Thursday, March 28, 2024

ਵਾਹਿਗੁਰੂ

spot_img
spot_img

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੇ ਪ੍ਰਦੂਸ਼ਣ ਦੀ ਜਾਂਚ ਲਈ ਮੋਹਾਲੀ ਸਥਿਤ ਸੂਬਾ ਪੱਧਰੀ ਪਾਣੀ ਜਾਂਚ ਲੈਬੋਰਟਰੀ ਦੇ ਮਾਹਿਰ ਪਹੁੰਚੇ

- Advertisement -

ਚੰਡੀਗੜ੍ਹ, 31 ਅਗਸਤ, 2019:

ਜ਼ਿਲੇ੍ਹ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੋਹਾਲੀ ਵਿਖੇ ਬਣੀ ਸੂਬਾ ਪੱਧਰੀ ਪਾਣੀ ਦੀ ਜਾਂਚ ਵਾਲੀ ਲੈਬੋਰਟਰੀ ਦੇ ਮਾਹਿਰਾਂ ਨੇ ਜਲੰਧਰ ਦੇ ਸ਼ਾਹਕੋਟ ਸਬ ਡਵੀਜਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੌਜੂਦ ਜਲ ਸਕੀਮਾਂ ਦੇ ਵਿੱਚ ਪਾਣੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਦੀ ਸਪਲਾਈ ਨਾ ਕੀਤੀ ਜਾਵੇ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਜਲੰਧਰ ਦੀ ਹੜ੍ਹ ਪ੍ਰਭਾਵਿਤ ਸਬ ਡਿਵੀਜ਼ਨ ਸ਼ਾਹਕੋਟ ਵਿਚ ਕੁੱਲ ਨੌ ਵਾਟਰ ਸਪਲਾਈ ਸਕੀਮਾਂ ਪਿੰਡ ਮਾਣਕ, ਮਹਿਰਾਜਵਾਲਾ, ਕੰਗ ਖੁਰਦ, ਕੰਗ ਕਲਾਂ, ਮੁੰਡੀ ਚੋਲੀਆਂ, ਨਸੀਰਪੁਰ, ਮੰਡਾਲਾ, ਯੂਸਫ਼ਪੁਰ ਦਰੇਵਾਲ ਤੇ ਗਿੱਦੜਪਿੰਡੀ ਵਿਖੇ ਚਲ ਰਹੀਆਂ ਹਨ ਜਿਨ੍ਹਾਂ ਰਾਹੀਂ ਇੱਥੋਂ ਦੇ ਵਸਨੀਕਾਂ ਨੂੰ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਹੜ੍ਹਾਂ ਦੇ ਨਤੀਜੇ ਵਜੋਂ ਇਹ ਜਲ ਸਪਲਾਈ ਸਕੀਮਾਂ ਵਿਅਰਥ ਹੋਣ ਨਾਲ ਇਨ੍ਹਾਂ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਕਾਰਣ ਹੁਣ ਇਹਨਾਂ ਨੂੰ ਦੋਬਾਰਾ ਚਾਲੂ ਕੀਤਾ ਜਾਣਾ ਹੈ।

ਬਲਾਰੇ ਨੇ ਕਿਹਾ ਕਿ ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੋਹਾਲੀ ਦੀ ਇਸ ਲੈਬੋਰਟਰੀ ਦੇ ਮਾਹਿਰਾਂ ਦੀ ਟੀਮ ਭੇਜੀ ਗਈ ਹੈ ਜੋ ਕਿ ਇਨ੍ਹਾਂ ਸਕੀਮਾਂ ਦੇ ਵਿਚ ਪਾਣੀ ਦੇ ਪ੍ਰਦੂਸ਼ਣ ਦਾ ਮਿਆਰ ਜਾਂਚ ਰਹੀ ਹੈ। ਉਹਨਾਂ ਕਿਹਾ ਕਿ ਜਿਨ੍ਹਾਂ ਚਿਰ ਇਹ ਮਾਹਿਰ ਪਾਣੀ ਦੇ ਸਾਫ਼ ਤੇ ਪੀਣਯੋਗ ਹੋਣ ਲਈ ਹਰੀ ਝੰਡੀ ਨਹੀਂ ਦੇਣਗੇ ਤਦ ਤਕ ਲੋਕਾਂ ਨੂੰ ਇਹਨਾਂ ਸਕੀਮਾਂ ਰਾਹੀ ਪਾਣੀ ਨਹੀਂ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਤਦ ਤਕ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਾਣੀ ਦੇ 15 ਟੈਂਕਰ ਲਗਾਏ ਹਨ ਤੇ ਨਾਲ ਹੀ ਲੋਕਾਂ ਨੂੰ ਪੈਕੇਜ਼ਡ ਪੀਣਯੋਗ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਾਣੀ ਦੀ ਸਪਲਾਈ ਮੁੜ ਬਹਾਲ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਫ਼ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...