Friday, March 29, 2024

ਵਾਹਿਗੁਰੂ

spot_img
spot_img

ਹੁਸੈਨੀਵਾਲਾ ਦੇ 100 ਸਾਲ ਪੁਰਾਣੇ ਰੈਸਟ ਹਾਊਸ ਨੂੰ ਰੈਸਟੋਰੈਂਟ ਵਜੋਂ ਕੀਤਾ ਜਾਵੇਗਾ ਮੁੜ ਸੁਰਜੀਤ, ਸੈਲਾਨੀਆਂ ਲਈ ਹੋਵੇਗਾ ਖਿੱਚ ਦਾ ਕੇਂਦਰ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 30 ਨਵੰਬਰ, 2021 –
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਹੁਸੈਨੀਵਾਲਾ ਵਿਖੇ ਸਥਿਤ ਲਗਭਗ 100 ਸਾਲ ਪੁਰਾਣੇ ਰੈਸਟ ਹਾਊਸ ਨੂੰ ਉਸੇ ਦਿੱਖ ਵਿੱਚ ਰੈਸਟੋਰੈਂਟ ਵਜੋਂ ਤੇ ਪਾਰਕ ਪਿਕਨਿਕ ਸਪਾਟ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਜਿਲ੍ਹੇ ਦੀਆਂ ਵੱਖੋ-ਵੱਖ ਸੰਸਥਾਵਾਂ ਤੇ ਐਨ.ਜੀ.ਓਜ਼. ਦੇ ਮੈਂਬਰਾਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਗਏ। ਇਸ ਮੌਕੇ ‘ਤੇ ਫਿਰੋਜ਼ਪੁਰ ਦੇ ਐਸ.ਡੀ.ਐਮ. ਓਮ ਪ੍ਰਕਾਸ਼ ਵੀ ਮੌਜੂਦ ਸਨ।

ਹੁਸੈਨੀਵਾਲਾ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ‘ਤੇ ਮੌਜੂਦ ਲਗਭਗ ਇਕ ਸਦੀ ਪੁਰਾਣੀ ਇਤਿਹਾਸਕ ਰੈਸਟ ਹਾਊਸ ਦੀ ਇਮਾਰਤ ਨੂੰ ਮੁੜ ਸੁਰਜੀਤ ਕਰਕੇ ਪਾਰਕ / ਪਿਕਨਿਕ ਸਪਾਟ ਤੇ ਰੈਸਟੋਰੈਂਟ ਵਿਕਸਿਤ ਕੀਤਾ ਜਾ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸੇ ਮੰਤਵ ਨਾਲ ਸ਼ਹਿਰ ਦੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਤੋਂ ਇਸ ਨੂੰ ਹੋਰ ਵੀ ਜ਼ਿਆਦਾ ਆਕਰਸ਼ਿਤ ਤੇ ਵਧੀਆ ਰੂਪ ਵਿੱਚ ਵਿਕਸਿਤ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਗਏ।

ਇਸ ਮੌਕੇ ਸਾਰੇ ਮੌਜੂਦ ਪਤਵੰਤਿਆਂ ਵੱਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਇਸ ਇਤਿਹਾਸਕ ਸਥਾਨ ਨੂੰ ਹੋਰ ਵੀ ਵਧੀਆ ਰੂਪ ਚ ਵਿਕਸਿਤ ਕੀਤਾ ਜਾ ਸਕਦਾ ਹੈ ਤੇ ਉਹਨਾਂ ਨੇ ਇਸ ਵਿਚ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਅਪਣਾ-ਅਪਣਾ ਯੋਗਦਾਨ ਪਾਉਣ ਦਾ ਭਰੋਸਾ ਵੀ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਥਾਨ ਨੂੰ ਪਾਰਕ ਪਿਕਨਿਕ ਸਪਾਟ ਵਜੋਂ ਉਭਾਰੇ ਜਾਣ ਦੀ ਜ਼ਰੂਰਤ ਸੀ ਜਿੱਥੇ ਲੋਕ ਰੋਜ਼ਮਰਾ ਦੀ ਜ਼ਿੰਦਗੀ ਤੋਂ ਕੁਝ ਸਮਾਂ ਕੱਢ ਕੇ ਆਪਣੇ ਪਰਿਵਾਰ ਤੇ ਬੱਚਿਆਂ ਨਾਲ ਵਿਹਲਾ ਸਮਾਂ ਬਤੀਤ ਕਰ ਕੇ ਤਨਾਅ ਮੁਕਤ ਹੋ ਸਕਣ।

ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਹੁਸੈਨੀਵਾਲਾ ਬਾਰਡਰ ‘ਤੇ ਆਧੁਨਿਕ ਪਾਰਕ ਵਿਕਸਤ ਕੀਤਾ ਜਾ ਰਿਹਾ ਹੈ ਜਿੱਥੇ ਲਾਇਟ ਐਂਡ ਸਾਊਂਡ, ਖਾਣ ਪੀਣ ਲਈ ਰੈਸਟੋਰੈਂਟ, ਵੱਖ-ਵੱਖ ਕਿਸਮ ਦੇ ਸੁੰਦਰ ਰੁੱਖ, ਕਲੀਆਂ ਬੂਟੇ, ਫੁੱਲ-ਬੂਟੇ ਆਦਿ ਤੋਂ ਇਲਾਵਾ ਵਧੀਆ ਝੂਲੇ, ਬੈਂਚ, ਵਧੀਆ ਪਗਡੰਡੀ ਆਦਿ ਵੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਇਸ ਇਤਿਹਾਸਕ ਇਮਾਰਤ ਤੇ ਪਾਰਕ / ਪਿਕਨਿਕ ਸਪਾਟ ਨੂੰ ਜਲਦੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...