Friday, March 29, 2024

ਵਾਹਿਗੁਰੂ

spot_img
spot_img

ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਵੈਂਟੀਲੇਟਰ ’ਤੇ, ਪੰਜਾਬ ਵਿਚ ਪਾਜ਼ਿਟਿਵ ਕੇਸ 46 ਹੋਏ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 1 ਅਪ੍ਰੈਲ, 2020:

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਹਨਾਂ ਨੂੰ ਬੁੱਧਵਾਰ ਸਵੇਰੇ ਕੋਰੋਨਾਵਾਇਰਸ ਪਾਜ਼ਿਟਿਵ ਪਾਇਆ ਗਿਆ ਸੀ ਨੂੰ ਦੇਰ ਸ਼ਾਮ ਵੈਂਟੀਲੇਟਰ ’ਤੇ ਰੱਖੇ ਜਾਣ ਦੀ ਖ਼ਬਰ ਹੈ।

ਰਾਤ ਨੂੰ ਮਿਲੀ ਤਾਜ਼ਾ ਖ਼ਬਰ ਅਨੁਸਾਰ ਭਾਈ ਖ਼ਾਲਸਾ ਨੂੰ ਵੈਂਟੀਲੇਟਰ ’ਤੇ ਪਾਉਣਾ ਪਿਆ ਹੈ। ਆਈ.ਏ.ਐਸ.ਅਧਿਕਾਰੀ ਅਤੇ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਸ:ਕੇ.ਬੀ.ਐਸ. ਸਿੱਧੂ ਅਨੁਸਾਰ ਉਨ੍ਹਾਂ ਦੇ ‘ਬਰਾਂਕੀਅਲ ਅਸਥਮਾ’ (ਦਮਾ) ਦੀ ਤਕਲੀਫ਼ ਵਧ ਜਾਣ ਕਾਰਨ ਕੁਝ ਘੰਟੇ ਪਹਿਲਾਂ ਵੈਂਟੀਲੇਟਰ ’ਤੇ ਪਾਉਣਾ ਪਿਆ ਹੈ।


ਇਸ ਨੂੰ ਵੀ ਪੜ੍ਹੋ:
ਭਾਈ ਨਿਰਮਲ ਸਿੰਘ ਖ਼ਾਲਸਾ ਚੱਲ ਵੱਸੇੇ, ਪੰਜਾਬ ਵਿਚ ਕੋਰੋਨਾਵਾਇਰਸ ਨਾਲ 5ਵੀਂ ਮੌਤ


ਭਾਈ ਖ਼ਾਲਸਾ ਦੇ ਪਾਜ਼ਿਟਿਵ ਪਾਏ ਜਾਣ ਅਤੇ 4 ਹੋਰ ਕੇਸ ਸਾਹਮਣੇ ਆਉਣ ਨਾਲ ਅੱਜ ਪੰਜਾਬ ਅੰਦਰ ਪਾਜ਼ਿਟਿਵ ਕੇਸਾਂ ਦੀ ਗਿਣਤੀ ਵਧ ਕੇ 46 ਹੋ ਗਈ ਹੈ। ਇਹ ਗਿਣਤੀ ਕਲ੍ਹ ਤਕ 41 ਸੀ।

ਭਾਈ ਨਿਰਮਲ ਸਿੰਘ ਜਿਨ੍ਹਾਂ ਨੇ 12 ਅਪ੍ਰੈਲ ਨੂੰ 68 ਵਰਿ੍ਹਆਂ ਦੇ ਹੋ ਜਾਣਾ ਹੈ ਪਿੱਛੇ ਜਿਹੇ ਹੀ ਇੰਗਲੈਂਡ ਫ਼ੇਰੀ ਤੋਂ ਵਾਪਸ ਪਰਤੇ ਸਨ। ਉਹ ਇਸ ਵੇਲੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਹਨ। ਉਹਨਾਂ ਨੂੰ 31 ਮਾਰਚ ਨੂੰ ਸਾਹ ਦੀ ਤਕਲੀਫ਼ ਹੋਣ ਕਰਕੇ ਅਤੇ ਜੀਅ ਘਬਰਾਉਣ ਦੀ ਸ਼ਿਕਾਇਤ ਨਾਲ ਇੱਥੇ ਦਾਖ਼ਲ ਕਰਾਇਆ ਗਿਆ ਸੀ।

ਇਸ ਤੋਂ ਪਹਿਲਾਂੲ 29 ਮਾਰਚ ਨੂੰ ਉਨ੍ਹਾਂ ਦੇ ਟੈਸਟ ਸ੍ਰੀ ਗੁਰੂ ਰਾਮਦਾਸ ਰਿਸਰਚ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਕੀਤੇ ਗਏ ਸਨ ਜਿਸ ਤੋਂ ਬਾਅਦ ਉਹਨਾਂ ਨੂੰ ਅਗੇਤਰੀ ਜਾਂਚ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖ਼ੇ ਰੈਫ਼ਰ ਕੀਤਾ ਗਿਆ ਸੀ।

ਅੱਜ ਉਨ੍ਹਾਂ ਦੀ ਪਾਜ਼ਿਟਿਵ ਰਿਪੋਰਟ ਆਉਣ ਮਗਰੋਂ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਵਾਲੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਤਾਂ ਜੋ ਵਾਇਰਸ ਹੋਰ ਨਾ ਫ਼ੈਲ ਸਕੇ।

ਜ਼ਿਕਰਯੋਗ ਹੈ ਕਿ ਭਾਈ ਨਿਰਮਲ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹਜ਼ੂਰੀ ਰਾਗੀ ਹਨ ਜਿਨ੍ਹਾਂ ਨੂੰ ਪਦਮਸ਼੍ਰੀ ਨਾਲ ਨਿਵਾਜਿਆ ਗਿਆ ਸੀ।

ਪਤਾ ਲੱਗਾ ਹੈ ਕਿ ਇੰਗਲੈਂਡ ਤੋਂ ਪਰਤਣ ਮਗਰੋਂ ਭਾਈ ਖ਼ਾਲਸਾ ਦਿੱਲੀ ਅਤੇ ਕੁਝ ਹੋਰ ਥਾਂਵਾਂ ’ਤੇ ਸਮਾਗਮਾਂ ਵਿਚ ਕੀਰਤਨ ਕਰ ਚੁੱਕੇ ਹਨ।

ਅੱਜ ਪੰਜਾਬ ਅੰਦਰ ਉਕਤ ਤੋਂ ਇਲਾਵਾ 4 ਹੋਰ ਪਾਜ਼ਿਟਿਵ ਕੇਸ ਆਏ ਜਿਨ੍ਹਾਵਿਚੋਂ ਦੋ ਮੋਹਾਲੀ ਵਿਚ, ਇਕ ਚੰਡੀਗੜ੍ਹ ਨੇੜੇ ਪਿੰਡ ਜਗਤਪੁਰਾ ਵਿਚ ਅਤੇ ਇਕ ਲੁਧਿਆਣਾ ਸ਼ਹਿਰ ਵਿਚ ਹਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...