Thursday, April 25, 2024

ਵਾਹਿਗੁਰੂ

spot_img
spot_img

ਹੁਸ਼ਿਆਰਪੁਰ ਵਿੱਚ ‘ਸਿੰਗਲ ਡੋਨਰ ਪਲੇਟਲੈਟ ਬਲੱਡ ਮਸ਼ੀਨ’ ਦਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਉਦਘਾਟਨ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 22 ਮਈ, 2022:
ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਆਮ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਹ ਅੱਜ ਹੁਸ਼ਿਆਰਪੁਰ ਦੇ ਸਤਨਾਮ ਹਸਪਤਾਲ ਵਿਖੇ ਸਿੰਗਲ ਡੋਨਰ ਪਲੇਟਲੈਟ ਮਸ਼ੀਨ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਪਹਿਲਾਂ ਮਸ਼ੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੀ ਗਈ ਹੈ, ਜਿਸ ਵਿਚ ਬਹੁਤ ਹੀ ਘੱਟ ਫੀਸ ਮਰੀਜਾਂ ਤੋਂ ਵਸੂਲ ਕੀਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਜਲਦ ਹੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਜਨਤਾ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਮੀਲ ਦਾ ਪੱਥਰ ਸਾਬਤ ਹੋਣਗੇ।

ਇਸ ਮੌਕੇ ਬਿੰਦੂ ਸ਼ਰਮਾ, ਮਨੀਸ਼ ਸ਼ਰਮਾ, ਰਣਜੀਤ ਕੁਮਾਰ, ਡਾ. ਗੌਰਵ ਗੋਰਾ, ਸੁਰਿੰਦਰ ਸਿੰਘ, ਰਿਕੀ, ਨਰਿੰਦਰ ਪਾਲ, ਸਤਵੀਰ ਸਿੰਘ, ਅਮਰੀਕ ਸਿੰਘ, ਰਾਮ ਸਰੂਪ, ਸਤੀਸ਼ ਖੁੱਲਰ, ਅਮਨ ਪ੍ਰੀਤ, ਰਜਨੀਸ਼ ਮਨੋਚਾ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...