਘ ਸਵੱਦੀ ਵੱਲੋਂ ਪੁਰਾਣੀ ਕਮੇਟੀ ਨੂੰ ਭੰਗ ਕਰਦੇ ਹੋਏ ਜੱਥੇਬੰਦੀ ਦੇ ਚੋਣ ਪ੍ਰਬੰਧਕਾਂ ਨੂੰ ਨਵੀਂ ਕਮੇਟੀ ਦੀ ਚੋਣ ਕਰਵਾਉਣ ਲਈ ਅਧਿਕਾਰ ਸੌਂਪ ਦਿੱਤੇ। ਨਵੀਂ ਚੁਣੀ ਗਈ ਡਵੀਜਨ ਕਮੇਟੀ ਨੂੰ ਵਧਾਈ ਦਿੰਦੇ ਜ਼ੋਨਲ ਆਗੂ ਅਵਤਾਰ ਸਿੰਘ ਬੱਸੀਆਂ ਅਤੇ ਸਰਕਲ ਸਕੱਤਰ ਦਲਜੀਤ ਸਿੰਘ ਜੱਸੋਵਾਲ ਨੇ ਆਖਿਆ ਕਿ ਬਿਜਲੀ ਦੀ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਦਾ ਇਤਿਹਾਸ ਬੜਾ ਸੰਘਰਸ਼ ਭਰਿਆ ਤੇ ਗੌਰਵਮਈ ਰਿਹਾ ਹੈ।

ਟੈਕਨੀਕਲ ਸਰਵਿਸ ਯੂਨੀਅਨ ਹਮੇਸ਼ਾ ਹੀ ਬਿਜਲੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਚੱਟਾਨ ਵਾਂਗ ਖੜਦੀ ਰਹੀ ਹੈ ਤੇ ਇਤਿਹਾਸ ਗਵਾਹ ਹੈ ਕਿ ਵੱਡੇ ਸੰਘਰਸ਼ ਲੜਕੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਪਾਸੋਂ ਬਿਜਲੀ ਮੁਲਾਜ਼ਮਾਂ ਮੰਗਾਂ ਪੂਰੀਆਂ ਕਰਵਾਈਆਂ ਹਨ। ਉਹਨਾਂ ਨਵੇਂ ਚੁਣੇ ਗਏ ਆਗੂਆਂ ਦੀ ਕਾਬਲੀਅਤ ਅਤੇ ਯੋਗ ਅਗਵਾਈ ਤੇ ਭਰੋਸਾ ਜਿਤਾਉਂਦੇ ਹੋਏ ਜਗਰਾੳਂ ਡਵੀਜਨ ਦੇ ਬਿਜਲੀ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਨਵੀਂ ਚੁਣੀ ਗਈ ਟੀਮ ਬਿਜਲੀ ਮੁਲਾਜ਼ਮਾਂ ਯੋਗ ਅਗਵਾਈ ਕਰੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ‘ਕਾਕਾ ਕਾਉਂਕੇ’, ਅਪਤਿੰਦਰ ਸਿੰਘ ਪ੍ਰਧਾਨ ਸਿੱਧਵਾਂ ਬੇਟ, ਕਰਨੈਲ ਸਿੰਘ ਸਿੱਧਵਾਂ ਖੁਰਦ, ਜਤਿੰਦਰਪਾਲ ਸਿੰਘ ਡੱਲਾ, ਸੁਖਮਿੰਦਰ ਸਿੰਘ ਵਜਾਨੀਆਂ, ਪਵਿੱਤਰ ਸਿੰਘ ਗਾਲਿਬ, ਜਗਜੀਤ ਸਿੰਘ ਬਰਸਾਲ, ਅਮਨਦੀਪ ਸਿੰਘ ਡੱਲਾ, ਕਰਮਜੀਤ ਸਿੰਘ ਬਰਸਾਲ, ਰਾਜਵਿੰਦਰ ਸਿੰਘ ਲਵਲੀ, ਭੁਪਿੰਦਰ ਸਿੰਘ ਸੇਖੋਂ, ਕੁਲਦੀਪ ਸਿੰਘ ਮਲਕ, ਪਰਮਜੀਤ ਰਾਏ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਵਲੀਪੁਰ, ਹਰਮੇਲ ਸਿੰਘ, ਮਨਜੀਤ ਕੁਮਾਰ, ਜਗਦੀਪ ਸਿੰਘ ਡੱਲਾ, ਜਗਜੀਤ ਸਿੰਘ ਦੇਹੜਕਾ, ਦੀਪ ਕਿਲੀ ਚਾਹਲਾਂ, ਦਲਜੀਤ ਸਿੰਘ ਜੇਈ, ਹਰਵਿੰਦਰ ਸਿੰਘ ਚੀਮਨਾਂ ਜੇਈ, ਕੋਮਲ ਸ਼ਰਮਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡੈਲੀਗੇਟ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...