Thursday, April 18, 2024

ਵਾਹਿਗੁਰੂ

spot_img
spot_img

ਹੁਸ਼ਿਆਰਪੁਰ ਪੁਲਿਸ ਵਲੋਂ 9.4 ਲੱਖ ਦੀ ‘ਡਰੱਗ ਮਨੀ’, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਣੇ 39 ਗ੍ਰਿਫ਼ਤਾਰ: ਨਵਜੋਤ ਸਿੰਘ ਮਾਹਲ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 13 ਜੂਨ, 2021:
ਡੀ.ਜੀ.ਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਨਸ਼ੇ ਅਤੇ ਨਜ਼ਾਇਜ਼ ਸ਼ਰਾਬ ਦੇ ਖਿਲਾਫ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਦੇ ਲਈ ਜ਼ਿਲ੍ਹੇ ਭਰ ਵਿੱਚ ਕੋਰਡਨ ਐਂਡ ਸਰਚ ਅਪ੍ਰੇਸ਼ਨ (ਸੀ.ਏ.ਐਸ.ਓ) ਚਲਾਇਆ। ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਤਲਾਸ਼ੀ ਤਹਿਤ ਪੁਲਿਸ ਟੀਮਾਂ ਨੇ ਆਰੋਪੀਆਂ ਤੋਂ ਨਜ਼ਾਇਜ਼ ਸ਼ਰਾਬ, ਹੈਰੋਈਨ, ਨਸ਼ੀਲਾ ਪਾਊਡਰ ਅਤੇ 9.4 ਲੱਖ ਰੁਪਏ ਦੀ ਡਰੱਗ ਮਨਹੀ ਬਰਾਮਦ ਕੀਤੀ।

ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗੜ੍ਹਸ਼ੰਕਰ ਦੇ ਪਿੰਡ ਚੱਕ ਰੌਟਾ, ਸਦੂਹਾ ਦੇ ਪਿੰਡ ਹਾਰਟਾ, ਜਲੋਟਾ, ਤਲਵਾੜਾ ਦੇ ਪਿੰਡ ਸੰਦਪੁਰ ਅਤੇ ਹਾਜੀਪੁਰ ਦੇ ਪਿੰਡ ਘਸੀਟਪੁਰ ਤੁਰਾਂ ਵਿੱਚ ਮੁਹਿੰਮ ਚਲਾਈ ਗਈ।

ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਹੋਟਸਪਾਟ ਦੀ ਪਹਿਚਾਣ ਕੀਤੀ ਗਈ ਅਤੇ ਹੁਸ਼ਿਆਰਪੁਰ ਦੇ ਵਾਲਮੀਕ ਮੁਹੱਲਾ ਅਤੇ ਟਾਂਡਾ ਦੇ ਚੰਡੀਗੜ੍ਹ ਕਲੋਨੀ ਵਿੱਚ ਸੀ.ਏ.ਐਸ.ਓ ਮੁਹਿੰਮ ਚਲਾਈ ਗਈ। ਮਾਹਲ ਨੇ ਦੱਸਿਆ ਕਿ ਕਾਰਵਾਈ ਦੌਰਾਨ 39 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ 8 ਮਾਮਲੇ ਐਨ.ਡੀ.ਪੀ.ਐਸ ਅਤੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 2,07,00 ਮਿਲੀਲੀਟਰ ਨਜ਼ਾਇਜ਼ ਸ਼ਰਾਬ, 185 ਗ੍ਰਾਮ ਹੈਰੋਈਨ, 286 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਮੁਲਜ਼ਮਾਂ ਤੋਂ 9.4 ਲੱਖ ਰੁਪਏ ਦੀ ਡਰੱਗ ਮਨੀ, 2 ਐਕਸ.ਯੂ.ਵੀ, ਇਕ ਆਈ-20, ਇਕ ਹੌਂਡਾ ਸਿਟੀ ਸਹਿਤ ਚਾਰ ਵਾਹਨ ਬਰਾਮਦ ਕੀਤੇ ਗਏ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਅਚਨਚੇਤ ਮੁਹਿੰਮ ਜਾਰੀ ਰਹੇਗੀ ਤਾਂ ਜੋ ਨਜ਼ਾਇਜ ਡਰੱਗ ਅਤੇ ਸ਼ਰਾਬ ਦੇ ਖਤਰੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਇਸ ਤਰ੍ਹਾਂ ਦੀਆਂ ਗਲਤ ਗਤੀਵਿਧੀਆਂ ਦੇ ਬਾਰੇ ਵਿੱਚ ਪੁਲਿਸ ਨੂੰ ਸੂਚਿਤ ਕਰਨ ਦੇ ਲਈ ਅੱਗੇ ਆਉਣ ਤਾਂ ਜੋ ਪੁਲਿਸ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਤਸਕਰਾਂ ਦੇ ਖਿਲਾਫ ਤੁਰੰਤ ਕਾਰਵਾਈ ਕਰ ਸਕੇ।

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਕੁਮਾਰ ਉਰਫ ਨਿੰਦਰ ਵਾਸੀ ਚੱਕ ਰੌਟਾ, ਵਿਕਾਸ ਉਰਫ ਵਿੱਕੀ ਵਾਸੀ ਬੀਨੇਵਾਲ ਗੜ੍ਹਸ਼ੰਕਰ, ਬਲਜਿੰਦਰ ਸਿੰਘ ਵਾਸੀ ਚੱਬੇਵਾਲ, ਸੌਰਵ ਕੁਮਾਰ ਅਤੇ ਵਿਕਰਮ ਉਰਫ ਵਿੱਕੀ ਦੋਵੇਂ ਵਾਸੀ ਵਾਲਮੀਕ ਮੁਹੱਲਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...