Friday, April 26, 2024

ਵਾਹਿਗੁਰੂ

spot_img
spot_img

ਹਰਿਆਣਾ ਪੁਲਿਸ ਵੱਲੋਂ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਤੰਗ-ਪ੍ਰੇਸ਼ਾਨ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ: ਸਿਮਰਨਜੀਤ ਸਿੰਘ ਮਾਨ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 16 ਸਤੰਬਰ, 2021 –
“ਮੁਤੱਸਵੀ ਸੋਚ ਦੇ ਹੁਕਮਰਾਨ ਅਤੇ ਪੁਲਿਸ ਅਧਿਕਾਰੀ ਅਕਸਰ ਹੀ ਬਿਨ੍ਹਾਂ ਕਿਸੇ ਤੱਥਾਂ, ਸੱਚਾਈ ਤੋਂ ਘੱਟ ਗਿਣਤੀ ਸਿੱਖ ਕੌਮ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਜੋ ਮਨੁੱਖੀ ਹੱਕਾਂ ਦੀ ਰਾਖੀ ਲਈ, ਹਰ ਤਰ੍ਹਾਂ ਦੇ ਜ਼ਬਰ-ਜੁਲਮ ਵਿਰੁੱਧ ਦ੍ਰਿੜਤਾਂ ਨਾਲ ਆਵਾਜ਼ ਉਠਾਉਦੀ ਹੋਈ ਆਪਣੇ ਨਿਵਾਸੀਆਂ ਨੂੰ ਇਨਸਾਫ਼ ਦਿਵਾਉਣ ਲੰਮੇਂ ਸਮੇਂ ਤੋਂ ਆਪਣੀਆ ਇਨਸਾਨੀਅਤ ਤੇ ਸਮਾਜ ਪੱਖੀ ਜ਼ਿੰਮੇਵਾਰੀਆਂ ਪੂਰਨ ਕਰਦੀ ਆ ਰਹੀ ਹੈ ਅਤੇ ਇਸਦੇ ਨਾਲ ਹੀ ਬਤੌਰ ਸਿਆਸੀ ਪਾਰਟੀ ਹੋਣ ਦੇ ਨਾਤੇ ਸਿਆਸੀ ਗਤੀਵਿਧੀਆਂ ਵੀ ਜ਼ਮਹੂਰੀਅਤ ਅਤੇ ਅਮਨਮਈ ਢੰਗਾਂ ਨਾਲ ਕਰਦੀ ਆ ਰਹੀ ਹੈ।

ਉਸਦੇ ਅਹੁਦੇਦਾਰ ਅਤੇ ਮੈਬਰਾਂ ਨੂੰ ਨਿਸ਼ਾਨਾਂ ਬਣਾਕੇ ਦਹਿਸਤ ਪਾਉਣ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਕੀਤੇ ਜਾ ਰਹੇ ਗੈਰ ਵਿਧਾਨਿਕ ਅਮਲਾਂ ਨੂੰ ਅਸੀਂ ਬਿਲਕੁਲ ਸਹਿਣ ਨਹੀਂ ਕਰਾਂਗੇ ਅਤੇ ਨਾ ਹੀ ਹੁਕਮਰਾਨਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਅਜਿਹੇ ਜ਼ਬਰ ਕਰਨ ਦੀ ਇਜਾਜਤ ਦੇਵਾਂਗੇ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਕੁਝ ਦਿਨ ਪਹਿਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰਿਆਣਾ ਸਟੇਟ ਦੇ ਕੈਂਥਲ ਜ਼ਿਲ੍ਹੇ ਦੇ ਪ੍ਰਧਾਨ ਸ. ਖਜਾਨ ਸਿੰਘ ਨੂੰ ਪੁਲਿਸ ਹੈੱਡਕੁਆਰਟਰ ਹਰਿਆਣਾ ਅਤੇ ਸੋਨੀਪਤ ਦੀ ਸੀ.ਆਈ.ਏ. ਸਟਾਫ਼ ਵੱਲੋ ਬਿਨ੍ਹਾਂ ਕਿਸੇ ਦਸਤਾਵੇਜ਼ ਜਾਂ ਵਾਰੰਟਾਂ ਦੇ ਉਸਦੇ ਘਰ ਉਤੇ ਛਾਪਾ ਮਾਰਨ ਤੇ ਉਸਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਗੈਰ ਵਿਧਾਨਿਕ ਅਣਮਨੁੱਖੀ ਕਾਰਵਾਈਆ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਪ੍ਰਗਟ ਕੀਤੇ ।

ਉਨ੍ਹਾਂ ਕਿਹਾ ਕਿ ਸੀ.ਆਰ.ਪੀ.ਸੀ. ਦੀ ਸੈਸਨ 50 (1) ਇਸ ਗੱਲ ਦਾ ਵਰਣਨ ਕਰਦੀ ਹੈ ਕਿ ਪੁਲਿਸ ਨੇ ਜਦੋਂ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨਾ ਹੋਵੇ ਜਾਂ ਕੋਈ ਪੁੱਛ ਪੜਤਾਲ ਕਰਨੀ ਹੋਵੇ ਤਾਂ ਉਸਨੂੰ ਅਜਿਹਾ ਕਰਨ ਤੋਂ ਪਹਿਲੇ ਅਜਿਹਾ ਕਰਨ ਲਈ ਲਿਖਤੀ ਦਸਤਾਵੇਜ ਭੇਜਣੇ ਹੁੰਦੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਜਾਣਕਾਰੀ ਦੇ ਜਾਂ ਵਾਰੰਟਾਂ ਤੋਂ ਬਿਨ੍ਹਾਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ ।

ਸੀ.ਆਰ.ਪੀ.ਸੀ. ਆਰਟੀਕਲ 22 (1) ਇਸ ਗੱਲ ਦਾ ਅਧਿਕਾਰ ਦਿੰਦੀ ਹੈ ਕਿ ਬਿਨ੍ਹਾਂ ਵਾਰੰਟਾਂ ਤੋਂ ਗ੍ਰਿਫ਼ਤਾਰੀ ਨਹੀਂ ਹੋ ਸਕਦੀ ਅਤੇ ਅਜਿਹੇ ਵਿਅਕਤੀ ਨੂੰ ਆਪਣਾ ਵਕੀਲ ਕਰਨ ਦੀ ਤੇ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੁੰਦੀ ਹੈ । ਇਸੇ ਤਰ੍ਹਾਂ ਆਰਟੀਕਲ 12 ਯੂਨੀਵਰਸਲ ਡੈਕਲੇਰੇਸ਼ਨ ਆਫ਼ ਹਿਊਮਨਰਾਈਟਸ ਆਫ਼ 1948 ਦੇ ਨਿਯਮ ਕਹਿੰਦੇ ਹਨ ਕਿ ਕਿਸੇ ਵੀ ਵਿਅਕਤੀ, ਪਰਿਵਾਰ ਦੀ ਨਿੱਜਤਾ ਵਿਚ ਕੋਈ ਅਧਿਕਾਰੀ ਦਖਲ ਨਹੀਂ ਦੇ ਸਕਦਾ ਅਤੇ ਨਾ ਹੀ ਉਸਦੇ ਮਾਣ-ਸਨਮਾਨ ਨੂੰ ਕੋਈ ਠੇਸ ਪਹੁੰਚਾ ਸਕਦਾ ਹੈ ।

ਹਰ ਇਨਸਾਨ ਨੂੰ ਅਜਿਹੇ ਹਕੂਮਤੀ ਹਮਲਿਆ ਤੇ ਸਾਜ਼ਿਸਾਂ ਦੀ ਰੱਖਿਆ ਕਰਨ ਦਾ ਕਾਨੂੰਨੀ ਹੱਕ ਹੈ । ਇਸੇ ਤਰ੍ਹਾਂ ਦੀ ਭਾਵਨਾ ਦਾ ਇੰਟਰਨੈਸ਼ਨਲ ਕੌਨਵੀਨੈਟ ਓਨ ਸਿਵਲ ਐਂਡ ਪੋਲੀਟੀਕਲ ਰਾਈਟਸ 1966 ਵੀ ਪ੍ਰਗਟ ਕਰਦੇ ਹਨ । ਦਾ ਯੂਰਪਿੰਨ ਕੰਨਵੈਨਸ਼ਨ ਆਫ਼ ਓਨ ਹਿਊਮਨਰਾਈਟਸ 1953 ਹਰ ਨਾਗਰਿਕ ਨੂੰ ਇਹ ਹੱਕ ਪ੍ਰਦਾਨ ਕਰਦੀ ਹੈ ਕਿ ਉਹ ਆਪਣੀ ਨਿੱਜਤਾ, ਪਰਿਵਾਰਿਕ ਜ਼ਿੰਦਗੀ, ਆਪਣੇ ਘਰ ਅਤੇ ਆਪਣੇ ਚਿੱਠੀ-ਪੱਤਰ ਆਜ਼ਾਦੀ ਨਾਲ ਵਰਤੋਂ ਕਰ ਸਕਦਾ ਹੈ ।

ਲੇਕਿਨ ਦੁੱਖ ਅਤੇ ਅਫ਼ਸੋਸ ਹੈ ਕਿ ਸਮੇਂ-ਸਮੇਂ ਤੇ ਇੰਡੀਆਂ ਦੇ ਹੁਕਮਰਾਨ ਤੇ ਪੁਲਿਸ, ਪੰਜਾਬ ਪੁਲਿਸ, ਹਰਿਆਣਾ ਪੁਲਿਸ ਤੇ ਹੋਰ ਕਈ ਸੂਬਿਆਂ ਦੀਆਂ ਫੋਰਸਾਂ ਉਪਰੋਕਤ ਸਭ ਇੰਡੀਆਂ ਦੇ ਵਿਧਾਨ ਨਾਲ ਸੰਬੰਧਤ ਅਤੇ ਕੌਮਾਂਤਰੀ ਕਾਨੂੰਨਾਂ, ਨਿਯਮਾਂ ਨਾਲ ਸੰਬੰਧਤ ਮਨੁੱਖੀ ਅਧਿਕਾਰਾਂ ਅਤੇ ਨਿੱਜੀ ਜ਼ਿੰਦਗੀ ਦੀ ਆਜ਼ਾਦੀ ਅਤੇ ਰੱਖਿਆ ਦਾ ਉਲੰਘਣ ਕਰਕੇ ਆਪਣੇ ਨਿਵਾਸੀਆਂ, ਸ਼ਹਿਰੀਆਂ ਨੂੰ ਬਿਨ੍ਹਾਂ ਵਜਹ ਬਿਨ੍ਹਾਂ ਕਿਸੇ ਦਸਤਾਵੇਜੀ ਸਬੂਤ ਜਾਂ ਵਾਰੰਟਾਂ ਤੋਂ ਪ੍ਰੇਸ਼ਾਨ ਕਰਦੀਆ ਰਹਿੰਦੀਆ ਹਨ ਜੋ ਇੰਡੀਅਨ ਵਿਧਾਨ ਅਤੇ ਕੌਮਾਂਤਰੀ ਕਾਨੂੰਨਾਂ ਦਾ ਘਾਣ ਕਰਨ ਦੇ ਤੁੱਲ ਦੁੱਖਦਾਇਕ ਅਮਲ ਤਾਂ ਹਨ ਹੀ ।

ਲੇਕਿਨ ਅਜਿਹੀਆ ਕਾਰਵਾਈਆ ਸਮਾਜ ਵਿਚ ਹਕੂਮਤ ਵਿਰੁੱਧ ਵੱਡੀ ਨਫਰਤ ਖੜ੍ਹੀ ਕਰਦੀਆ ਹਨ । ਜਿਸ ਨਾਲ ਕਦੀ ਵੀ ਅਜਿਹੇ ਦੋਸ਼ਪੂਰਨ ਪ੍ਰਬੰਧ ਦੀ ਬਦੌਲਤ ਹਾਲਾਤਾਂ ਨੂੰ ਵਿਸਫੋਟਕ ਹੋਣ ਤੋਂ ਨਹੀਂ ਰੋਕਿਆ ਜਾ ਸਕਦਾ, ਜਿਸਦੇ ਨਿਕਲਣ ਵਾਲੇ ਨਤੀਜਿਆ ਲਈ ਅਜਿਹੇ ਹੁਕਮਰਾਨ, ਪੁਲਿਸ ਅਤੇ ਸਾਜ਼ਿਸਕਾਰੀ ਜ਼ਿੰਮੇਵਾਰ ਹੋਣਗੇ ।

ਇਸ ਲਈ ਅਸੀਂ ਇਸ ਪ੍ਰੈਸ ਰੀਲੀਜ ਰਾਹੀ ਹਰਿਆਣਾ ਦੀ ਹਕੂਮਤ, ਪੁਲਿਸ ਅਤੇ ਸੋਨੀਪਤ ਦੇ ਅਧਿਕਾਰੀਆਂ ਨੂੰ ਗੈਰ ਵਿਧਾਨਿਕ ਢੰਗ ਰਾਹੀ ਸ. ਖਜਾਨ ਸਿੰਘ ਪ੍ਰਧਾਨ ਜ਼ਿਲ੍ਹਾ ਕੈਂਥਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਦਹਿਸਤ ਪਾਉਣ ਦੀਆਂ ਕਾਰਵਾਈਆ ਦੀ ਜਿਥੇ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ, ਉਥੇ ਸੰਬੰਧਤ ਹੁਕਮਰਾਨਾਂ ਤੇ ਪੁਲਿਸ ਨੂੰ ਨਿਕਲਣ ਵਾਲੇ ਮਾਰੂ ਨਤੀਜਿਆ ਤੋਂ ਖਬਰਦਾਰ ਵੀ ਕਰਦੇ ਹਾਂ ਕਿ ਉਹ ਅਜਿਹੀਆ ਆਪ ਹੁਦਰੀਆ ਗੈਰ ਕਾਨੂੰਨੀ ਕਾਰਵਾਈਆ ਬੰਦ ਕਰਨ, ਵਰਨਾ ਪਾਰਟੀ ਨੂੰ ਇਸ ਵਿਸ਼ੇ ਤੇ ਸਖਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...