Friday, April 19, 2024

ਵਾਹਿਗੁਰੂ

spot_img
spot_img

ਹੁਸ਼ਿਆਰਪੁਰ ਚ ਕੋਵਿਡ-19 ਦੀ ਰੋਕਥਾਮ ਲਈ ਹਿਮਾਚਲ ਬਾਰਡਰ ਨਾਲ ਲੱਗਦੇ ਇਲਾਕਿਆਂ ‘ਚ ਨਾਕੇ ਲਗਾ ਕੇ ਕੀਤੀ ਜਾਵੇ ਕੋਵਿਡ ਟੈਸਟਿੰਗ : ਅਪਨੀਤ ਰਿਆਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 02 ਦਸੰਬਰ, 2021 –
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਣਾ ਚਿੰਤਾ ਦਾ ਵਿਸ਼ਾ ਹੈ , ਇਸ ਲਈ ਕੋਵਿਡ-19 ਨਾਲ ਸਬੰਧਤ ਸਾਵਧਾਨੀਆਂ ਨੂੰ ਹੋਰ ਗੰਭੀਰਤਾ ਨਾਲ ਅਪਣਾਉਣ ਦੀ ਲੋੜ ਹੈ। ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕਾਰਵਾਈ ਕਰਕੇ ਕੋਵਿਡ-19 ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਹ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੁਲਿਸ, ਐਸ.ਡੀ.ਐਮਜ਼ ਅਤੇ ਸਿਹਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਬਾਰਡਰ ਨਾਲ ਲੱਗਦੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਕੋਵਿਡ-19 ਦੇ ਕੁਝ ਪਾਜ਼ਿਟਿਵ ਕੇਸ ਸਾਹਮਣੇ ਆਏ ਹਨ, ਅਜਿਹੇ ਵਿੱਚ ਜਿੱਥੇ ਜ਼ਿਲ੍ਹੇ ਵਿੱਚ ਟੈਸਟਿੰਗ ਵਧਾ ਦਿੱਤੀ ਗਈ ਹੈ, ਉੱਥੇ ਹੀ ਹੁਣ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿੱਚ ਨਾਕੇ ਲਗਾ ਕੇ ਟੈਸਟਿੰਗ ਵੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਨੇ ਐਸ.ਐਸ.ਪੀ ਹੁਸ਼ਿਆਰਪੁਰ ਨੂੰ ਹਦਾਇਤ ਕੀਤੀ ਕਿ ਉਹ ਹਿਮਾਚਲ ਬਾਰਡਰ ਨਾਲ ਲਗਦੇ ਸਾਰੇ ਪੁਆਇੰਟਾਂ ‘ਤੇ ਪੁਲਿਸ ਫੋਰਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਤਾਂ ਜੋ ਸਿਹਤ ਟੀਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਸਾਰੇ ਲੋਕਾਂ ਦਾ ਕੋਵਿਡ-19 ਟੈਸਟ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਹਿਮਾਚਲ ਸਰਹੱਦ ਨਾਲ ਲੱਗਦੇ ਨਾਕਿਆ ‘ਤੇ ਟੈਸਟਿੰਗਟੀਮਾਂ ਭੇਜਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪੁਆਇੰਟਾਂ ‘ਤੇ ਰੋਜ਼ਾਨਾ ਚੈਕਿੰਗ ਕਰਕੇ ਸਥਿਤੀ ਦਾ ਜਾਇਜ਼ਾ ਲੈਣ। ਉਨ੍ਹਾਂ ਸਮੂਹ ਡੀ.ਐਸ.ਪੀਜ਼ ਅਤੇ ਐਸ.ਐਮ.ਓਜ਼ ਨੂੰ ਇਕਜੁੱਟਤਾ ਨਾਲ ਕੰਮ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਟੈਸਟਿੰਗ ਵਧਾਉਣ ਦੇ ਨਾਲ-ਨਾਲ ਕੋਵਿਡ ਦੀ ਰੋਕਥਾਮ ਸਬੰਧੀ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ, ਇਸ ਮਕਸਦ ਲਈ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 4 ਅਤੇ 5 ਦਸੰਬਰ ਨੂੰ ਮੈਗਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਐਸ.ਡੀ.ਐਮਜ਼, ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਤੋਂ ਵਾਂਝੇ ਵਾਰਡਾਂ ਦੀ ਸ਼ਨਾਖਤ ਕਰਕੇ ਸੂਚੀ ਬਣਾ ਕੇ ਟੀਕਾਕਰਨ ਕੈਂਪਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਵਿਡ-19 ਦੇ ਪਾਜੀਟਿਵ ਕੇਸ ਸਾਹਮਣੇ ਆਉਣ ‘ਤੇ ਕਾਂਟੇਕਟ ਟਰੇਸਿੰਗ ਨੂੰ ਗੰਭੀਰਤਾ ਨਾਲ ਲਿਆ ਜਾਵੇ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਅਪਨੀਤ ਰਿਆਤ ਨੇ ਸਬੰਧਤ ਰਿਟਰਨਿੰਗ ਅਫਸਰਾਂ ਅਤੇ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਵਿਡ-19 ਦੀ ਰੋਕਥਾਮ ਲਈ ਇੱਕ-ਦੂਜੇ ਨਾਲ ਤਾਲਮੇਲ ਕਰਕੇ ਪੋਲਿੰਗ ਬੂਥਾਂ ਦੀ ਮੈਪਿੰਗ ਇੱਕ ਹਫ਼ਤੇ ਵਿੱਚ ਯਕੀਨੀ ਬਣਾਉਣ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਬਹੁਤ ਲੋੜ ਹੈ, ਇਸ ਲਈ ਹਰੇਕ ਵਿਅਕਤੀ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਅਤੇ ਟੀਕਾਕਰਨ ਕਰਵਾ ਕੇ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਕੋਵਿਡ-19 ਦੀ ਰੋਕਥਾਮ ਸਬੰਧੀ ਅਜੇ ਤੱਕ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਟੀਕਾਕਰਨ ਜ਼ਰੂਰ ਕਰਵਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...