Saturday, April 27, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਵੱਲੋਂ ਸੂਬਾ ਸਰਕਾਰ ਦੁਆਰਾ ਸਾਂਝੇ ਦਾਖਲਾ ਪੋਰਟਲ ’ਤੇ ਜਤਾਇਆ ਰੋਸ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਮਈ, 2021 –
ਖ਼ਾਲਸਾ ਕਾਲਜ ਵਿਖੇ ਅੱਜ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਸਕੱਤਰ ਉਚੇਰੀ ਸਿੱਖਿਆ ਵਿਭਾਗ ਦੁਆਰਾ ਸੂਬੇ ਦੇ ਸਮੂਹ ਡਿਗਰੀ ਕਾਲਜਾਂ ’ਚ ਦਾਖਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਜਿਨ੍ਹਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਜਾਰੀ ਕੀਤੇ ਗਏ ਪੱਤਰ ਦੇ ਵਿਰੋਧ ’ਚ ਇਕ ਅਹਿਮ ਮੀਟਿੰਗ ਕੀਤੀ ਗਈ।

ਜਿਸ ’ਚ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਜ਼ ਨੇ ਉਕਤ ਫ਼ੈਸਲੇ ’ਤੇ ਆਪਣਾ ਰੋਸ ਜਾਹਿਰ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਅਸਫ਼ਲ ਹੋ ਚੁੱਕੇ ਪੋਰਟਲ ਨੂੰ ਕਾਲਜਾਂ ’ਤੇ ਬੇਵਜ੍ਹਾ ਥੋਪਿਆ ਜਾ ਰਿਹਾ, ਦੀ ਗੱਲ ਆਖਦਿਆਂ ਇਸ ਫੈਸਲੇ ਨੂੰ ਵਿੱਦਿਅਕ ਢਾਂਚੇ ’ਤੇ ਇਕ ਵੱਡਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਸਦਕਾ ਵਿੱਦਿਅਕ ਸੰਸਥਾਵਾਂ ਔਖੇ ਹਾਲਾਤਾਂ ’ਚੋਂ ਗੁਜ਼ਰ ਰਹੇ ਹਨ ਅਤੇ ਇਹ ਨਵਾਂ ਫੈਸਲਾ ਕਾਲਜਾਂ ਦੇ ਭਵਿੱਖ ਨੂੰ ਅੰਧਕਾਰ ਵੱਲ ਲੈ ਕੇ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਸਾਂਝੇ ਦਾਖਲਾ ਪੋਰਟਲ ਨਾਲ ਵਿਦਿਆਰਥੀਆਂ ਨੂੰ ਬੇਲੋੜੀਆਂ ਔਂਕੜਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਦੇ ਆਉਣ ਵਾਲੇ ਸਮੇਂ ’ਚ ਸਿੱਟੇ ਗੰਭੀਰ ਹੋ ਸਕਦੇ ਹਨ। ਇਸ ਮੌਕੇ ਸ: ਛੀਨਾ ਨੇ ਮੀਟਿੰਗ ਉਪਰੰਤ ਇਸ ਫ਼ੈਸਲੇ ਨੂੰ ਇਕਤਰਫ਼ਾ ਅਤੇ ਨਿੰਦਨਯੋਗ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੁਰਾਣੇ ਸਿਸਟਮ ਅਨੁਸਾਰ ਹੀ ਕਾਲਜਾਂ ’ਚ ਦਾਖਲਾ ਕਰਵਾਏ। ਉਨ੍ਹਾਂ ਕਿਹਾ ਕਿ ਨਵਾਂ ਸਿਸਟਮ ਕਾਲਜਾਂ ਦੀ ਵਿੱਦਿਅਕ ਆਜ਼ਾਦੀ ’ਤੇ ਸਿੱਧੇ ਤੌਰ ’ਤੇ ਹਮਲਾ ਹੈ।

ਅੱਜ ਹੋਈ ਇਸ ਮੀਟਿੰਗ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਆਉਂਦੇ ਸੋਸਾਇਟੀ ਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ ਆਦਿ ਨੇ ਸਰਵਸੰਮਤੀ ਨਾਲ ਫ਼ੈਸਲਾ ਲੈਂਦਿਆਂ ਉਕਤ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਯਥਾਰਥ ਤੋਂ ਪਰੇ੍ਹ ਹੋ ਕੇ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਬੁਰ੍ਹੇ ਦੌਰ ’ਚੋਂ ਲੰਘ ਰਹੇ ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨਾਂ ’ਤ ਪਵੇਗਾ।

ਉਨ੍ਹਾਂ ਕਿਹਾ ਕਿ ਕੋਵਿਡ‐19 ਮਹਾਮਾਰੀ ਵਰਗੇ ਖ਼ਤਰਨਾਕ ਹਾਲਾਤਾਂ ’ਚ ਵਿੱਦਿਅਕ ਅਦਾਰੇ ਤਰਸਯੋਗ ਸਥਿਤੀ ’ਚ ਚਲ ਰਹੇ ਹਨ, ਇਸ ਗੱਲ ਦਾ ਅਹਿਸਾਸ ਸ਼ਾਇਦ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੂੰ ਬਿਲਕੁਲ ਨਹੀਂ ਹੈ। ਕੋਵਿਡ ਕਾਰਨ ਆਈ ਮੰਦੀ ਅਤੇ ਬੱਚਿਆਂ ਦੇ ਵਿਦੇਸ਼ਾਂ ’ਚ ਜਾਣ ਦੇ ਰੁਝਾਨ ਕਾਰਨ ਕਾਲਜਾਂ ’ਚ ਪਹਿਲਾਂ ਹੀ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਬਹੁਤੇ ਮਾਪਿਆਂ ਕੋਲ ਵਿਦਿਆਰਥੀਆਂ ਦੀਆਂ ਫ਼ੀਸਾਂ ਦੇਣ ਲਈ ਪੈਸੇ ਨਹੀਂ ਹਨ। ਹੁਣ ਸਿੱਖਿਆ ਵਿਭਾਗ ਦੇ ਇਸ ਨਾਦਰਸ਼ਾਹੀ ਫ਼ੁਰਮਾਨ ਨਾਲ ਸੁਭਾਵਿਕ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਕਾਲਜਾਂ ’ਚੋਂ ਪਹਿਲਾਂ ਨਾਲੋਂ ਵੀ ਘੱਟ ਹੋਵੇਗੀ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਕਾਲਜਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਮੁਤਾਬਕ ਪੰਜਾਬ ਦੀਆਂ 3 ’ਵਰਸਿਟੀਆਂ ਜਿਨ੍ਹਾਂ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਸਬੰਧਿਤ ਕਾਲਜਾਂ ਲਈ ਇਕ ਸਾਂਝਾ ਦਾਖਲਾ ਪੋਰਟਲ ਬਣਾਉਣ ਦੀ ਗੱਲ ਆਖੀ ਗਈ ਹੈ।

ਸਕੱਤਰ ਉਚੇਰੀ ਸਿੱਖਿਆ ਦੇ ਇਸ ਫੈਸਲੇ ਦਾ ਪੰਜਾਬ ਦੇ ਬਾਕੀ ਹਿੱਸਿਆਂ ’ਚ ਜੰਮ ਕੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...