ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2021:
ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਇੰਚਾਰਜ ਬਣਨ ‘ਤੇ ਸੀਨੀਅਰ ਆਗੂ ਹਰੀਸ਼ ਚੌਧਰੀ ਦਾ ਜਲੰਧਰ ਸ਼ਹਿਰੀ ਦੇ ਯੂਥ ਕਾਂਗਰਸ ਪ੍ਰਧਾਨ ਅੰਗਦ ਦੱਤਾ ਨੇ ਚੰਡੀਗੜ੍ਹ ਪਹੁੰਚ ਕੇ ਸਵਾਗਤ ਕੀਤਾ ਅਤੇ ਵਧਾਈ ਦਿੱਤੀ।
ਇਸ ਮੌਕੇ ਪੰਜਾਬ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਸ਼ੂ ਜੀ, ਕੈਪਟਨ ਸੰਦੀਪ ਸੰਧੂ ਅਤੇ ਵਰਿੰਦਰ ਢਿੱਲੋਂ ਮੌਜੂਦ ਸਨ। ਅੰਗਦ ਦੱਤਾ ਨੇ ਹਰੀਸ਼ ਚੌਧਰੀ ਸਮੇਤ ਸਾਰੇ ਆਗੂਆਂ ਨੂੰ ਜਲੰਧਰ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਸਾਰਿਆਂ ਨੇ ਖੁੱਲ੍ਹੇ ਦਿਲ ਨਾਲ ਸਵੀਕਾਰ ਕੀਤਾ ਹੈ। ਇਸ ਮੀਟਿੰਗ ਵਿੱਚ ਅੰਗਦ ਦੱਤਾ ਨੇ ਜਲੰਧਰ ਦੇ ਸਥਾਨਕ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਵੀ ਕੀਤੀ।
ਅੰਗਦ ਦੱਤਾ ਨੇ ਨੌਜਵਾਨਾਂ ਨੂੰ ਹਰ ਚੀਜ਼ ਵਿੱਚ ਅੱਗੇ ਲਿਆਉਣ ਦੀ ਬੇਨਤੀ ਕੀਤੀ ਹੈ, ਜਿਸਦੇ ਲਈ ਉਨ੍ਹਾਂ ਨੂੰ ਬਾਕੀ ਸਾਰਿਆਂ ਦਾ ਪੂਰਾ ਸਮਰਥਨ ਮਿਲਿਆ ਹੈ। ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਦੇਣਗੇ ਅਤੇ ਉਨ੍ਹਾਂ ਨੂੰ ਪੂਰੀ ਸੇਧ ਵੀ ਦੇਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ