Saturday, April 20, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਐਨ. ਸੀ. ਸੀ. ਨੇਵੀ ਵਿੰਗ ’ਚ ਐਨਰੋਲਮੈਂਟ ਸੰਪੰਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਸਤੰਬਰ, 2021 –
ਖਾਲਸਾ ਕਾਲਜ ਵਿਖੇ ਅੱਜ ਇੰਡੀਅਨ ਨੇਵੀ ਵਲੋਂ ਐਨ. ਸੀ. ਸੀ. ਵਿੰਗ (ਨੇਵਲ) ’ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਸਿਖਲਾਈ ਦਿੱਤੀ ਗਈ।

ਇਸ ਮੌਕੇ ਪਿ੍ਰੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ਇਸ ਐਨਰੋਲਮੈਂਟ ਦੀ ਪ੍ਰੀਕ੍ਰਿਆ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਕਾਲਜ ਦੇ ਸਟਾਫ਼ ਨਾਲ ਮਿਲ ਕੇ ਸੰਪੰਨ ਕੀਤੀ ਗਈ। ਇਸ ’ਚ ਗ੍ਰੈਜ਼ੂਏਟ ਕਲਾਸਾਂ ਦੀਆਂ ਵੱਖ‐ਵੱਖ ਸ਼ੇ੍ਰਣੀਆਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਡਾ. ਇਕਬਾਲ ਸਿੰਘ, ਐਸੋਸੀਏਟ ਪ੍ਰੋਫੈਸਰ, ਭੌਤਿਕ ਵਿਗਿਆਨ ਜੋ ਕਿ ਐਸੋਸੀਏਟ ਐਨ. ਸੀ. ਸੀ. ਅਫ਼ਸਰ (ਏ. ਐਨ. ਓ.) ਹਨ, ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਰਤੀ ਫ਼ੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ’ਚ ਰਹਿਣ ਅਤੇ ਦੇਸ਼ ਸੇਵਾ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਘੋਖ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਤੇ ਸਮਾਜ ਲਈ ਐਨ. ਸੀ. ਸੀ. ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਮੌਕੇ ਸੀਨੀਅਰ ਕੈਡਿਟਾਂ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਲਈ ਰੈਂਕ ਨਾਲ ਸਨਮਾਨਿਤ ਵੀ ਕੀਤਾ ਗਿਆ ਜਿਨ੍ਹਾਂ ’ਚ ਉਨ੍ਹਾਂ ਨੇ ਪਿਛਲੇ ਵਿੱਦਿਅਕ ਸਾਲ ’ਚ ਹਿੱਸਾ ਲਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...