Friday, April 19, 2024

ਵਾਹਿਗੁਰੂ

spot_img
spot_img

ਹੁਣ ਭਾਜਪਾ ਦੇ ਚੱਕਰ ਵਿੱਚ ਨਹੀਂ ਫਸਣਗੇ ਗੁਜਰਾਤ ਦੇ ਲੋਕ, ਬਦਲਾਅ ਲਈ ਕਰਨਗੇ ਵੋਟ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਅਹਿਮਦਾਬਾਦ (ਗੁਜਰਾਤ)/ਚੰਡੀਗੜ੍ਹ, 1 ਦਸੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ।

ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਦੀ ਜਿੱਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਵੱਡੇ-ਵੱਡੇ ਲੀਡਰ ਇਸ ਵਾਰ ਵੱਡੇ ਫਰਕ ਨਾਲ ਚੋਣ ਹਾਰਨਗੇ।

ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ ਆਦਮੀ ਪਾਰਟੀ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਪੁਰਾਣੇ ਹੋ ਚੁੱਕੇ ਹਨ; ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਨੇ ਭਾਜਪਾ ਦੇ ਇੰਜਣਾਂ ਨੂੰ ਖ਼ਰਾਬ ਕਰ ਦਿੱਤਾ ਹੈ।

ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰਾਂ ਰਾਘਵ ਚੱਢਾ ਅਤੇ ਹਰਭਜਨ ਸਿੰਘ, ਨਾਲ ਅਹਿਮਦਾਬਾਦ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।

ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨੂੰ ਪੈਸੇ ਦੇ ਲਾਲਚ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਗੁਜਰਾਤ ਦੇ ਲੋਕ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣਗੇ।

ਮਾਨ ਨੇ ਪੰਜਾਬ ਅਤੇ ਦਿੱਲੀ ‘ਚ ‘ਆਪ’ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ ‘ਚ ਆਮ ਲੋਕਾਂ ਲਈ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 10,000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।

ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਕਰੀਬ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ ਅਤੇ ਅਸੀਂ ਤੁਹਾਨੂੰ ਇਹ ਸਭ ਕੰਮ ਇੱਥੇ ਵੀ ਕਰ ਕੇ ਦਿਖਾਵਾਂਗੇ।

ਭਾਜਪਾ ਸਿਰਫ਼ ਤੁਹਾਡਾ ਨੁਕਸਾਨ ਕਰੇਗੀ, ਅਸੀਂ ਆਮ ਲੋਕਾਂ ਨੂੰ ਫਾਇਦਾ ਦੇਵਾਂਗੇ: ਕੇਜਰੀਵਾਲ
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਨਾਲ ਧੋਖਾ ਕੀਤਾ ਹੈ। ਭਾਜਪਾ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਸਿਖਰਾਂ ‘ਤੇ ਹੈ। ਇਹ ਵਿਧਾਨ ਸਭਾ ਚੋਣਾਂ ਭਾਜਪਾ ਨੂੰ ਸਬਕ ਸਿਖਾਉਣ ਦਾ ਸਮਾਂ ਹੈ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਤੁਹਾਨੂੰ ਮੁਫਤ ਬਿਜਲੀ, ਸਾਫ਼ ਅਤੇ ਮੁਫ਼ਤ ਪਾਣੀ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਦੂਜੇ ਪਾਸੇ ਭਾਜਪਾ ਨੂੰ ਵੋਟ ਦੇਣ ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਮਿਲੇਗੀ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਆਮ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...