Friday, March 29, 2024

ਵਾਹਿਗੁਰੂ

spot_img
spot_img

‘ਹਾਥਰਸ ਘਟਨਾ ਬਾਰੇ ਭਾਜਪਾ ਨੂੰ ਆਤਮ ਮੰਥਨ ਦੀ ਲੋੜ’, ਅਰੁਨਾ ਚੌਧਰੀ ਜਲਾਲਪੁਰ ਦੇ ਪੀੜਤ ਪਰਿਵਾਰ ਨੂੰ ਮਿਲੇ

- Advertisement -

ਯੈੱਸ ਪੰਜਾਬ
ਟਾਂਡਾ, (ਹੁਸ਼ਿਆਰਪੁਰ), 25 ਅਕਤੂਬਰ, 2020:
ਨੇੜਲੇ ਪਿੰਡ ਜਲਾਲਪੁਰ ਵਿੱਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਦੀ ਹੌਲਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਮਲੇ ਵਿੱਚ ਹੋ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਦੇਖਰੇਖ ਕਰ ਰਹੇ ਹਨ ਤਾਂ ਜੋ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਤੋਂ ਸਖਤ ਸਜਾ ਦਵਾਈ ਜਾ ਸਕੇ।

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਜਲਦ ਹੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਜਿਸ ਉਪਰੰਤ ਕੇਸ ਦੀ ਸੁਣਵਾਈ ਫਾਸਟ ਟਰੈਕ ’ਤੇ ਕਰਵਾ ਕੇ ਦੋਸ਼ੀਆਂ ਨੂੰ ਮਿਸਾਲੀ ਸਜਾ ਦਿਵਾਈ ਜਾਵੇਗੀ।

ਪਰਿਵਾਰ ਵੱਲੋਂ ਮੰਤਰੀ ਨੂੰ ਦੱਸਿਆ ਗਿਆ ਕਿ ਪਰਿਵਾਰ ਦੀ ਇੱਕੋ-ਇੱਕ ਮੰਗ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿਵਾਉਣਾ ਹੈ ਜਿਸ ਉੱਤੇ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿਵਾਉਣ ਲਈ ਵਚਨਬੱਧ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਿਨੌਣੀਆਂ ਤੇ ਸਮਾਜ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੋਕੀਆਂ ਜਾ ਸਕਣ।

ਪੱਤਰਕਾਰਾਂ ਵੱਲੋਂ ਇਸ ਮੌਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਅਰੁਣਾ ਚੌਧਰੀ ਨੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੌੜੀ ਸਿਆਸਤ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅੰਦਰ ਝਾਤ ਮਾਰਨ ਲਈ ਕਿਹਾ।

ਭਾਜਪਾ ਵੱਲੋਂ ਇਸ ਮੁੱਦੇ ਨੂੰ ਹਾਥਰਸ ਦੀ ਘਟਨਾ ਨਾਲ ਜੋੜਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਸਾਰੇ ਤੱਥ ਅਤੇ ਸੱਚ ਲੋਕਾਂ ਦੇ ਸਾਹਮਣੇ ਹੈ ਪਰ ਫਿਰ ਵੀ ਭਾਜਪਾ ਵੱਲੋਂ ਇਸ ਸੰਵੇਦਨਸ਼ੀਲ ਮੁੱਦੇ ’ਤੇ ਸਿਆਸੀ ਦੂਸ਼ਣਬਾਜੀ ਘਟੀਆ ਰਾਜਨੀਤੀ ਤੋਂ ਇਲਾਵਾ ਕੁੱਝ ਵੀ ਨਹੀਂ।

ਉਨ੍ਹਾਂ ਕਿਹਾ ਕਿ ਸਾਰਾ ਮੁਲਕ ਜਾਣਦਾ ਹੈ ਕਿ ਹਾਥਰਸ ਵਿੱਚ ਕਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਅਤੇ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਤੇ ਰਸਮਾਂ ਨੂੰ ਛਿੱਕੇ ਟੰਗਦਿਆਂ ਦੇਰ ਰਾਤ ਨੂੰ ਬਲਾਤਕਾਰ ਦੀ ਸ਼ਿਕਾਰ ਲੜਕੀ ਦਾ ਸਸਕਾਰ ਮਾਪਿਆਂ ਦੀ ਗੈਰ-ਹਾਜ਼ਰੀ ’ਚ ਕਰ ਦਿੱਤਾ ਗਿਆ।

ਰਾਜਨੀਤੀ ਤੋਂ ਪ੍ਰੇਰਿਤ ਬਿਆਨਾਂ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਹਾਥਰਸ ਦੀ ਘਟਨਾ ਦੇ ਉਲਟ ਪੰਜਾਬ ਵਿੱਚ ਇਸ ਸ਼ਰਮਨਾਕ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਪੁਲਸ ਨੇ ਫੌਰੀ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਹਾਥਰਸ ਦੀ ਘਟਨਾ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਜੋਰ ਘਟਨਾ ਉੱਤੇ ਪਰਦਾ ਪਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਲੱਗਾ ਹੋਇਆ ਸੀ ਉੱਥੇ ਪੰਜਾਬ ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦੇ ਤੱਥਾਂ ਤੋਂ ਸਾਰਾ ਮੁਲਕ ਭਲੀ ਭਾਂਤ ਜਾਣੂ ਹੈ ਤੇ ਫਿਰ ਭਾਜਪਾ ਕਿਸ ਮੂੰਹ ਨਾਲ ਇਸ ਮੁੱਦੇ ਤੇ ਸਿਆਸਤ ਕਰ ਰਹੀ ਹੈ।

ਪੰਜਾਬ ਸਰਕਾਰ ਨੇ ਔਰਤਾਂ ਦੀ ਬੇਹਤਰੀ ਲਈ ਚੁੱਕੇ ਅਹਿਮ ਕਦਮ
ਇਕ ਹੋਰ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰਾ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਔਰਤਾਂ ਖਿਲਾਫ ਹੁੰਦੇ ਅਤਿਆਚਾਰਾਂ, ਸੋਸ਼ਣ ਅਤੇ ਹੋਰਨਾਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਇਸ ਸੰਬੰਧੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਕੰਮਕਾਜ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ ਹੋਸਟਲਾਂ ਦੀ ਉਸਾਰੀ ਦੇ ਨਾਲ-ਨਾਲ ਸਖੀ-‘ਵਨ ਸਟਾਪ ਸੈਂਟਰ’ ਸਥਾਪਿਤ ਕੀਤੇ ਗਏ ਹਨ ਤਾਂ ਜੋ ਔਰਤਾਂ ਖਿਲਾਫ ਹੁੰਦੀਆਂ ਘਟਨਾਵਾਂ ਦੀ ਰੋਕਥਾਮ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਇੱਕਲੇ ਲਾਕਡਾਊਨ ਦੌਰਾਨ ਔਰਤਾਂ ਨਾਲ ਹੁੰਦੀਆਂ ਘਰੇਲੂ ਹਿੰਸਾਵਾਂ ਦੇ 706 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ’ਤੇ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਉਂਦੇ ਸਮੇਂ ਵਿੱਚ ਸਰਕਾਰੀ ਭਰਤੀ ਦੌਰਾਨ ਔਰਤਾਂ ਲਈ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...