Saturday, April 27, 2024

ਵਾਹਿਗੁਰੂ

spot_img
spot_img

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਨਿੱਜੀ ਬੱਸ ਕੰਪਨੀ ਦੀ ਪਟੀਸ਼ਨ ਰੱਦ, ਰਾਜਾ ਵੜਿੰਗ ਨੇ ਕਿਹਾ, ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਸਦਕਾ ਮਗਰਲੇ ਦਿਨਾਂ ‘ਚ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਦੋਂ ਬੂਰ ਪਿਆ, ਜਦੋਂ ਅਜਿਹੀ ਹੀ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਬੱਸ ਆਪ੍ਰੇਟਰ ਕੰਪਨੀ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਮੰਨਿਆ ਸੀ ਕਿ ਉਸ ਨੇ ਜਨਵਰੀ ਤੋਂ ਅਕਤੂਬਰ 2021 ਤੱਕ ਮੋਟਰ ਵਹੀਕਲ ਟੈਕਸ ਦਾ ਬਕਾਇਆ ਜਮ੍ਹਾਂ ਨਹੀਂ ਕਰਵਾਇਆ। ਟੈਕਸ ਜਮ੍ਹਾਂ ਨਾ ਕਰਵਾ ਸਕਣ ਲਈ ਕੰਪਨੀ ਨੇ ਕੋਰੋਨਾ ਦੇ ਸਮੇਂ ਦੌਰਾਨ ਲੱਗੀਆਂ ਬੰਦਸ਼ਾਂ ਕਰਕੇ ਘੱਟ ਸਵਾਰੀਆਂ ਹੋਣ, ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਤ ਦੀ ਸਹੂਲਤ ਕਾਰਨ ਘਾਟਾ ਪੈਣ ਅਤੇ ਦੂਜੀ ਸਿਆਸੀ ਧਿਰ ਨਾਲ ਸਬੰਧਤ ਹੋਣ ਕਾਰਨ ਕਿੜ ਕੱਢਣ ਆਦਿ ਦੀਆਂ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਟੈਕਸ ਭਰਨ ਦੇ ਸਮੇਂ ਵਿੱਚ ਰਾਹਤ ਦੇਣ ਤੋਂ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਬਿਨਾਂ ਟੈਕਸ ਅਦਾਇਗੀ ਤੇ ਹੋਰਨਾਂ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਕੇ ਚਲ ਰਹੀਆਂ ਬੱਸਾਂ ਨੂੰ ਜ਼ਬਤ ਕਰਨ ਦੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਅਰੰਭੀ ਗਈ ਜਿਸ ਨਾਲ ਸੂਬੇ ਨੂੰ ਟੈਕਸ ਦੇ ਰੂਪ ਵਿੱਚ 4.29 ਕਰੋੜ ਰੁਪਏ ਹਾਸਲ ਹੋਏ। ਇਸ ਮੁਹਿੰਮ ਦੌਰਾਨ ਸੂਬੇ ਵਿੱਚ ਬਿਨਾਂ ਟੈਕਸ ਤੇ ਦਸਤਾਵੇਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲਣ ਵਾਲੀਆਂ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਸੀ ਅਤੇ 10 ਮਹੀਨੇ ਟੈਕਸ ਨਾ ਭਰਨ ਕਰਕੇ ਨਿਊ ਦੀਪ ਬੱਸ ਕੰਪਨੀ ਦੀਆਂ 26 ਬੱਸਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਸੀ।

ਕੰਪਨੀ ਨੇ ਤੁਰੰਤ ਟੈਕਸ ਭਰਨ ਦੀ ਬਜਾਏ ਜ਼ਿਲ੍ਹਾ ਫ਼ਰੀਦਕੋਟ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਕੋਲ 12 ਅਕਤੂਬਰ, 2021 ਨੂੰ ਅਰਜ਼ੀ ਦੇ ਕੇ ਕਿਸ਼ਤਾਂ ਰਾਹੀਂ ਟੈਕਸ ਭਰਨ ਅਤੇ ਬੱਸਾਂ ਛੱਡਣ ਦੀ ਅਪੀਲ ਕੀਤੀ ਸੀ ਪਰ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਨੇ ਕੰਪਨੀ ਦੀਆਂ ਕਿਸ਼ਤਾਂ ਵਿੱਚ ਬਕਾਇਆ ਟੈਕਸ ਭਰਨ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦਿਆਂ ਇਹ ਅਪੀਲ ਰੱਦ ਕਰ ਦਿੱਤੀ ਸੀ। ਕੰਪਨੀ ਨੇ ਇਸ ਅਪੀਲ ਨੂੰ ਟਰਾਂਸਪੋਰਟ ਦੀ ਸਬੰਧਤ ਉੱਚ ਅਥਾਰਿਟੀ ਕੋਲ ਲਿਜਾਣ ਦੀ ਬਜਾਏ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਥੋਂ ਉਸ ਨੂੰ ਕੋਈ ਰਾਹਤ ਨਾ ਮਿਲੀ।

ਸਰਕਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਕੋਲ ਆਰ.ਟੀ.ਏ. ਵੱਲੋਂ ਅਪੀਲ ਰੱਦ ਕਰਨ ਵਿਰੁੱਧ ਵਿਭਾਗੀ ਉੱਚ ਅਥਾਰਿਟੀ ਕੋਲ ਅਪੀਲ ਕਰਨ ਅਤੇ ਉਸ ਅਪੀਲ ਨੂੰ ਮੁੜ ਵਿਚਾਰਨ ਦੇ ਬਦਲ ਮੌਜੂਦ ਹਨ।

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟੈਕਸ ਡਿਫ਼ਾਲਟਰ ਕੰਪਨੀ ਵਿਰੁੱਧ ਅਦਾਲਤ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...