Thursday, April 25, 2024

ਵਾਹਿਗੁਰੂ

spot_img
spot_img

ਹੁਣ ਕਿਸਾਨਾਂ ਤੋਂ ਮਹਿਜ਼ ਇੱਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ: ਫੌਜਾ ਸਿੰਘ ਸਰਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2022 –
ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ।

ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।

ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , ’ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ ’ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...