Wednesday, April 24, 2024

ਵਾਹਿਗੁਰੂ

spot_img
spot_img

ਹਜ਼ੂਰ ਸਾਹਿਬ ਵਿਖ਼ੇ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਨੇ ਮਹੱਲਾ ਸਜਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ/ਹਜ਼ੂਰ ਸਾਹਿਬ, 18 ਅਕਤੂਬਰ, 2021 –
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ, ਇਤਿਹਾਸਕ ਗੁਰਦੁਆਰਾ ਨਗੀਨਾ ਘਾਟ ਤੋਂ ਗੁ: ਬਾਉਲੀ ਸਾਹਿਬ ਦੀ ਗਰਾਉਂਡ ਤੱਕ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸਾਂਝੇ ਤੌਰ ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲਾ ਸਜਾਇਆ ਗਿਆ।

ਪੁਰਾਤਨ ਰਵਾਇਤ ਮੁਤਾਬਕ ਮਹੱਲਾ ਦੀ ਅਗਵਾਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਚਰਨਜੀਤ ਸਿੰਘ ਤਰਨਾ ਦਲ ਸੁਰਸਿੰਘ ਆਦਿ ਨੇ ਕੀਤੀ।

ਗੁਰਦੁਆਰਾ ਨਗੀਨਾ ਘਾਟ ਤੋਂ ਮਹੱਲੇ ‘ਚ ਅਰੰਭਤਾ ਉਪਰੰਤ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਈਆਂ।ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਲੱਕ ਤੇ ਢਾਲਾਂ ਖੰਡੇ ਸਜਾਏ ਹੱਥਾਂ ਵਿੱਚ ਨੇਜੇ ਫੜੀ, ਨੀਲਿਆਂ, ਕੇਸਰੀ ਬਾਣਿਆਂ ਵਿੱਚ ਖਾਲਸਾਈ ਜੰਗੀ ਮਾਹੌਲ ਦਾ ਦ੍ਰਿਸ਼ ਪੇਸ ਕਰ ਰਹੇ ਸਨ।ਇਹ ਖਾਲਸਾਈ ਮਹੱਲਾ ਗੁਰਦੂਆਰਾ ਬਾਉਲੀ ਸਾਹਿਬ ਦੇ ਖੁਲੇ੍ਹ ਮੈਦਾਨ ਵਿਖੇ ਪੁਜਣ ਉਪਰੰਤ ਸੰਪੂਰਨ ਹੋਇਆ।ਨਿਹੰਗ ਸਿੰਘਾਂ ਨੇ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਘੋੜੇ ਦੌੜਾਏ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲ੍ਹੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਖੂਬ ਜੋਹਰ ਵਿਖਾਏ।

ਇਸ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੰਥਕ ਧਾਰਮਿਕ ਸ਼ਖਸੀਅਤਾਂ ਨਾਲ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕੀਤਾ।ਪੰਥ ਨੂੰ ਪੇਸ਼ ਚਨੌਤੀਆਂ ਦੇ ਸਰਲੀਕਰਨ ਕਰਨ ਲਈ ਸਿਰਜੌੜ ਵਿਚਾਰਾਂ ਕੀਤੀਆਂ।ਗੁਰਦੁਆਰਾ ਮਾਲ ਟੇਕਰੀ ਸਾਹਿਬ, ਗੁਰਦੁਆਰਾ ਸੰਗਤ ਸਾਹਿਬ, ਗੁਰਦੁਆਰਾ ਬਾਬਾ ਬੰਦਾ ਘਾਟ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬਉਲੀ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਆਦਿ ਨਤਮਸਤਕ ਹੋਏ ਅਤੇ ਗੁਰਦੁਆਰਾ ਲੰਗਰ ਸਾਹਿਬ ਦੇ ਲੰਗਰ ਲਈ ਦੋ ਲੱਖ ਇੱਕ ਹਜ਼ਾਰ ਦੀ ਸੇਵਾ ਵੀ ਭੇਟ ਕੀਤੀ।

ਬੁੱਢਾ ਦਲ ਦੇ ਬਾਬਾ ਬਲਬੀਰ ਸਿੰਘ ਉਥੋ ਦੀ ਸਥਾਨਕ ਪੁਰਾਤਨ ਸਿੰਘਾਂ ਦੀ ਮੰਗ ਤੇ ਵੱਖ-ਵੱਖ ਗੁਰੂ ਪਿਆਰਿਆਂ ਦੇ ਗ੍ਰਹਿ ਵਿਖੇ ਵੀ ੳੇਚੇਚੇ ਤੌਰ ਤੇ ਗਏ।

ਹਰ ਸਿੱਖ ਨੇ ਉਨ੍ਹਾਂ ਨੂੰ ਦਿਲ ਜਾਨ ਤੋਂ ਮਾਣ ਸਤਿਕਾਰ ਭੇਂਟ ਕੀਤਾ।ਇਸ ਸਮੇਂ ਉਨ੍ਹਾਂ ਨਾਲ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵਿਸ਼ਵ ਬਾਬਾ ਪ੍ਰਤਾਪ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਮੁੱਖ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਸ਼ੇਰ ਸਿੰਘ ਸਿਵਈਆ, ਬਾਬਾ ਪਿਆਰਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਹਰਬੰਸ ਸਿੰਘ, ਬਾਬਾ ਮੁਲਖਾ ਸਿੰਘ, ਬਾਬਾ ਸਿਕੰਦਰ ਸਿੰਘ, ਬਾਬਾ ਖੜਕ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਬਿੰਦਰੀ ਸਿੰਘ ਤੋਂ ਇਲਾਵਾ ਸ੍ਰ. ਸ਼ੇਰ ਸਿੰਘ ਫੌਜੀ, ਸ੍ਰ. ਜਸਪਾਲ ਸਿੰਘ, ਸ੍ਰ. ਸਰਦੂਲ ਸਿੰਘ ਫੌਜੀ, ਸ੍ਰ. ਰਵਿੰਦਰ ਸਿੰਘ ਮੁੰਗਈ ਸਕੱਤਰ ਸੱਚਖੰਡ ਬੋਰਡ, ਸ੍ਰ. ਦੀਪਕ ਸਿੰਘ, ਸ੍ਰ. ਸੁੰਦਰ ਸਿੰਘ ਕੁੰਡਲ, ਸ੍ਰ. ਸਤਨਾਮ ਸਿੰਘ ਸੋਢੀ ਆਦਿ ਕਾਫਲੇ ‘ਚ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...