Thursday, April 25, 2024

ਵਾਹਿਗੁਰੂ

spot_img
spot_img

ਹਰਸਿਮਰਤ ਬਾਦਲ ਨੇ ਕੀਤਾ ਦੁਬਈ ਵਿਖ਼ੇ ‘ਗਲਫ਼ੂਡ 2020’ ਵਿੱਚ ‘ਇੰਡੀਆ ਪੈਵੀਲੀਅਨ’ ਦਾ ਉਦਘਾਟਨ

- Advertisement -

ਚੰਡੀਗੜ੍ਹ, ਦੁਬਈ, 2020:

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਦੁਬਈ ਵਿਖੇ ਗਲਫੂਡ 2020 ਦੇ 25ਵੇਂ ਐਡੀਸ਼ਨ ਮੌਕੇ ਇੱਥੇ ਇੰਡੀਆ ਪੈਵੀਲੀਅਨ ਦਾ ਉਦਘਾਟਨ ਕੀਤਾ।

ਇਸ ਮੌਕੇ ਉਹਨਾਂ ਮੇਲੇ ਦਾ ਦੌਰਾ ਕਰਦਿਆਂ ਭਾਰਤੀ ਪ੍ਰਦਰਸ਼ਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਗਲਫੂਡ 2020 ਪਲੇਟਫਾਰਮ ਨੂੰ ਵਿਦੇਸ਼ੀ ਨਿਵੇਸ਼ਕਾਂ ਨਾਲ ਕਾਰੋਬਾਰੀ ਭਾਈਵਾਲੀਆਂ ਬਣਾਉਣ ਲਈ ਇਸਤੇਮਾਲ ਕਰਨ ਅਤੇ ਭਾਰਤ ਤੋਂ ਪੱਛਮੀ ਬਜ਼ਾਰ ਵਿਚ ਖੁਰਾਕ ਉਤਪਾਦਾਂ ਦੇ ਨਿਰਯਾਤ ਨੂੰ ਤੇਜ਼ ਕਰਨ। ਪ੍ਰਦਰਸ਼ਕਾਂ ਨਾਲ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਉਹਨਾਂ ਲਈ ਭਾਰਤ, ਯੂਏਈ ਅਤੇ ਬਾਕੀ ਦੇਸ਼ਾਂ ਵਿਚ ਸੰਭਾਵਿਤ ਕਾਰੋਬਾਰੀਆਂ ਮੌਕਿਆਂ ਬਾਰੇ ਚਰਚਾ ਕੀਤੀ।

ਕੇਂਦਰੀ ਮੰਤਰੀ ਨੇ ਯੂਏਆਈ ਅੰਦਰ ਫੂਡ ਬਿਜ਼ਨਸ ਕਰਦੀਆਂ ਕੰਪਨੀਆਂ ਨਾਲ ਵੱਖਰੇ ਤੌਰ ਤੇ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਦੌਰਾਨ ਹੋਈ ਚਰਚਾ ਦੇ ਆਧਾਰ ਤੇ ਯੂਏਈ ਦੀਆਂ ਸੁਪਰ ਮਾਰਕੀਟਾਂ ਵਿਚ ਭਾਰਤੀ ਉਤਪਾਦਾਂ ਨੂੰ ਲਾਂਚ ਕਰਨ ਵਾਸਤੇ ਲੋੜੀਂਦੀ ਮੱਦਦ ਦੇਣ ਲਈ ਇੱਕ ਫੰਡ ਸਥਾਪਤ ਦੇ ਪ੍ਰਸਤਾਵ ਨੂੰ ਵਿਚਾਰਿਆ ਗਿਆ।

ਇੰਡੀਆ ਯੂਏਈ ਖੁਰਾਕ ਸੁਰੱਖਿਆ ਲਾਂਘਾ ਪ੍ਰਾਜੈਕਟ ਦੇ ਨੁੰਮਾਇਦੇ ਨਾਲ ਵਿਚਾਰ ਚਰਚਾ ਕਰਦਿਆਂ ਕੇਂਦਰੀ ਮੰਤਰੀ ਨੇ ਪ੍ਰਸਤਾਵ ਪੇਸ਼ ਕੀਤਾ ਕਿ ਐਮਓਐਫਪੀਆਈ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਉਹਨਾਂ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਨ ਉੱਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਸਾਰੀ ਲੋੜੀਂਦੀ ਮੱਦਦ ਮੰਤਰਾਲੇ ਵੱਲੋਂ ਇਨਵੈਸਟ ਇੰਡੀਆ ਦੇ ਜ਼ਰੀਏ ਪ੍ਰਦਾਨ ਕੀਤੀ ਜਾਵੇਗੀ।

ਬੀਬਾ ਬਾਦਲ ਨੇ ਕਿਹਾ ਭਾਰਤ ਅਤੇ ਯੂਏਈ ਪਿਛਲੇ ਕਈ ਸਾਲਾਂ ਤੋਂ ਇੱਕ ਦੂਜੇ ਦੇ ਵੱਡੇ ਕਾਰੋਬਾਰੀ ਭਾਈਵਾਲ ਰਹੇ ਹਨ। ਮੌਜੂਦਾ ਸਮੇਂ ਯੂਏਈ ਤੀਜਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ ਹੈ, ਜਿਸ ਨਾਲ 2018-19 ਵਿਚ ਭਾਰਤ ਦਾ ਦੁਵੱਲਾ ਵਪਾਰ 59.909 ਅਮਰੀਕੀ ਡਾਲਰ ਤਕ ਪਹੁੰਚ ਗਿਆ ਸੀ।

ਬੀਬਾ ਬਾਦਲ ਨੇ ਦੱਸਿਆ ਕਿ ਭਾਰਤ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਇੱਕ ਉੱਭਰ ਰਿਹਾ ਸੈਕਟਰ ਹੈ, ਜੋ ਕਿ ਆਪਣੀ ਗੁਣਵੱਤਾ ਵਧਾਉਣ ਦੀ ਸ਼ਾਨਦਾਰ ਸੰਭਾਵਨਾ, ਮਹਿੰਗਾਈ ਨੂੰ ਕਾਬੂ ਕਰਨ ਦੀ ਸਮਰੱਥਾ ਅਤੇ ਕਿਸਾਨਾਂ ਨੂੰ ਫਸਲਾਂ ਦੀਆਂ ਵਧੀਆਂ ਕੀਮਤਾਂ ਦੇਣ ਕਰਕੇ ਇੱਕ ਤੇਜ਼ੀ ਨਾਲ ਵਿਕਾਸ ਕਰ ਰਹੇ ਸੈਕਟਰ ਵਜੋਂ ਉੱਭਰਿਆ ਹੈ।

ਬੀਬਾ ਬਾਦਲ ਨੇ ਡੈਲੀਗੇਟਾਂ ਨੂੰ ਇਹ ਵੀ ਦੱਸਿਆ ਕਿ 1.3 ਬਿਲੀਅਨ ਅਬਾਦੀ, ਵਧ ਰਹੀ ਖਰੀਦ ਸ਼ਕਤੀ, ਕੱਚੇ ਮਾਲ ਦੀ ਉਪਲੱਬਧਤਾ, ਜਵਾਨ ਅਤੇ ਹੁਨਰਮੰਦ ਕਾਮਿਆਂ ਦੀ ਮੌਜੂਦਗੀ ਅਤੇ ਨਿਵੇਸ਼ ਨੂੰ ਹੱਲਾਸ਼ੇਰੀ ਦੇਣ ਲਈ ਭਾਰਤ ਸਰਕਾਰ ਵੱਲੋਂ ਦਿੱਤੇ ਜਾ ਰਹੇ ਬਹੁਤ ਸਾਰੇ ਆਰਥਿਕ ਲਾਭਾਂ ਕਰਕੇ ਭਾਰਤ ਇੱਕ ਬਹੁਤ ਵੱਡਾ ਬਜ਼ਾਰ ਹੈ।

ਉਹਨਾਂ ਦੱਸਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ‘ਮੇਕ ਇਨ ਇੰਡੀਆ’ ਤਹਿਤ ਕਾਰੋਬਾਰ ਦੀ ਸੌਖ ਵਾਸਤੇ ਮਾਹੌਲ ਨੂੰ ਸੁਧਾਰਨ ਲਈ ਬਹੁਤ ਸਾਰੇ ਕਦਮ ਚੁੱਕੇ ਗਏ ਹਨ, ਜੋ ਕਿ ਭਾਰਤ ਨੂੰ ਇੱਕ ਗਲੋਬਲ ਮੈਨੂਫੈਕਚਰਿੰਗ ਹੱਬ ਬਣਾਉਣਾ ਚਾਹੁੰਦੇ ਹਨ।ਉਹਨਾਂ ਦੱਸਿਆ ਕਿ ਭਾਰਤ ਵਿਚ ਖੁਰਾਕ ਨਾਲ ਜੁੜੇ ਉਦਯੋਗਾਂ ਦੇ ਰੈਗੂਲੇਟਰੀ ਮੈਕਾਨਿਜ਼ਮ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਨਾਲ ਜੋੜ ਦਿੱਤਾ ਗਿਆ ਹੈ, ਜਿਸ ਨਾਲ ਭਾਰਤੀ ਨਿਰਯਾਤ ਨੂੰ ਗਲੋਬਲ ਬਜ਼ਾਰਾਂ ਅੰਦਰ ਵਧੇਰੇ ਸਵੀਕਾਰਯੋਗ ਬਣਾਇਆ ਜਾ ਰਿਹਾ ਹੈ।

ਬੀਬਾ ਬਾਦਲ ਨੇ ਇਹ ਵੀ ਕਿਹਾ ਕਿ ਭਾਰਤ ਵੱਲੋਂ ਯੂਏਈ ਨੂੰ ਸਭ ਤੋਂ ਜ਼ਿਆਦਾ ਖੁਰਾਕ ਉਤਪਾਦ ਨਿਰਯਾਤ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਭਾਰਤ ਅੰਦਰ ਅਨਾਜ, ਫਲਾਂ, ਸਬਜ਼ੀਆਂ ਅਤੇ ਦੁੱਧ ਦਾ ਭੰਡਾਰ ਹੈ, ਪਰ ਇਹਨਾਂ ਵਸਤਾਂ ਦੀ ਪ੍ਰੋਸੈਸਿੰਗ ਲਈ ਬੁਨਿਆਦੀ ਢਾਂਚੇ ਦੀ ਕਮੀ ਹੈ ਜਦਕਿ ਯੂਏਆਈ ਕੋਲ ਇਹਨਾਂ ਸਹੂਲਤਾਂ ਵਾਸਤੇ ਫੰਡਾਂ ਅਤੇ ਤਕਨੀਕ ਦੀ ਬਹੁਤਾਤ ਹੈ, ਪਰੰਤੂ ਕੱਚੇ ਪਦਾਰਥਾਂ ਦੀ ਕਮੀ ਹੈ। ਇਸ ਤਰ੍ਹਾਂ ਭਾਰਤ ਅਤੇ ਯੂਏਈ ਵਿਚਕਾਰ ਭਾਈਵਾਲੀ ਆਉਣ ਵਾਲੇ ਸਮੇਂ ਅੰਦਰ ਇਸ ਖਾੜੀ ਦੇਸ਼ ਵਿਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾ ਸਕਦੀ ਹੈ।

ਕੇਂਦਰੀ ਮੰਤਰੀ ਨੇ ਹੋਰ ਬਹੁਤ ਸਾਰੀਆਂ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮੇਕ ਇਨ ਇੰਡੀਆ ਉੱਤੇ ਫੋਕਸ ਕਰਨ ਅਤੇ ਦੇਸ਼ ਦਾ ਨਿਰਯਾਤ ਵਧਾਉਣ ਲਈ ਢੁੱਕਵੇਂ ਮਸ਼ਵਰੇ ਦੇਣ ਲਈ ਪ੍ਰੇਰਿਤ ਕੀਤਾ। ਉਹਨਾਂ ਭਾਰਤ ਅੰਦਰ ਐਮਓਐਫਪੀਆਈ ਵੱਲੋਂ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਕੀਤੇ ਗਏ ਉਪਰਾਲਿਆਂ ਬਾਰੇ ਵੀ ਦੱਸਿਆ।

ਉਹ ਏਪੀਈਡੀਏ ਅਤੇ ਇੰਡੀਅਨ ਪੈਵੀਲੀਅਨ ਦੇ ਮੈਬਰਾਂ ਲਈ ਲਾਈਆਂ ਪ੍ਰਦਰਸ਼ਨੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਭਾਰਤੀ ਨਿਰਯਾਤ ਨੂੰ ਵਧਾਉਣ ਲਈ ਪੂਰੀ ਮੱਦਦ ਦਾ ਭਰੋਸਾ ਦਿੱਤਾ। ਏਪੀਈਡੀਏ ਵੱਲੋਂ ਗਲਫੂਡ ਵਿਚ 100 ਤੋਂ ਵੱਧ ਨਿਵੇਸ਼ਕਾਂ ਨਾਲ ਭਾਗ ਲਿਆ ਜਾ ਰਿਹਾ ਹੈ।

ਕੇਂਦਰੀ ਮੰਤਰੀ ਨੇ ਭਾਰਤ ਅੰਦਰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਫੂਡ ਪ੍ਰੋਸੈਸਿੰਗ ਮੰਤਰਾਲੇ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਦੁਨੀਆਂ ਭਰ ਦੇ ਨਿਵੇਸ਼ਕਾਂ ਅਤੇ ਯੂਏਈ ਨੂੰ ਅਪੀਲ ਕੀਤੀ। ਉਹਨਾਂ ਨੇ ਵਧੀਆ ਕਾਰੋਬਾਰੀ ਮਾਹੌਲ ਦੇ ਨਾਲ ਨਾਲ ਭਾਰਤ ਵੱਲੋਂ ਦਿੱਤੀਆਂ ਗਈਆਂ ਨਿਵੇਕਲੀਆਂ ਸਹੂਲਤਾਂ ਬਾਰੇ ਵੀ ਦੱਸਿਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...