Tuesday, March 19, 2024

ਵਾਹਿਗੁਰੂ

spot_img
spot_img

ਹਰਸਿਮਰਤ ਬਾਦਲ ਇਹ ਵੀ ਦੱਸਣ ਕਿ 15 ਸਾਲਾਂ ਦੇ ਮਾਫ਼ੀਆ ਰਾਜ ਵਿੱਚ ਬਾਦਲ ਪਰਿਵਾਰ ਨੇ ਪੰਜਾਬ ਨੂੰ ਕਿੰਨਾ ਲੁੱਟਿਆ: ‘ਆਮ ਆਦਮੀ ਪਾਰਟੀ’

- Advertisement -

ਯੈੱਸ ਪੰਜਾਬ
ਚੰਡੀਗੜ, 21 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਈ.ਡੀ ਦੇ ਛਾਪੇ ਵਿੱਚ ਮੁੱਖ ਮੰਤਰੀ ਚੰਨੀ ਦੇ ਰਿਸਤੇਦਾਰਾਂ ਕੋਲੋਂ ਬਰਾਮਦ ਰਕਮ ਬਾਰੇ ਅਕਾਲੀ ਦਲ ਬਾਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਬਿਆਨ ‘ਤੇ ਬੀਬਾ ਬਾਦਲ ਦੀ ਸਖ਼ਤ ਅਲੋਚਨਾ ਕੀਤੀ ਹੈ।

ਜ਼ਿਕਰਯੋਗ ਹੈ ਕਿ ‘ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੇਤ ਮਾਫੀਆ ਚਲਾ ਰਹੇ ਹਨ ਅਤੇ ਚੰਨੀ ਦੇ ਛੋਟੇ ਜਿਹੇ ਕਾਰਜਕਾਲ ਵਿੱਚ ਉਸ ਦੇ ਰਿਸਤੇਦਾਰਾਂ ਨੇ ਕਰੋੜਾਂ ਰੁਪਏ ਇੱਕਠੇ ਕੀਤੇ ਹਨ’ ਬਾਰੇ ਟਿੱਪਣੀ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਤਜ਼ਰਬੇ ਨਾਲ ਮੁੱਖ ਮੰਤਰੀ ਚੰਨੀ ਦੀ ਲੁੱਟ ਬਾਰੇ ਗੱਲ ਕਰ ਰਹੀ ਹੈ, ਕਿਉਂਕਿ ਬਾਦਲ ਪਰਿਵਾਰ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਦਾ ਆ ਰਿਹਾ।

ਈ.ਡੀ. ਦੀ ਛਾਪੇਮਾਰੀ ਵਿੱਚ ਚੰਨੀ ਦੀ ਰੱਖੀ ਗਈ ਰਕਮ ਦਾ ਪਰਦਾਫ਼ਾਸ਼ ਹੋਇਆ ਹੈ, ਪਰ ਹਰਸਿਮਰਤ ਕੌਰ ਬਾਦਲ ਨੂੰ ਪੰਜਾਬ ਦੀ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ 15 ਸਾਲਾਂ ਦੇ ਰਾਜਕਾਲ ਕਿੰਨੇ ਕਰੋੜ ਰੁਪਏ ਪੰਜਾਬ ਵਿਚੋਂ ਲੁੱਟੇ ਹਨ।”

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਸੂਬੇ ਵਿੱਚ ਹਰ ਤਰਾਂ ਰੇਤ, ਡਰੱਗ, ਟਰਾਂਸਪੋਰਟ, ਕੇਬਲ ਮਾਫੀਆ ਦਾ ਸਰਪ੍ਰਸਤ ਰਿਹਾ ਹੈ। ਇਸ ਲਈ ਹੁਣ ਜਦੋਂ ਈ.ਡੀ. ਨੇ ਮੁੱਖ ਮੰਤਰੀ ਚੰਨੀ ਦੇ ਰਿਸਤੇਦਾਰਾਂ ਤੋਂ ਕਰੋੜਾਂ ਰੁਪਏ ਜਬਤ ਕੀਤੇ ਹਨ ਤਾਂ ਇਸ ਬਾਰੇ ਹਰਸਿਮਰਤ ਕੌਰ ਬਾਦਲ ਦੀ ਪ੍ਰਤੀਕਿਰਿਆ ਹਾਸੋਹੀਣੀ ਹੈ। ਸਾਰਾ ਪੰਜਾਬ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਬਾਰੇ ਚੰਗੀ ਤਰਾਂ ਜਾਣਦਾ ਹੈ।

ਉਨਾਂ ਕਿਹਾ ਕਿ ਬਾਦਲ ਪਰਿਵਾਰ ਸੂਬੇ ਵਿੱਚ ਹਰ ਤਰਾਂ ਦੇ ਗੈਰ ਕਾਨੂੰਨੀ ਕਾਰੋਬਾਰਾਂ ਦਾ ਸਰਗਣਾ ਰਿਹਾ ਹੈ ਅਤੇ ਉਸ ਨੇ ਲੁਧਿਆਣਾ ਸਿਟੀ ਸੈਂਟਰ ਘੋਟਾਲੇ ਵਿੱਚ ਚਰਨਜੀਤ ਸਿੰਘ ਚੰਨੀ ਦੇ ਭਾਈ ਦੀ ਮਦਦ ਕੀਤੀ ਸੀ। ਸੰਧਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਮਾਨ ਸਨਮਾਨ ਮਾਫੀਆ, ਡਰੱਗ, ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਦੋਸ਼ਾਂ ਕਾਰਨ ਇਸ ਕਦਰ ਖ਼ਤਮ ਹੋ ਗਿਆ ਹੈ ਕਿ ਉਨਾਂ ਕੋਲ ਦੂਜੇ ਰਾਜਨੀਤਿਕ ਆਗੂਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਬਚਇਆ।

ਹਰਸਿਮਰਤ ਕੌਰ ਬਾਦਲ ਵੱਲੋਂ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਕਹੇ ਜਾਣ ‘ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨੂੰ ਨਰਿੰਦਰ ਮੋਦੀ ਅਤੇ ਭਾਜਪਾ ਕੋਲ ਵੇਚ ਦਿੱਤਾ ਸੀ। ਬੀਬਾ ਬਾਦਲ ਦੇ ਭਰਾ ਬਿਕਰਮ ਮਜੀਠੀਆ ‘ਤੇ ਡਰੱਗ ਤਸਕਰੀ ਦੇ ਦੋਸ਼ ਲੱਗੇ ਹਨ।

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀ ਕਾਂਡ ਵਿੱਚ ਆਉਂਦੇ ਹਨ, ਪਰ ਬੀਬਾ ਬਾਦਲ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਕਹਿਣ ਦੀ ਗੁਸਤਾਖ਼ੀ ਕਰ ਰਹੀ ਹੈ। ਜਦੋਂ ਕਿ ਇੱਕਲੇ ਭਗਵੰਤ ਮਾਨ ਨੇ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਉਠਾਇਆ ਸੀ ਅਤੇ ਪੰਜਾਬ ਦੇ ਲੋਕਾਂ ਨਾਲ ਸੰਬੰਧਿਤ ਕਿਸੇ ਵੀ ਹੋਰ ਮੁੱਦੇ ਨੂੰ ਉਠਾਉਣ ਤੋਂ ਵੀ ਮਾਨ ਕਦੇ ਪਿੱਛੇ ਨਹੀਂ ਹਟੇਗਾ।

ਸੰਧਵਾਂ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਦੇ ਲੋਕ ਕਾਂਗਰਸੀ ਆਗੂਆਂ, ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਤੋਂ ਚੰਗੀ ਤਰਾਂ ਵਾਕਿਫ਼ ਹੋ ਗਏ ਹਨ ਤਾਂ ਉਹ ਇਨਾਂ ਆਗੂਆਂ ਅਤੇ ਪਰਿਵਾਰਾਂ ‘ਤੇ ਕਦੇ ਭਰੋਸਾ ਨਹੀਂ ਕਰਨਗੇ। ਸਗੋਂ ਵਿਧਾਨ ਸਭਾ ਚੋਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ, ਜਿਹੜੀ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,280FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...