Sunday, May 19, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ‐ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਨਵੰਬਰ, 2021 –
¸ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਅਧਿਆਪਨ ਸਿਖਲਾਈ‐ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ‐ਕਮ‐ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਇਹ ਸੈਮੀਨਾਰ ਜਗਤ ਪੰਜਾਬੀ ਸਭਾ, ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ, ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, ਗਵਰਨਿੰਗ ਕੌਂਸਲ ਦੇ ਮੈਂਬਰ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ (ਐਜ਼ੂਕੇਸ਼ਨ ਡਿਪਾਰਟਮੈਂਟ, ਪੰਜਾਬ) ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ ਅਤੇ ਅਧਿਆਪਕ ਸਿੱਖਿਆ‐ਗੁਣਵੱਤਾ ਵਿੱਦਿਆ ਸਬੰਧੀ ਵਿੱਦਿਅਕ ਪੇਸ਼ਕਾਰੀਆਂ ਕੀਤੀਆਂ।

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਫੁੱਲਾਂ ਦੇ ਗੁਲਦਸਤਾ ਭੇਂਟ ਕਰਦੇ ਹੋਏ ਕੀਤੀ। ਇਸ ਮੌਕੇ ਸ: ਛੀਨਾ ਨੇ ਆਪਣੇ ਸੰਬੋਧਨੀ ਭਾਸ਼ਣ ’ਚ ਅਜੋਕੇ ਸਮੇਂ ’ਚ ਪੰਜਾਬੀ ਭਾਸ਼ਾ ਦੀ ਹਾਲਤ ਅਤੇ ਸਥਿਤੀ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬੀ ਭਾਸ਼ਾ ਨੂੰ ਵਿਸਾਰ ਰਹੀ ਹੈ। ਉਨ੍ਹਾਂ ਪੰਜਾਬੀ ਭਵਿੱਖ ਦੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰਿਆਂ ਨੂੰ ਭਾਸ਼ਾ ’ਚ ਨਿਪੁੰਨਤਾ ਲੈ ਕੇ ਆਉਣ ਲਈ ਪ੍ਰੇਰਣਾ ਦਿੱਤੀ।

ਇਸ ਮੌਕੇ ਆਪਣੇ ਭਾਸ਼ਣ ’ਚ ਡਾ. ਚੱਢਾ ਨੇ ਵਿਵਹਾਰਕ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਰਾਹੀਂ ਚੰਗੇ ਅਧਿਆਪਕ ਦੇ ਗੁਣਾਂ ਬਾਰੇ ਚਰਚਾ ਕੀਤੀ। ਨੈਤਿਕਤਾ ਅਤੇ ਨੈਤਿਕ ਕਦਰਾਂ‐ਕੀਮਤਾਂ ਦਾ ਵਿਕਾਸ ਕਿਵੇਂ ਕੀਤਾ ਜਾਵੇ, ਜਿਹੇ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ‐ਵਟਾਂਦਰਾ ਕਰਦੇ ਹੋਏ ਡਾ. ਚੱਢਾ ਨੇ ਨੈਤਿਕਤਾ ਸਬੰਧੀ ਵਿਸ਼ੇਸ਼ ਨੁਕਤਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਆਪਣੀ ‘ਸੰਪਾਦਿਤ ਕਿਤਾਬ’ ਅਧਿਆਪਕ ’ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਰੋਜ਼ਾਨਾ ਹੀ 20 ਮਿੰਟ ਆਪਣੇ ਸਿਲੇਬਸ ਤੋਂ ਬਿਨ੍ਹਾਂ ਹੋਰ ਕਿਤਾਬਾਂ ਵੀ ਪੜ੍ਹੀਆਂ ਜਾਣ।

ਇਸ ਮੌਕੇ ਅਧਿਆਪਕ‐ਸਿਖਲਾਈ (ਟੀਚਰ ਐਜ਼ੂਕੇਸ਼ਨ ਸਕੋਪ, ਐਸਪੈਕਟਸ ਅਤੇ ਚੈÇਲੰਜਸ) ਬਾਰੇ ਬੋਲਦਿਆਂ ਡਾ. ਦਵਿੰਦਰ ਸਿੰਘ ਛੀਨਾ ਨੇ ਅਧਿਆਪਨ ਸਿਖਲਾਈ ਅਤੇ ਵਰਤਮਾਨ ਸਮੇਂ ’ਚ ਅਧਿਆਪਕ ਅਤੇ ਅਧਿਆਪਨ ’ਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਡਾ. ਛੀਨਾ ਨੇ ਨਵੀਂ ਸਿੱਖਿਆ ਪ੍ਰਣਾਲੀ 2020, ਅਧਿਆਪਕ ਦੇ ਗੁਣਾਂ, ਕੌਂਸ਼ਲਾਂ, ਸੰਮਲਿਤ ਸਿੱਖਿਆ ਅਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਸਿੱਖਿਆ ਦੇ ਖੇਤਰ ’ਚ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰਦੇ ਹੋਏ, ਵਿਸ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰੋਤਿਆਂ ਦੇ ਸਨਮੁੱਖ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲ ਤੋਂ ਲੈ ਕੇ ਵਰਤਮਾਨ ਸਮੇਂ ’ਚ ਅਧਿਆਪਨ ਸਿਖਲਾਈ ਦੇ ਖੇਤਰ ’ਚ ਆਏ ਬਦਲਾਵਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਅਤੇ ਇਸਦੇ ਅਧਿਆਪਨ ’ਚ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਪ੍ਰੋਗਰਾਮ ਮੌਕੇ ਜਗਤ ਪੰਜਾਬੀ ਸਭਾ ਦੇ ਮੀਡੀਆ ਇੰਚਾਰਜ ਡਾ. ਸਤਿੰਦਰਜੀਤ ਕੌਰ ਅਤੇ ਸੈਕਟਰੀ ਮੈਡਮ ਸਤਿੰਦਰ ਕਾਹਲੋਂ ਨੇ ਮਾਂ ਬੋਲੀ ਪੰਜਾਬੀ ’ਤੇ ਆਪਣੇ ਪਰਚੇ ਪੜ੍ਹੇ। ਪ੍ਰੋਗਰਾਮ ਦਾ ਆਯੋਜਨ ਸ੍ਰੀਮਤੀ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਪ੍ਰੋਗਰਾਮ ਦੇ ਅਖ਼ੀਰ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਨਾਲ ਮਿਲ ਕੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਟ ਕੀਤੇ। ਸੈਮੀਨਾਰ ’ਚ ਡਾ. ਗੁਰਜੀਤ ਕੌਰ ਅਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...