Friday, April 19, 2024

ਵਾਹਿਗੁਰੂ

spot_img
spot_img

ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਰੋਸ ਵਜੋਂ ਅਕਾਲੀ ਵਿਧਾਇਕਾਂ ਨੇ ਕੀਤਾ ਰਾਜਪਾਲ ਖਿਲਾਫ਼ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਰਾਜਪਾਲ ਵਾਪਸ ਜਾਓ ਦੇ ਨਾਅਰੇ ਲਗਾ ਕੇ ਕਿਸਾਨਾਂ ਦੀਆਂ ਭਾਵਨਾਵਾਂ ਤੇ ਵਿਧਾਨ ਸਭਾ ਨੂੰ ਆਵਾਜ਼ ਦਿੱਤੀ ਕਿਉਂਕਿ ਇਹਨਾਂ ਦੋਹਾਂ ਦਾ ਉਦੋਂ ਅਪਮਾਨ ਹੋਇਆ ਜਦੋਂ ਵੀ ਪੀ ਸਿੰਘ ਬਦੌਨਰ ਨੇ ਵਿਧਾਨ ਸਭਾ ਦੇ ਪਿਛਲੇ ਇਜਲਾਸ ਦੌਰਾਨ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਾਸ ਕੀਤੇ ਤਿੰਨ ਬਿੱਲਾਂ ਨੁੰ ਮਨਜ਼ੂਰੀ ਨਹੀਂ ਦਿੱਤੀ।

ਵਿਧਾਇਕ ਦਲ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਦੋਵੇਂ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਦੋਂ ਰਾਜਪਾਲ ਆਪਣਾ ਭਾਸ਼ਣ ਦੇਣ ਪਹੁੰਚੇ ਤੇ ਜਦੋਂ ਸਦਨ ਵਿਚ ਭਾਸ਼ਣ ਦੇਣ ਲੱਗੇ ਤੇ ਅਕਾਲੀ ਦਲ ਦੇ ਪ੍ਰਦਰਸ਼ਨ ਕਾਰਨ ਰਾਜਪਾਲ ਨੂੰ ਆਪਣਾ ਭਾਸ਼ਣ ਵਿਚੇ ਛੱਡਣਾ ਪਿਆ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਦੇ ਰੋਸ ਪ੍ਰਦਰਸ਼ਨ ਨੇ ਕਾਂਗਰਸ ਪਾਰਟੀ ਨੂੰ ਬੇਨਕਾਬ ਕਰ ਦਿੱਤਾ ਹੈ ਕਿਉਂਕਿ ਇਹ ਸਾਬਤ ਹੋ ਗਿਆ ਹੈ ਕਿ ਉਹ ਰਾਜਪਾਲ ਦੇ ਨਾਲ ਨਾਲ ਕੇਂਦਰ ਸਰਕਾਰ ਨਾਲ ਰਲੀ ਹੋਈ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਿਘਾਇਕਾਂ ਨੇ ਕਾਂਗਰਸ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਰਾਜਪਾਲ ਖਿਲਾਫ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਵੇ ਕਿਉਂਕਿ 115 ਵਿਧਾਇਕ ਜੋ ਪਿਛਲੇ ਸੈਸ਼ਨ ਵਿਚ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪਾਸ ਕੀਤੇ ਤਿੰਨ ਬਿੱਲ ਰਾਜਪਾਲ ਨੂੰ ਸੌਂਪਣ ਗਏ ਸੀ, ਉਹਨਾਂ ਦਾ ਅਪਮਾਨ ਹੋਇਆ ਹੈ। ਉਹਨਾਂ ਕਿਹਾ ਕਿ ਰਾਜਪਾਲ ਉਸ ਵੇਲੇ ਤੋਂ ਇਹਨਾਂ ਬਿੱਲਾਂ ਨੂੰ ਦਬ ਕੇ ਬੈਠੇਹਨ ਜੋ ਪੰਜਾਬੀਆਂ ਦਾ ਅਪਮਾਨ ਹੈ।

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਤੇ ੲਸਦੇ ਪ੍ਰਧਾਨ ਸੁਨੀਲ ਜਾਖੜ ਵੱਲੋਂਕੀਤੇ ਜਾ ਰਹੇ ਜਾਅਲੀ ਰੋਸ ਵਿਖਾਵੇ ਨੁੰ ਵੀ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਇਹ ਦੋਗਲਾਪਨ ਹੈ ਕਿ ਕਾਂਗਰਸ ਰੋਸ ਪ੍ਰਦਰਸ਼ਨ ਦੇ ਡਰਾਮੇ ਕਰ ਰਹੀ ਹੈ। ਇਕ ਪਾਸੇ ਤਾਂ ਸਵੇਰ ਵੇਲੇ ਰਾਜਪਾਲ ਦੇ ਸਦਨ ਵਿਚ ਭਾਸ਼ਣ ਜੋ ਕਿ ਕਾਂਗਰਸ ਵੱਲੋਂ ਤਿਆਰ ਕੀਤਾ ਹੋਇਆ ਹੈ, ਦੇਣ ਆਉਣ ਵੇਲੇ ਲਾਲ ਗਲੀਚਾ ਵਿਛਾ ਕੇ ਉਹਨਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ ਤੇ ਫਿਰ ਰੋਸ ਪ੍ਰਦਰਸ਼ਨ ਦਾ ਡਰਾਮਾ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਕਾਂਗਰਸ ਜੇਕਰ ਸਚਮੁੱਚ ਹੀ ਪੈਟਰੋਲੀਅਮ ਕੀਮਤਾਂ ਵਿਚ ਵਾਧੇ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਹੈ ਤਾਂ ਇਹਨਾਂ ’ਤੇ ਸੂਬੇ ਦੇ ਹਿੱਸੇ ਦਾ ਵੈਟ ਵੱਧ ਹੋਣ ਕਾਰਨ ਵਿੱਤ ਮੰਤਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕ ਮੂਰਖ ਨਹੀਂ ਹਨ ਤੇ ਕਾਂਗਰਸ ਸਰਕਾਰ ਨੂੰ ਪਹਿਲਾਂ ਪੈਟਰੋਲ ਅਤੇ ਡੀਜ਼ਲ ’ਤੇ ਆਪਣੇ ਟੈਕਸਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ।

ਇਕ ਸਵਾਲ ਦੇ ਜਵਾਬ ਵਿਚ ਸ੍ਰੀ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਰਾਜਪਾਲ ਨੇ ਭਾਸ਼ਣ ਦਾ ਉਹ ਹਿੱਸਾ ਨਹੀਂ ਪੜ੍ਹਿਆ ਜਿਸ ਵਿਚ ਖੇਤੀ ਕਾਨੂੰਨਾਂ ਦੀ ਗੱਲ ਸ਼ਾਮਲ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਇਸ ਹਿੱਸੇ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰ ਨਹੀਂ ਮਿਲੀ ਸੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂ ਹਾਜ਼ਰ ਸਨ ਜਿਹਨਾਂ ਨੇ ਫਿਕਸ ਮੈਚ ਮੁਰਦਾਬਾਦ ਤੇ ਫਿਕਸ ਮੈਚ ਬੰਦ ਕਰੋ ਦੇ ਨਾਅਰੇ ਵੀ ਲਗਾਏ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...