Friday, April 26, 2024

ਵਾਹਿਗੁਰੂ

spot_img
spot_img

ਹੋਰਨਾਂ ਗੁਰਦੁਆਰਿਆਂ ਵਾਂਗ ਸ੍ਰੀ ਹਰਿ ਮੰਦਰ ਸਾਹਿਬ ਦਾ ਸਿੱਧਾ ਪ੍ਰਸਾਰਨ 24 ਘੰਟੇ ਕੀਤਾ ਜਾਵੇ: ਡਾ. ਗੁਮਟਾਲਾ

- Advertisement -

ਅੰਮ੍ਰਿਤਸਰ, 14 ਅਕਤੂਬਰ 2019:

ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਨਿਜੀ ਪੱਤਰ ਲਿੱਖ ਕੇ ਮੰਗ ਕੀਤੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਧਿਆਨ ਵਿਚ ਰਖਦੇ ਹੋਇ ਸ੍ਰੀ ਦਰਬਾਰ ਸਾਹਿਬ ਦੇ ਪੀ. ਟੀ. ਸੀ., ਟੀ. ਵੀ.ਚੈਨਲ ਤੋਂ 24 ਘੰਟੇ ਸਿੱਧਾ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾਵੇ ਤੇ ਇਸ ਨੂੰ ਜਿੰਨੀ ਦੇਰ ਤੀਕ ਕੋਈ ਬਦਲਵਾਂ ਪ੍ਰਬੰਧ ਨਹੀਂ ਹੋ ਜਾਂਦਾ ਜਾਰੀ ਰਖਿਆ ਜਾਵੇ।

ਇਸ ਸਮੇਂ ਸ੍ਰੀ ਦਰਬਾਰ ਸਾਹਿਬ ਦਾ ਰੇਡੀਓ ਦੁਆਰਾ ਕੀਰਤਨ ਦਾ ਸਾਰੇ ਦਿਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਂਦਾ ਹੈ,ਜਿਸ ਦਾ ਦੁਨੀਆਂ ਭਰ ਦੇ ਸ਼ਰਧਾਲੂ ਆਨੰਦ ਮਾਣ ਰਹੇ ਹਨ। ਏਸੇ ਤਰ੍ਹਾਂ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਟੀ. ਵੀ. ਚੈਨਲ ਲਾਏ, ਜਿੱਥੋਂ 24 ਘੰਟੇ ਸਿੱਧਾ ਪ੍ਰਸਾਰਨ ਕੀਤਾ ਜਾਵੇ ।

ਇਸ ਚੈਨਲ ਤੋਂ ਸ਼ਰਤਾਂ ਅਧੀਨ ਦੂਜੇ ਚੈਨਲਾਂ ਵਾਲਿਆਂ ਨੂੰ ਪ੍ਰਸਾਰਨ ਕਰਨ ਦੀ ਮੁਫ਼ਤ ਵਿਚ ਆਗਿਆ ਦਿੱਤੀ ਜਾਵੇ ਤਾਂ ਜੋ ਦੁਨੀਆਂ ਭਰ ਵਿਚ ਵਸਦੇ ਨਾਮ ਲੇਵਾ ਇਲਾਹੀ ਬਾਣੀ ਦਾ ਆਨੰਦ ਮਾਣ ਸਕਣ।ਜਦ ਇਹ ਚੈਨਲ ਕਾਮਯਾਬ ਹੋ ਜਾਵੇ ਤਾਂ ਦੂਜਾ ਚੈਨਲ ਕੇਵਲ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕੀਤਾ ਜਾਵੇ।ਕਿਹਾ ਜਾਂਦਾ ਹੈ ਕਿ ਇਕ ਚੈਨਲ ਸ਼ੁਰੂ ਕਰਨ ਦਾ ਤਕਰੀਬਨ 40 ਲੱਖ ਰੁਪਏ ਖ਼ਰਚਾ ਆਉਂਦਾ ਹੈ।ਇਹ ਰਕਮ ਕਮੇਟੀ ਲਈ ਕੋਈ ਵੱਡੀ ਨਹੀਂ।

ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਬਹੁਤ ਸਾਰਿਆਂ ਗੁਰਦੁਆਰਿਆਂ ਜਿਵੇਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲੁਧਿਆਣਾ , ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਆਦਿ ਤੇ ਦੁਨੀਆਂ ਭਰ ਦੇ ਅਨੇਕਾਂ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ ਵੱਖ ਚੈਨਲਾਂ ਰਾਹੀਂ ਹੋ ਰਿਹਾ ਹੈ ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕੁਝ ਘੰਟਿਆਂ ਲਈ ਰੀਲੇਅ ਕੀਤਾ ਜਾਂਦਾ ਹੈ ਤੇ ਉਹ ਵੀ ਕੇਵਲ ਪੀ. ਟੀ. ਸੀ., ਟੀ. ਵੀ.ਚੈਨਲ ਤੋਂ ।

ਡਾ. ਗੁਮਟਾਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਉਨ੍ਹਾਂ ਸਭ ਤੋਂ ਪਹਿਲਾ ਪੱਤਰ 8 ਨਵੰਬਰ 2016 ਨੂੰ ਉਸ ਸਮੇਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਲਿਖਿਆ ਸੀ। ਉਸ ਸਮੇਂ ਤੋਂ ਉਨ੍ਹਾਂ ਵੱਲੋਂ ਕਈ ਯਾਦ ਪੱਤਰ ਲਿੱਖੇ ਜਾ ਚੁੱਕੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਕਮੇਟੀ ਵੱਲੋਂ ਨਾ ਤਾਂ ਆਪਣਾ ਟੀ. ਵੀ. ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਨਾ ਹੀ ਇਸ ਨੂੰ ਲਗਾਉਣ ਵਿਚ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਜਾ ਰਿਹਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...