Friday, April 26, 2024

ਵਾਹਿਗੁਰੂ

spot_img
spot_img

ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਹਰ ਸਿੱਖ ਨੂੰ ਨਾ ਕੇਵਲ ਆਪਣੇ ਬੱਚੇ ਬੱਚੀਆਂ ਨੂੰ ਗਤਕੇ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਆਦਿ ਦੀ ਸਿੱਖ਼ਿਆ ਦਿਵਾਉਣੀ ਚਾਹੀਦੀ ਹੈ, ਸਗੋਂ ਹਰ ਮਾਡਰਨ ਸਿੱਖ ਨੂੰ ਕਾੂਨੀ ਤਰੀਕੇ ਨਾਲ ਮਾਡਰਨ ਲਾਇੰਸਸੀ ਹਥਿਆਰ ਰੱਖਣਾ ਚਾਹੀਦਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਦੇ ਇਸ ਬਿਆਨ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਸਿਆਸੀ ਤੇ ਸਮਾਜਿਕ ਧਿਰਾਂ ਇਸ ਦੇ ਪੱਖ ਅਤੇ ਵਿਰੋਧ ਵਿੱਚ ਨਿੱਤਰਣੀਆਂ ਸ਼ੁਰੂ ਹੋ ਗਈਆਂ ਹਨ।

ਅੱਜ ਜਾਰੀ ਇਥ ਵੀਡੀਓ ਸੁਨੇਹੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੇ ਹੇਠ ਲਿਖ਼ਿਆ ਸੁਨੇਹਾ ਦਿੱਤਾ ਹੈ:

‘‘ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਹਾਨ ਗੁਰਿਆਈ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਜਥੇਦਾਰ ਨੇ ਕਿਹਾ ਕਿ, ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪੰਜ ਭੌਤਕ ਤਨ ਦੇ ਵਿੱਚ ਵਿੱਚਰਦਿਆਂ ਵਕਤ ਦੀ ਹਕੂਮਤ ਨਾਲ ਚਾਰ ਯੁੱਧ ਲੜੇ ਅਤੇ ਚਾਰਾਂ ਵਿੱਚ ਹੀ ਜਿੱਤ ਪ੍ਰਾਪਤ ਕੀਤੀ। ਪੂਰੇ ਹਿੰਦੁਸਤਾਨ ਦੇ ਅੰਦਰ ਗੈਰ ਮੁਸਲਮਾਨ ਲੋਕਾਂ ਦੇ ਅੰਦਰ ਇਹ ਧਾਰਨਾ ਸੀ ਕਿ ਇਸ ਸ਼ਕਤੀਸ਼ਾਲੀ ਸਾਮਰਾਜ ਨੂੰ, ਹਕੂਮਤ ਨੂੰ ਕੋਈ ਚੁਣੌਤੀ ਨਹੀਂ ਦੇ ਸਕਦਾ ਪਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਚਾਰ ਯੁੱਧ ਲੜ ਕੇ ਚਾਰਾਂ ਵਿੱਚ ਜਿੱਤ ਪ੍ਰਾਪਤ ਕਰਕੇ ਇਸ ਧਾਰਨਾ ਨੂੰ ਤੋੜਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ, ਨਾਲ ਨਾਲ ਸਿੱਖ ਸੰਗਤਾਂ ਨੂੰ ਉਪਦੇਸ਼ ਸਿੱਖ਼ਿਆ ਦਿੱਤੀ ਕਿ ਹੁਣ ਵਕਤ ਆ ਗਿਆ ਹੈ ਕਿ ਜਿੱਥੇ ਹਰ ਸਿੱਖ ਗੁਰੁਬਾਣੀ ਪੜ੍ਹਕੇ ਬਲਵਾਨ ਹੋਵੇ, ਉੱਥੇ ਸ਼ਸ਼ਤਰ ਧਾਰੀ ਜ਼ਰੂਰ ਹੋਵੇ, ਘੋੜ ਸਵਾਰੀ, ਸ਼ਸਤਰ ਵਿਦਿਆ, ਇਹ ਗੁਣ, ਇਹ ਕਲਾਵਾਂ ਹਰ ਸਿੱਖ ਜ਼ਰੂਰ ਸਿੱਖੇੇ। ਗੁਰੂ ਹਰਿਗਬਿੰਦ ਸਾਹਿਬ ਦਾ ਇਹ ਉਪਦਸ਼ ਅੱਜ ਵੀ ਕਾਰਗਰ ਹੈ।

ਅੱਜ ਵੀ ਜ਼ਰੂਰਤ ਹੈ, ਖ਼ਾਸ ਤੌਰ ’ਤੇ ਸਿੱਖ ਨੌਜਵਾਨ ਬੱਚੇ ਬੱਚੀਆਂ ਨੂੰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ, ਸ਼ਸ਼ਤਰਧਾਰੀ ਹੋਈਏ, ਗਤਕੇਬਾਜ਼ੀ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਜਿਹੀਆਂ ਕਲਾਵਾਂ ਵਿੱਚ ਸਿੱਖ਼ਿਅਤ ਹੋਈਏ ਅਤੇ ਹਰ ਸਿੱਖ ਲਾਇਸੰਸੀ, ਮਾਡਰਨ ਹਥਿਆਰ ਲੀਗਲ ਤਰੀਕੇ ਦੇ ਨਾਲ ਰੱਖਣ ਦਾ ਹਰ ਸਿੱਖ ਯਤਨ ਕਰੇ ਕਿਉਂਕਿ ਸਮਾਂ ਇਸ ਤਰ੍ਹਾਂ ਦਾ ਆ ਰਿਹਾ, ਹਾਲਾਤ ਐਸੇ ਬਣੇ ਰਹੇ ਕਿ ਹਰ ਸਿੱਖ ਆਪਣੇ ਆਪ ਨੂੰ ਬਾਣੀ ਪੜ੍ਹ ਕੇ, ਨਾਮ ਜਪ ਕੇ, ਭਜਨ ਕਰਕੇ, ਬਲਵਾਨ ਬਣਾਵੇ, ਨਾਲ ਨਾਲ ਤੰਦਰੁਸਤ ਹੋਵੇ, ਕਿਉਂਕਿ ਨਸ਼ੇ ਸਰੀਰ ਗਾਲ ਰਹੇ, ਨਸ਼ੇ ਸਾਡੇ ਪਰਿਵਾਰਾਂ ਨੂੰ ਘਰਾਂ ਨੂੰ ਬਰਬਾਦ ਕਰ ਰਹੇ, ਸਾਡੀ ਜ਼ਮੀਰ ਮਾਰ ਰਹੇ ਨੇ, ਸਾਡੀ ਮੱਤ ਮਾਰ ਰਹੇ ਹਨ।

ਅਸੀਂ ਨਸ਼ਿਆਂ ਤੋਂ ਖਹਿੜਾ ਛੁਡਾਈਏ ਤੇ ਨਸ਼ਿਆਂ ਤੋਂ ਖਹਿੜਾ ਛੁਡਾਉਣ ਦਾ ਇਕੋ ਤਰੀਕਾ ਕਿ ਅਸੀਂ ਬਾਣੇ ਵਾਲੇ ਪਾਸੇ ਆਈਏ, ਬਾਣੇ ਦੇ ਧਾਰਨੀ ਬਣੀਏ, ਸਤਿਸੰਗਤ ਕਰੀਏ, ਇਹੋ ਹੀ ਹਰਗੋਬਿੰਦ ਸਾਹਿਬ ਜੀ ਦਾ ਆਦੇਸ਼ ਹੈ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...