Thursday, April 25, 2024

ਵਾਹਿਗੁਰੂ

spot_img
spot_img

ਹਰੀਸ਼ ਰਾਵਤ ਦੀ ਜਗ੍ਹਾ ਹੁਣ ਹਰੀਸ਼ ਚੌਧਰੀ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ, ਚੰਡੀਗੜ੍ਹ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ ਚੌਧਰੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਅਕਤੂਬਰ, 2021:
ਕੁਲਹਿੰਦ ਕਾਂਗਰਸ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੂੰ ਉਨ੍ਹਾਂ ਦੀ ਪੰਜਾਬ ਵਾਲੀ ਜ਼ਿੰਮੇਵਾਰੀ ਤੋਂ ਮੁਕਤ ਕਰਦਿਆਂ ਰਾਜਸਥਾਨ ਦੇ ਸੀਨੀਅਰ ਕਾਂਗਰਸ ਆਗੂ ਅਤੇ ਮੰਤਰੀ ਸ੍ਰੀ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਰਸਮੀ ਐਲਾਨ ਅੱਜ ਕਰ ਦਿੱਤਾ ਗਿਆ ਹੈ। ਉਹ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਕਾਂਗਰਸ ਦੇ ਵੀ ਇੰਚਾਰਜ ਹੋਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਹਰੀਸ਼ ਰਾਵਤ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ ਨੂੰ ਪੰਜਾਬ ਦੇ ਪ੍ਰਭਾਰ ਤੋਂ ਸੇਵਾਮੁਕਤ ਕੀਤੇ ਜਾਣ ਲਈ ਕਹਿ ਰਹੇ ਸਨ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਹਰੀਸ਼ ਰਾਵਤ ਹੁਣ ਆਪਣੇ ਸੂਬੇ ਨੂੰ ਸਮਾਂ ਦੇਣ ਲਈ ਪੰਜਾਬ ਦੇ ਕਾਰਜਭਾਰ ਤੋਂ ਛੁੱਟੀ ਮੰਗ ਰਹੇ ਸਨ ਕਿਉਂਕਿ ਉਹ ਉੱਤਰਾਖੰਡ ਵਿੱਚ ਇਕ ਵਾਰ ਫ਼ਿਰ ਪਾਰਟੀ ਦਾ ਮੁੱਖ ਮੰਤਰੀ ਲਈ ਸੰਭਾਵਿਤ ਚਿਹਰਾ ਮੰਨੇ ਜਾ ਰਹੇ ਹਨ।

ਸ੍ਰੀ ਹਰੀਸ਼ ਚੌਧਰੀ ਪਹਿਲਾਂ ਤੋਂ ਹੀ ਪੰਜਾਬ ਨਾਲ ਜੁੜੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਹੁੰਦਿਆਂ ਉਹ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਹੇ ਸਨ ਅਤੇ ਹੁਣ ਵੀ ਸ੍ਰੀ ਹਰੀਸ਼ ਰਾਵਤ ਦੇ ਨਾਲ ਉਨ੍ਹਾਂ ਨੂੰ ਪੰਜਾਬ ਵਿੱਚ ‘ਅਬਜ਼ਰਵਰ’ ਦੇ ਤੌਰ ’ਤੇ ਭੇਜਿਆ ਗਿਆ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੇ ਦਿਨ ਤੋਂ ਲੈ ਕੇ ਉਨ੍ਹਾਂ ਨੇ ਕਾਫ਼ੀ ਸਮਾਂ ਚੰਡੀਗੜ੍ਹ ਵਿੱਚ ਹੀ ਬਿਤਾਇਆ ਹੈ ਤਾਂ ਜੋ ਨਵੀਂ ਸਰਕਾਰ ਅਤੇ ਪ੍ਰਦੇਸ਼ ਕਾਂਗਰਸ ਵਿੱਚ ਤਾਲਮੇਲ ਬਿਠਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...