Friday, April 26, 2024

ਵਾਹਿਗੁਰੂ

spot_img
spot_img

ਹੌਬੀ ਧਾਲੀਵਾਲ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਬਾਲੀਵੁੱਡ ‘ਚ

- Advertisement -

ਯੈੱਸ ਪੰਜਾਬ
ਜਲੰਧਰ, 19 ਜੁਲਾਈ, 2021:
ਦਮਦਾਰ ਤੇ ਰੋਹਬਦਾਰ ਅਦਾਕਾਰੀ ਨਾਲ ਪੰਜਾਬੀ ਪਰਦੇ ‘ਤੇ ਇਕ ਖਾਸ ਪਹਿਚਾਣ ਸਥਾਪਤ ਕਰਨ ਵਾਲੇ ਹੌਬੀ ਧਾਲੀਵਾਲ ਦਰਸ਼ਕਾਂ ਦਾ ਚਹੇਤੇ ਅਦਾਕਾਰ ਹਨ।ਬਾਲੀਵੁੱਡ ਤਰਜ਼ ‘ਤੇ ਪੰਜਾਬੀ ਫ਼ਿਲਮਾਂ ਦੇ ਇਸ ਸਿਰਮੌਰ ਅਦਾਕਾਰ ਦਾ ਬੇਟਾ ਜੈ ਪਾਲ ਸਿੰਘ ਧਾਲੀਵਾਲ ਹੁਣ ਬਾਲੀਵੁੱਡ ਪਰਦੇ ‘ਤੇ ਨਜ਼ਰ ਆਵੇਗਾ।

ਦਿੱਵਿਆ ਫ਼ਿਲਮਜ਼ ਇੰਟਰਟੇਨਮੈਂਟ ਬੈਨਰ ਹੇਠ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ ਨਿਰਦੇਸ਼ਤ ਹਿੰਦੀ ਫ਼ਿਲਮ ‘ ਸੀਜ਼ਿਰ –ਦਾ ਕੈਚੀ ’ ਵਿੱਚ ਉਸਦੀ ਅਹਿਮ ਭੂਮਿਕਾ ਹੈ। ਇਹ ਫ਼ਿਲਮ ਹਾਰਰ ਕਾਮੇਡੀ ਫ਼ਿਲਮ ਹੈ ਜੋ ਦਰਸ਼ਕਾਂ ਦਾ ਡਰਾਵਣੇ ਰੂਪ ਦੀ ਕਾਮੇਡੀ ਨਾਲ ਮਨੋਰੰਜਨ ਕਰੇਗੀ।

ਇਸ ਫ਼ਿਲਮ ਦੀ ਕਹਾਣੀ ਵਿਕਰਮ ਸੰਧੂ ਨੇ ਲਿਖੀ ਹੈ ਤੇ ਸਕਰੀਨ ਪਲੇਅ ਤੇ ਡਾਇਲਾਗ ਨੀਰਜ਼ ਸ਼ਰਮਾ ਨੇ ਲਿਖੇ ਹਨ। ‘ਸੀਜ਼ਿਰ –ਦਾ ਕੈਚੀ’ ਬਾਰੇ ਗੱਲ ਕਰਦਿਆਂ ਜੈ ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਫ਼ਿਲਮ ਹਿੰਦੀ ਭਾਸ਼ਾ ਵਿੱਚ ਹੈ ਜੋ ਸਮਾਜ ਨੂੰ ਵਹਿਮਾਂ ਭਰਮਾਂ ਪ੍ਰਤੀ ਜਾਗਰੂਕ ਕਰਦੀ ਇਕ ਪਰਿਵਾਰਕ ਕਹਾਣੀ ਅਧਾਰਤ ਹੈ। ਇਕ ਹੋਰ ਗੱਲ ਕਿ ਸੁਰਾਂ ਦੇ ਸਿਕੰਦਰ ਮਰਹੂਮ ਫ਼ਨਕਾਰ ‘ਸਰਦੂਲ ਸਿਕੰਦਰ ਦੇ ਬੇਟੇ ਵੀ ਇਸ ਫ਼ਿਲਮ ਦਾ ਹਿੱਸਾ ਬਣਨ ਜਾ ਰਹੇ ਹਨ।

ਇਸ ਫ਼ਿਲਮ ਦੇ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਹਨ।ਹੌਬੀ ਧਾਲੀਵਾਲ ਦਾ ਕਹਿਣਾ ਹੈ ਕਿ ਬੇਟਾ ਜੈ ਪਾਲ ਸਿੰਘ ਧਾਲੀਵਾਲ ਕਲਾ ਦੇ ਖੇਤਰ ਵਿੱਚ ਪੂਰੀ ਤਿਆਰੀ ਨਾਲ ਆ ਰਿਹਾ ਹੈ। ਅਦਾਕਾਰੀ ਨਾਲ ਉਸਦਾ ਸ਼ੁਰੂ ਹੀ ਮੋਹ ਰਿਹਾ ਹੈ। ਉਸਨੇ ਬਹੁਤ ਮੇਹਨਤ ਅਤੇ ਲਗਨ ਨਾਲ ਅਦਾਕਾਰੀ ਦਾ ਰਾਹ ਚੁਣਿਆ ਹੈ। ਮੈਨੂੰ ਪੂਰੀ ਉਮੀਦ ਹੈ ਕਿ ਦਰਸ਼ਕ ਉਸਦੀ ਅਦਾਕਾਰੀ ਨੂੰ ਪਸੰਦ ਕਰਨਗੇ ਅਤੇ ਉਸਦਾ ਹੌਸਲਾ ਵਧਾਉਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...