Friday, April 26, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਵਿਖ਼ੇ ਅੰਮ੍ਰਿਤਸਰ ਸਾਹਿਤ ਉਤਸਵ ਮੌਕੇ ਲੱਗੇ ਪੁਸਤਕ ਮੇਲੇ ਨੂੰ ਪੁਸਤਕ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 3 ਮਾਰਚ, 2021 –
ਖ਼ਾਲਸਾ ਕਾਲਜ ਵਿਖੇ ਚੱਲ ਰਹੇ 4 ਰੋਜ਼ਾ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021 ਦਾ ਦੂਸਰਾ ਦਿਨ ਜਿੱਥੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ, ਉਥੇ ਕਾਲਜ ਦੇ ਥੀਏਟਰ ਵਿਭਾਗ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ ’ਤੇ ਅਨਮੋਲ ਪ੍ਰਵਚਨਾਂ ਨੂੰ ਉਜਾਗਰ ਕਰਦਾ ਨਾਟਕ ‘ਵਿਸਮਾਦ’ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ।

ਅੱਜ ਦੂਜੇ ਦਿਨ ਗੁਰੂ ਸਾਹਿਬ ਦੀ ਬਾਣੀ ਤੇ ਸ਼ਹਾਦਤ ਦੇ ਗੌਰਵ ’ਤੇ ਗੰਭੀਰ ਚਿੰਤਨ ਕਰਨ ਲਈ ‘ਸ੍ਰੀ ਗੁਰੂ ਤੇਗ ਬਹਾਦਰ : ਬਾਣੀ ਅਤੇ ਸ਼ਹਾਦਤ ਦਾ ਗੌਰਵ’ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਗਾਜ਼ ਕੀਤਾ ਗਿਆ। ਸੈਮੀਨਾਰ ਦਾ ਉਦਘਾਟਨੀ ਕੁੰਜੀਵਤ ਭਾਸ਼ਨ ਦਿੰਦਿਆਂ ਉੱਘੇ ਸਿੱਖ ਚਿੰਤਕ ਸ. ਅਮਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵੱਖ-ਵੱਖ ਉਤਪਾਦਨ ਸਰੋਤ ਵਸਤਾਂ ਪੈਦਾ ਕਰਦੇ ਹਨ ਜਦ ਕਿ ਸਾਹਿਤ ਅਰਥਾਂ ਦਾ ਉਤਪਾਦਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੂਰੇ ਸੰਸਾਰ ’ਚ ਇਕਰੂਪਤਾ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਦਕਿ ਜੀਵਨ ਬਹੁਰੂਪਤਾ ’ਚ ਪਿਆ ਹੈ ਤੇ ਸਾਡਾ ਸੰਘਰਸ਼ ਇਸੇ ਬਹੂਰੂਪਤਾ ਨੂੰ ਬਚਾਉਣ ’ਚ ਪਿਆ ਹੈ। ਗੁਰੂ ਤੇਗ ਬਹਾਦਰ ਜੀ ਦੀ ਬਾਣੀ ਤੇ ਸ਼ਹਾਦਤ ਦਾ ਗੌਰਵ ਸਾਨੂੰ ਇਹੀ ਪ੍ਰੇਰਨਾ ਦਿੰਦੇ ਹਨ।

ਸਮਾਰੋਹ ’ਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਬ ਤਲਵਾਰ ਦੇ ਧਨੀ ਵੀ ਸਨ ਪਰ ਕੋਮਲ ਹਿਰਦੇ ਵਾਲੇ ਸਨ। ਉਨ੍ਹਾਂ ਦੂਜਿਆਂ ਦੇ ਦੁੱਖ ਨਿਵਾਰਣ ਵਾਸਤੇ ਸ਼ਹਾਦਤ ਦਿੱਤੀ। ਕਾਲਜ ਉਨ੍ਹਾਂ ਦਾ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਵੱਡਮੁੱਲੀ ਸੇਵਾ ਨਿਭਾ ਰਿਹਾ ਹੈ।

ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਪ੍ਰੋ. ਰਾਨਾ ਨਈਅਰ ਨੇ ਸੰਬੋਧਨ ਦੌਰਾਨ ਈਸਾਈ, ਯਹੂਦੀ ਅਤੇ ਇਸਲਾਮ ਧਰਮ ਦੇ ਹਵਾਲੇ ਨਾਲ ਸ਼ਹਾਦਤ ਨੂੰ ਪੁਨਰ-ਪ੍ਰਭਾਸ਼ਿਤ ਕਰਦਿਆਂ ਕਿਹਾ ਸਮਾਜ ਹਿੱਤ ਲਈ ਆਪਣੀ ਮਰਜ਼ੀ ਨਾਲ ਆਪਣੇ ਜੀਵਨ ਦਾ ਤਿਆਗ ਕਰਕੇ ਮੌਤ ਦੀ ਚੋਣ ਕਰਨਾ ਹੀ ਅਸਲੀ ਸ਼ਹਾਦਤ ਹੈ। ਇਹੀ ਸਾਨੂੰ ਗੁਰੂ ਤੇਗ ਬਹਾਦਰ ਨੇ ਆਪਣੀ ਮਿਸਾਲੀ ਸ਼ਹਾਦਰ ਦੇ ਜ਼ਰੀਏ ਪ੍ਰਗਟ ਕੀਤਾ।

ਉਦਘਾਟਨੀ ਸੈਸ਼ਨ ’ਚ ਧੰਨਵਾਦ ਕਰਦਿਆਂ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਆਪਣੀ ਧਾਰਮਿਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਸਾਰੇ ਗੁਰੂ ਸਹਿਬਾਨਾਂ ਦੇ ਗੁਰਪੁਰਬ ਤੇ ਪੰਥਕ ਦਿਹਾੜੇ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਕਾਲਜ ਦੇ ਗੁਰਦੁਆਰਾ ਸਾਹਿਬ ’ਚ ਸ਼ਰਧਾ-ਭਾਵਨਾ ਨਾਲ ਮਨਾਉਂਦਾ ਆ ਰਿਹਾ ਹੈ। ਕਾਲਜ ਦੇ ਸੰਵਿਧਾਨ ’ਚ ਮੁੱਢਲੇ ਉਦੇਸ਼ਾਂ ਰੂਪ ’ਚ ਦਰਜ ਕੀਤਾ ਗਿਆ ਹੈ ਕਿ ਸਿੱਖਿਆ ਦੇ ਨਾਲ-ਨਾਲ ਭਾਸ਼ਾ ਤੇ ਧਰਮ ਦੀ ਸਿੱਖਿਆ ਵੀ ਵਿਦਿਆਥੀਆਂ ਨੂੰ ਦੇਵੇਗਾ।

ਇਸ ਮੌਕੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 2 ਪੁਸਤਕਾਂ ‘ਸ੍ਰੀ ਗੁਰੂ ਤੇਗ ਬਹਾਦਰ: ਬਾਣੀ ਤੇ ਸ਼ਹਾਦਤ ਦਾ ਗੌਰਵ’ ਅਤੇ ‘ਸ੍ਰੀ ਗੁਰੂ ਤੇਗ ਬਹਾਦਰ: ਜੀਵਨ ਫ਼ਲਸਫ਼ਾ ਤੇ ਸ਼ਹਾਦਤ’ ਰਿਲੀਜ਼ ਕੀਤੀਆਂ ਗਈਆਂ, ਜਿਸ ’ਚ ਦੁਨੀਆਂ ਭਰ ਦੇ ਵਿਦਵਾਨਾਂ ਨੇ ਗੁਰੂ ਸਾਹਿਬ ਦੀ ਬਾਣੀ, ਸ਼ਹਾਦਤ ਤੇ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘੇ ਅਧਿਐਨ ’ਤੇ ਚਿੰਤਨ ਨਾਲ ਭਰਪੂਰ ਲੇਖ ਲਿਖੇ ਹਨ।

ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੇ ਸ਼ਹਾਦਰ ਦੇ ਵੱਖ-ਵੱਖ ਪਹਿਲੂਆਂ ਨੂੰ ਇਤਿਹਾਸਕ ਹਵਾਲਿਆਂ ਦੇ ਨਾਲ ਭਾਵਪੂਰਤ ਅੰਦਾਜ਼ ’ਚ ਬਿਆਨ ਕੀਤਾ। ਸੈਮੀਨਾਰ ਦੌਰਾਨ ਗੁਰੂ ਤੇਗ ਬਹਾਦਰ ਕਾਲਜ, ਦਿੱਲੀ ਦੇ ਡਾ. ਅਮਨਪ੍ਰੀਤ ਸਿੰਘ, ਡਾ.ਪਰਮਜੀਤ ਸਿੰਘ ਢੀਂਗਰਾ ਤੇ ਡਾ. ਬਲਜੀਤ ਸਿੰਘ ਵਿਰਕ ਨੇ ਗਿਆਨ ਭਰਪੂਰ ਵਿਚਾਰ ਵਟਾਂਦਰਾ ਕੀਤਾ।

ਇਸ ਤੋਂ ਇਲਾਵਾ ਪ੍ਰੋ: ਦਵਿੰਦਰ ਸਿੰਘ ਦੁਆਰਾ ਲਿਖਿਆ ਅਤੇ ਈਮੈਨੂਲ ਸਿੰਘ ਵੱਲੋਂ ਡਾਇਰੈਕਟ ਕੀਤਾ ਨਾਟਕ ‘ਵਿਸਮਾਦ’ ਕਾਲਜ ਵਿਦਿਆਰਥੀਆਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ। ਇਹ ਨਾਟਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ’ਤੇ ਅਧਾਰਿਤ ਸੀ, ਜਿਸ ਨੇ ਹਾਜ਼ਰ ਦਰਸ਼ਕਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ।

ਸੈਮੀਨਾਰ ਤੋਂ ਬਾਅਦ ਹੋਏ ਕਵੀ ਦਰਬਾਰ ਵਿਚ ਮੁੱਖ ਮਹਿਮਾਨ ਵੱਜੋਂ ਉੱਘੇ ਸ਼ਾਇਰ ਗੁਰਤੇਜ ਕੋਹਾਰਵਾਲਾ ਪਹੁੰਚੇ ਜਦਕਿ ਪ੍ਰਧਾਨਗੀ ਸ. ਅਜਾਇਬ ਹੁੰਦਲ ਨੇ ਕੀਤੀ। ਸ਼ਾਇਦ ਦੇਵ ਦਰਦ ਨੇ ਸੰਚਾਲਨ ਕਰਦਿਆਂ ਕਵੀਆਂ ਹਰਮੀਤ ਵਿਦਿਆਰਥੀ, ਵਿਸ਼ਾਲ, ਅਰਤਿੰਦਰ ਸੰਧੂ, ਮਲਵਿੰਦਰ, ਰੋਜ਼ੀ ਸਿੰਘ ਤੇ ਇੰਦਰੇਸ਼ਮੀਤ ਨੂੰ ਆਪਣੇ ਕਲਾਮ ਪੇਸ਼ ਕਰਨ ਲਈ ਮੰਚ ’ਤੇ ਸੱਦਾ ਦਿੱਤਾ।

ਵੱਖ-ਵੱਖ ਵਿਸ਼ਿਆਂ ’ਤੇ ਦਿਲ ਨੂੰ ਛੋਹ ਲੈਣ ਵਾਲੀਆਂ ਰਚਨਾਵਾਂ ਪੇਸ਼ ਕਰਕੇ ਸ਼ਾਇਰਾਂ ਨੇ ਖ਼ੂਬ ਦਾਦ ਹਾਸਲ ਕੀਤੀ। ਕਦੀ ਦਰਬਾਰ ਦੌਰਾਨ ਕਹਾਣੀਕਾਰਾ ਸੋਮਾ ਸਬਲੋਕ ਦੇ ਕਥਾ ਸੰਸਾਰ ਬਾਰੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਹੀਰਾ ਸਿੰਘ ਦੁਆਰਾ ਸੰਪਾਦਿਤ ਅਲੋਚਨਾ ਪੁਸਤਕ ‘ਸੋਮਾ ਸਬਲੋਕ ਦਾ ਕਥਾ ਸੰਸਾਰ: ਇਕ ਅਧਿਐਨ’ ਅਤੇ ਸੁੱਚਾ ਸਿੰਘ ਰੰਧਾਵਾ ਦਾ ਨਾਵਲ ਚੌਰਾਸੀ ਦੇ ਆਰ-ਪਾਰ ਰਿਲੀਜ਼ ਕੀਤਾ ਗਿਆ।

ਇਸ ਮੌਕੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੋਂ ਮਿਲਦੀ ਸਿੱਖਿਆ ਨੂੰ ਅੱਜ ਆਤਮਸਾਤ ਕਰਨ ਦੀ ਲੋੜ ਹੈ। ਉਨ੍ਹਾਂ ਦੀ ਬਾਣੀ ਸੰਸਾਰ ਦੀ ਨਾਸ਼ਵਾਨਤਾ ਬਾਰੇ ਦੱਸਦਿਆਂ ਮਨੁੱਖ ਨੂੰ ਸਮੁੱਚੀ ਮਨੁੱਖਤਾ ਨੂੰ ਇਕ ਪਰਿਵਾਰ ਵਜੋਂ ਦੇਖਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਮਾਮਲੇ ਮੈਡਮ ਸੁਖਮੀਨ ਬੇਦੀ, ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰੋ: ਹੀਰਾ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਹੋਰ ਸਖ਼ਸ਼ੀਅਤਾਂ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...