Friday, April 26, 2024

ਵਾਹਿਗੁਰੂ

spot_img
spot_img

ਹਰਿਆਣਾ ਵੱਲੋਂ ਹੋਰ ਸੂਬਿਆਂ ਦੇ ਕਿਸਾਨਾਂ ਦੀਆਂ ਜਿਣਸਾਂ ਲਿਆਉਣ ’ਤੇ ਲਾਈ ਰੋਕ ਨੇ ਸਾਬਤ ਕੀਤਾ ਕਿ ਸੰਸਦ ਵਿਚ ਬਿੱਲ ਧੱਕੇ ਨਾਲ ਪਾਸ ਕੀਤੇ ਗਏ: ਅਕਾਲੀ ਦਲ

- Advertisement -

ਚੰਡੀਗੜ੍ਹ, 30 ਸਤੰਬਰ, 2020:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਉੱਤਰ ਪ੍ਰਦੇਸ਼ ਤੇ ਰਾਜਸਥਾਨ ਤੋਂ ਝੋਨੇ ਤੇ ਬਾਜਰੇ ਦੀ ਫਸਲ ਦੀ ਆਮਦ ‘ਤੇ ਲਗਾਈ ਪਾਬੰਦੀ ਇਸ ਗੱਲ ਦਾ ਸਬੂਤ ਹੈ ਕਿ ਖੇਤੀਬਾੜੀ ਬਿੱਲ ਸੰਸਦ ਵਿਚ ਧੱਕੇ ਨਾਲ ਪਾਸ ਕਰਵਾਏ ਗਏ ਤੇ ਇਹਨਾਂ ਲਈ ਇਸ ਨਾਲ ਪ੍ਰਭਾਵਤ ਹੋਣ ਵਾਲੀਆਂ ਧਿਰਾਂ ਨੂੰ ਵੀ ਆਪਣੇ ਹਿੱਤਾਂ ਦੀ ਰਾਖੀ ਵਾਸਤੇ ਸੁਝਾਅ ਦੇਣ ਦਾ ਮੌਕਾ ਨਹੀਂ ਦਿੱਤਾ ਗਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਭਾਵੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਇਹ ਹਊਆ ਖੜ੍ਹਾ ਕਰਨਾ ਚਾਹੁੰਦੀ ਹੈ ਕਿ ‘ਇਕ ਦੇਸ਼, ਇਕ ਮੰਡੀ’ ਦੀ ਭਾਵਨਾ ਹੀ ਖੇਤੀਬਾੜੀ ਬਿੱਲਾਂ ਦੇ ਪਿੱਛੇ ਹੈ ਪਰ ਹਰਿਆਣਾ ਵਿਚ ਇਸਦੇ ਆਪਣੇ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਹੋਰਨਾਂ ਰਾਜਾਂ ਤੋਂ ਹਰਿਆਣਾ ਵਿਚ ਕਿਸਾਨਾਂ ਦੀਆਂ ਜਿਣਸਾਂ ਲਿਆਉਣ ਤੋਂ ਰੋਕਣ।

ਉਹਨਾਂ ਕਿਹਾ ਕਿ ਇਸ ਗੱਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਦਾਅਵਾ ਸਹੀ ਸਾਬਤ ਕੀਤਾ ਹੈ ਕਿ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹੀਆਂ ਨਾਲ ਵੀ ਖੇਤੀ ਬਿੱਲਾਂ ਬਾਰੇ ਕੋਈ ਸਲਾਹ ਨਹੀਂ ਲਈ ਗਈ।

ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਬਿਨਾਂ ਸੁਰੱਖਿਅਤ ਪ੍ਰਣਾਲੀ ਦੇ ਮੌਜੂਦਾ ਸਿਸਟਮ ਚੱਲਣਯੋਗ ਨਹੀਂ ਹੈ ਅਤੇ ਜੇਕਰ ਇਹ ਲਾਗੂ ਕੀਤੇ ਗਏ ਤਾਂ ਫਿਰ ਇਸ ਨਾਲ ਪੰਜਾਬ ਤੇ ਹਰਿਆਣਾ ਵਰਗੇ ਸੂਬਿਆਂ ਵਿਚ ਖਰੀਦ ਪ੍ਰਣਾਲੀ ਭੰਗ ਹੋ ਕੇ ਤਬਾਹ ਹੋ ਜਾਵੇਗੀ।

ਉਹਨਾਂ ਕਿਹਾ ਕਿ ਹੁਣ ਜਦੋਂ ਭਾਜਪਾ ਦੇ ਮੁੱਖ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ ਤੇ ਦੂਜੇ ਰਾਜਾਂ ਤੋਂ ਹਰਿਆਣਾ ਵਿਚ ਕਿਸਾਨਾਂ ਦੀ ਜਿਣਸ ਲਿਆਉਣ ਤੋਂ ਰੋਕਣ ਵਾਸਤੇ ਪੁਲਿਸ ਵੀ ਤਾਇਨਾਤ ਕੀਤੀ ਹੈ ਤਾਂ ਫਿਰ ਕੇਂਦਰ ਨੂੰ ਖੇਤੀਬਾੜੀ ਕਾਨੂੰਨਾਂ ‘ਤੇ ਨਵੇਂ ਸਿਰੇ ਤੋਂ ਨਜ਼ਰਸਾਨੀ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਤੋਂ ਫੀਡਬੈਕ ਲੈਣੀ ਚਾਹੀਦੀ ਹੈ ਕਿਉਂਕਿ ਉਹ ਇਹਨਾਂ ਕਾਨੂੰਨਾਂ ਤੋਂ ਨਾਖੁਸ਼ ਹਨ ਭਾਵੇਂ ਉਹ ਭਾਜਪਾ ਦੇ ਏਜੰਡੇ ਮੁਤਾਬਕ ਇਹਨਾਂ ਕਾਨੂੰਨਾਂ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਕਾਨੂੰ ਤੁਰੰਤ ਖਾਰਜ ਕੀਤੇ ਜਾਣੇ ਚਾਹੀਦੇ ਹਨ।

ਇਸ ਮਗਰੋਂ ਇਹਨਾਂ ਨਾਲ ਪ੍ਰਭਾਵਤ ਹੋਣ ਵਾਲੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰ ਕੇ ਨਵੇਂ ਕਾਨੂੰਨ ਬਣਾਏ ਜਾ ਸਕੇਦ ਹਨ ਜਿਹਨਾਂ ਵਿਚ ਘੱਟੋ ਘੱਟ ਸਮਰਥਨ ਕੁੱਲ ਸਮੇਤ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਵਿਵਸਥਾਵਾਂ ਇਸ ਵਿਚ ਸ਼ਾਮਲ ਹੋਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਾਈਵੇਟ ਕੰਪਨੀਆਂ ਵਾਲੇ ਮੰਡੀਆਂ ‘ਤੇ ਕਬਜ਼ਾ ਕਰ ਕੇ ਕਿਸਾਨਾਂ ਨੂੰ ਸਸਤੇ ਭਾਅ ਜਿਣਸਾਂ ਵੇਚਣ ਲਈ ਮਜਬੂਰ ਨਾ ਕਰਨ।

ਸ੍ਰੀ ਮਲੂਕਾ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਇਹ ਕਿਸਾਨਾਂ ਲਈ ਨਿਆਂ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਅਸੀਂ ਕੱਲ੍ਹ ਪੰਜਾਬ ਦੇ ਤਿੰਨਾਂ ਤਖਤਾਂ ਤੋਂ ਕਿਸਾਨ ਮਾਰਚ ਕੱਢ ਰਹੇ ਹਾਂ ਜੋ ਕੇਂਦਰ ਸਰਕਾਰ ਨੂੰ ਬੈਠ ਕੇ ਕਿਸਾਨਾਂ ਦਾ ਨੋਟਿਸ ਲੈਣ ਤੇ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮਜਬੂਰ ਕਰ ਦੇਵੇਗਾ।

ਉਹਨਾਂ ਹਿਕਾ ਕਿ ਇਸ ਮਗਰੋਂ ਅਸੀਂ ਅਗਲਾ ਸੰਘਰਸ਼ ਪ੍ਰੋਗਰਾਮ ਐਲਾਨਾਂਗੇ ਤਾਂ ਜੋ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਲਈ ਨਿਆਂ ਯਕੀਨੀ ਬਣਾਇਆ ਜਾ ਸਕੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...