Saturday, April 20, 2024

ਵਾਹਿਗੁਰੂ

spot_img
spot_img

ਹਿਮਾਚਲ ਦੇ ਹੋਟਲ ਵਿੱਚ ਕਾਰੋਬਾਰੀ ਨੇ ਮਾਰੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਗੋਲੀ, ਖ਼ੁਦ ਵੀ ਕੀਤੀ ਆਤਮਹੱਤਿਆ

- Advertisement -

ਯੈੱਸ ਪੰਜਾਬ
ਮਨਾਲੀ, 24 ਜੂਨ, 2022:
ਹਿਮਾਚਲ ਵਿੱਚ ਸੈਰ-ਸਪਾਟੇ ਦੇ ਲਿਹਾਜ਼ ਨਾਲ ਅਹਿਮ ਸਥਾਨ ਰੱਖਦੇ ਮਨਾਲੀ ਦੇ ਇਕ ਵੱਡੇ ਹੋਟਲ ਵਿੱਚ ਸ਼ੁੱਕਰਵਾਰ ਸਵੇਰੇ ਗੋਲੀ ਚੱਲ ਗਈ ਜਿਸ ਵਿੱਚ ਦੋ ਪੁਰਸ਼ਾਂ ਦੀ ਮੌਤ ਹੋ ਗਈ ਜਦਕਿ ਇਕ ਔਰਤ ਜ਼ਖ਼ਮੀ ਦੱਸੀ ਜਾ ਰਹੀ ਹੈ, ਜਿਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਮਾਮਲਾ ਪ੍ਰੇਮ ਸੰਬੰਧਾਂ ਨਾਲ ਜੋੜ ਕੇ ਵੇਖ਼ਿਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਹੋਟਲ ਦੇ ਇਕ ਕਮਰੇ ਵਿੱਚ ਇਕ ਔਰਤ ਅਤੇ ਉਸਦਾ ਪ੍ਰੇਮੀ ਹਾਜ਼ਰ ਸੀ ਕਿ ਸਵੇਰੇ ਔਰਤ ਦਾ ਪਤੀ ਵੀ ਹੋਟਲ ਪਹੁੰਚ ਗਿਆ ਅਤੇ ਉਸਨੇ ਦੋਹਾਂ ਨੂੰ ਇਕੋ ਕਮਰੇ ਵਿੱਚ ਵੇਖ਼ ਦੋਹਾਂ ’ਤੇ ਗੋਲੀਆਂ ਦਾਗ ਦਿੱਤੀਆਂ ਅਤੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ਵਿੱਚ ਪ੍ਰੇਮੀ ਅਤੇ ਪਤੀ ਦੋਹਾਂ ਦੀ ਮੌਤ ਹੋ ਗਈ ਜਦਕਿ ਔਰਤ ਜ਼ਖ਼ਮੀ ਹੋ ਗਈ। ਗੋਲੀ ਔਰਤ ਦੀ ਬਾਂਹ ਵਿੱਚ ਲੱਗੀ ਹੈ।

ਪਤਾ ਲੱਗਾ ਹੈ ਕਿ ਇਹ ਸਾਰੇ ਲੋਕ ਦਿੱਲੀ ਨਾਲ ਸੰਬੰਧਤ ਹਨ। ਦੋ ਔਰਤਾਂ ਮਨਾਲੀ ਦੇ ਸ਼ੁਰੂ ਇਲਾਕੇ ਵਿੱਚ ਸਥਿਤ ‘ਹਿਮਾਲਅਨ ਉਕ’ ਨਾਂਅ ਦੇ ਹੋਟਲ ਨੂੰ ਲੀਜ਼ ’ਤੇ ਲੈ ਕੇ ਚਲਾ ਰਹੀਆਂ ਦੱਸੀਆਂ ਜਾਂਦੀਆਂ ਸਨ।

ਇਹ ਵੀ ਖ਼ਬਰ ਹੈ ਕਿ ਹੋਟਲ ਵਿੱਚ ਰਾਤ ਇਕ ਪਾਰਟੀ ਸੀ ਜਿਸ ਮਗਰੋਂ ਇਕ ਔਰਤ ਆਪਣੇ ਪ੍ਰੇਮੀ ਨਾਲ ਹੋਟਲ ਦੇ ਇਕ ਕਮਰੇ ਵਿੱਚ ਚਲੀ ਗਈ ਪਰ ਸਵੇਰੇ ਉਸਦਾ ਪਤੀ ਹੋਟਲ ਆ ਪੁੱਜਾ ਜਿਸ ’ਤੇ ਉਸਨੇ ਗੁੱਸੇ ਵਿੱਚ ਆ ਕੇ ਦੋਹਾਂ ’ਤੇ ਗੋਲੀਆਂ ਚਲਾਉਣ ਮਗਰੋਂ ਆਪਣੇ ਆਪ ਨੂੂੰ ਗੋਲੀ ਮਾਰ ਲਈ।

ਇਹ ਘਟਨਾ ਸਵੇਰੇ ਲਗਪਗ 7 ਵਜੇ ਵਾਪਰੀ ਅਤੇ ਹੋਟਲ ਸਟਾਫ਼ ਜਦ ਕਮਰੇ ਵਿੱਚ ਪੁੱਜਾ ਤਾਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਪਈਆਂ ਸਨ ਜਦਕਿ ਔਰਤ ਜ਼ਖ਼ਮੀ ਹਾਲਤ ਵਿੱਚ ਸੀ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਮਰੇ ਦੀ ਜਾਂਚ ਲਈ ਫ਼ਾਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਪੁਲਿਸ ਅਜੇ ਕਿਸੇ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...