Wednesday, April 24, 2024

ਵਾਹਿਗੁਰੂ

spot_img
spot_img

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ: ਡਾ.ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ।

ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ – 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ ‘ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...