Friday, April 19, 2024

ਵਾਹਿਗੁਰੂ

spot_img
spot_img

ਹਰੀ ਨਗਰ ਸਕੂਲ ਹਥਿਆਉਣ ਦੇ ਜੀ ਕੇ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਸਿਰਸਾ

- Advertisement -

ਨਵੀਂ ਦਿੱਲੀ, 21 ਫਰਵਰੀ, 2020:

ਦਿੱਖ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਮੇਟੀ ਆਪਣੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨੂੰ ਹਥਿਆਉਣ ਦੇ ਮਨਜੀਤ ਸਿੰਘ ਜੀ ਕੇ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਦੇਵੇਗੀ।

ਅੱਜ ਇਥੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹਰੀ ਨਗਰ ਦਾ ਸਕੂਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਦਿੱਲੀ ਗੁਰਦੁਆਰਾ ਕਮੇਟੀ ਨੂੰ ਮਿਲਿਆ ਸੀ ਤੇ ਇਹ ਕਮੇਟੀ ਦੀ ਮਲੀਕਅਤ ਹੈ।

ਉਹਨਾਂ ਕਿਹਾ ਕਿ ਨਾ ਹੀ ਇਹ ਸਕੂਲ ਕਿਸੇ ਨੂੰ ਦਿੱਤਾ ਜਾ ਸਕਦਾ ਹੈ ਤੇ ਨਾ ਹੀ ਇਸਨੂੰ ਦੇਣ ਦਾ ਕਿਸੇ ਨੂੰ ਅਧਿਕਾਰ ਹੈ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਇਸ ਸਕੂਲ ਨੂੰ ਹਥਿਆਉਣ ਦੀ ਫਿਰਾਕ ਵਿਚ ਹਨ ਪਰ ਅਜਿਹਾ ਕਿਸੇ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ।

ਸ੍ਰੀ ਸਿਰਸਾ ਨੇ ਕਿਹਾ ਕਿ ਮਨਜੀਤ ਸਿੰਘ ਜੀ. ਕੇ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਅਜਿਹੇ ਪਹਿਲੇ ਮੈਂਬਰ ਹਨ ਜਿਹਨਾਂ ਦੀਆਂ 55 ਕਰੋੜ ਰੁਪਏ ਦੀਆਂ ਗੋਲਕ ਚੋਰੀਆਂ ਫੜੀਆਂ ਗਈਆਂ ਤੇ ਸੰਗਤ ਦੀ ਰਾਇ ਅਨੁਸਾਰ ਮੈਂਬਰਾਂ ਨੇ ਜਨਰਲ ਹਾਊਸ ਵਿਚ ਉਹਨਾਂ ਦੀ ਮੈਂਬਰਸ਼ਿਪ ਖਾਰਜ ਕੀਤੀ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਨੇ ਸੰਗਤ ਦੇ ਹੁਕਮਾਂ ਅਨੁਸਾਰ ਮਨਜੀਤ ਸਿੰਘ ਜੀ ਕੇ ਨੂੰ ਆਪਣੀ ਸਫਾਈ ਦੇਣ ਵਾਸਤੇ ਇਕ ਮਹੀਨੇ ਦੀ ਮੋਹਲਤ ਦਿੱਤੀ ਸੀ ਪਰ ਉਹਨਾਂ ਇਸ ਬਾਰੇ ਚੁੱਪੀ ਵੱਟ ਲਈ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਿਵੇਂ ਮਨਜੀਤ ਸਿੰਘ ਜੀ. ਕੇ. ਨੇ ਆਪਣੇ ਸਹੁਰੇ ਪਰਿਵਾਰ ਦੀ ਜਾਇਦਾਦ ਹੜੱਪ ਕੀਤੀ ਤੇ ਵਸੀਅਤ ਬਦਲ ਕੇ ਅੱਧੀ ਜਾਇਦਾਦ ਆਪਣੇ ਨਾਂ ਕਰਵਾ ਲਈ, ਉਸੇ ਤਰੀਕੇ ਉਹ ਹਰੀ ਨਗਰ ਸਕੂਲ ‘ਤੇ ਵੀ ਕਬਜ਼ਾ ਕਰਨਾ ਚਾਹੁੰਦੇ ਹਨ।

ਜਥੇਦਾਰ ਅਵਤਾਰ ਸਿੰਘ ਹਿੱਤ ਦੇ ਬਿਆਨ ਬਾਰੇ ਸਵਾਲ ਦੇ ਜਵਾਬ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਜਥੇਦਾਰ ਹਿੱਤ ਨੇ ਸਪਸ਼ਟ ਕਿਹਾ ਹੈ ਕਿ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਇਹ ਸਕੂਲ ਦਿੱਲੀ ਕਮੇਟੀ ਨੂੰ ਦੇ ਦਿੱਤਾ ਹੈ ਤੇ ਹੁਣ ਇਹ ਕਮੇਟੀ ਦੀ ਮਲਕੀਅਤ ਹੈ।

ਉਹਨਾਂ ਕਿਹਾ ਕਿ ਜਥੇਦਾਰ ਹਿਤ ਨੇ ਜਨਰਲ ਹਾਊਸ ਮੀਟਿੰਗ ਵਿਚ ਮੈਂਬਰਾਂ ਨੂੰ ਕਿਹਾ ਸੀ ਕਿ ਜੇਕਰ ਅੱਜ ਕੋਈ ਮੈਂਬਰ ਚੁੱਪ ਰਿਹਾ ਤਾਂ ਸੰਗਤ ਮੁਆਫ ਨਹੀਂ ਕਰੇਗੀ। ਇਸ ਮੌਕੇ ਉਹਨਾਂ ਨੇ ਜਥੇਦਾਰ ਹਿੱਤ ਦੀ ਵੀਡੀਓ ਵੀ ਪੱਤਰਕਾਰਾਂ ਨੂੰ ਸੁਣਵਾਈ।

ਉਹਨਾਂ ਮੁੜ ਦੁਹਰਾਇਆ ਕਿ ਜੀ ਕੇ ਤੋਂ ਕਮੇਟੀ ਜਾਇਦਾਦ ਵਾਪਸ ਲਈ ਜਾਵੇਗੀ ਜੋ ਉਹਨਾਂ ਨੇ ਨਕਲੀ ਕਾਗਜ਼ ਬਣਾ ਕੇ ਹਥਿਆਈ ਹੈ। ਉਹਨਾਂ ਕਿਹਾ ਕਿ ਜੇਕਜਰ ਜੀ ਕੇ ਜੇਕਰ ਸੋਚਦੇ ਹਨ ਕਿ ਲੁੱਟ ਖਸੁੱਟ ਕਰਨਾ ਚੁਹੁੰਦੇ ਹਨ ਤਾਂ ਉਹ ਸੰਭਵ ਨਹੀਂ ਹੋਣ ਦਿਆਂਗੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...