Saturday, April 20, 2024

ਵਾਹਿਗੁਰੂ

spot_img
spot_img

ਖ਼ੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ ਦੀ ਵੱਡੀ ਪਹਿਲਕਦਮੀ: ਰਾਹੁਲ ਦਾ ਤਿੰਨ ਰੋਜ਼ਾ ਪੰਜਾਬ ਦੌਰਾ 2 ਅਕਤੂਬਰ ਤੋਂ – ਪੜ੍ਹੋ ਸੰਭਾਵਿਤ ਪ੍ਰੋਗਰਾਮ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਸਤੰਬਰ, 2020:

ਕੁਲ ਹਿੰਦ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ 2 ਅਕਤੂਬਰ ਨੂੰ ਪੰਜਾਬ ਤੋਂ ਪਾਰਟੀ ਦੀ ਖ਼ੇਤੀ ਬਿੱਲਾਂ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹਨ। ਜੇ ਉਲੀਕਿਆ ਗਿਆ ਪ੍ਰੋਗਰਾਮ ਇਸੇ ਤਰ੍ਹਾਂ ਸਿਰੇ ਚੜ੍ਹ ਜਾਂਦਾ ਹੈ ਤਾਂ ਸ੍ਰੀ ਰਾਹੁਲ ਗਾਂਧੀ ਰਾਜ ਅੰਦਰ 3 ਦਿਨ ਖ਼ੇਤੀ ਬਿੱਲਾਂ ਦੇ ਵਿਰੋਧ ਵਿੱਚ ਅਲਖ਼ ਜਗਾਉਂਦੇ ਨਜ਼ਰ ਆਉਣਗੇ।

ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ 2 ਅਕਤੂਬਰ ਨੂੰ ਪੰਜਾਬ ਆਉਣ ਦਾ ਪ੍ਰੋਗਰਾਮ ਲਗਪਗ ਤੈਅ ਹੋ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਾਂਗਰਸ ਦੀ ਖ਼ੇਤੀ ਬਿੱਲਾਂ ਵਿਰੋਧੀ ਮੁਹਿੰਮ ਤਹਿਤ 2 ਕਰੋੜ ਦਸਤਖ਼ਤ ਇਕੱਠੇ ਕਰਨ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਥਾਪੇ ਗਏ ਉੱਤਰਾਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਹਰੀਸ਼ ਰਾਵਤ, ਜੋ ਪੰਜਾਬ ਵਿੱਚ ਆਪਣੀ ਪਹਿਲੀ ਫ਼ੇਰੀ ’ਤੇ ਹਨ, ਨੇ ਵੀ ਇਸ਼ਾਰਾ ਦਿੱਤਾ ਸੀ ਕਿ ਸ੍ਰੀ ਰਾਹੁਲ ਗਾਂਧੀ ਪੰਜਾਬ ਵਿੱਚ ਆ ਕੇ ਕਾਂਗਰਸ ਦੀ ਖ਼ੇਤੀ ਬਿੱਲਾਂ ਵਿਰੋਧੀ ਮੁਹਿੰਮ ਦਾ ਆਗਾਜ਼ ਕਰ ਸਕਦੇ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਸ੍ਰੀ ਰਾਹੁਲ ਗਾਂਧੀ ਦੇ 2 ਤੋਂ 4 ਅਕਤੂਬਰ ਦੇ ਦੌਰੇ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਅਜੇ ਤਾਈਂ ਬਣੇ ਪ੍ਰੋਗਰਾਮ ਵਿੱਚ ਜੇ ਕੋਈ ਤਬਦੀਲੀ ਨਹੀਂ ਹੁੰਦੀ ਤਾਂ 2 ਅਕਤੂਬਰ ਨੂੰ ਸ੍ਰੀ ਰਾਹੁਲ ਗਾਂਧੀ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਬਧਨੀ ਤੋਂ ਰਾਏਕੋਟ ਤਕ ਟਰੈਕਟਰਾਂ ’ਤੇ ਰੋਡ ਸ਼ੋਅ ਕਰਨਗੇ ਜਿਸ ਮਗਰੋਂ ਰਾਏਕੋਟ ਦੀ ਦਾਣਾ ਮੰਡੀ ਵਿਖ਼ੇ ਰਾਹੁਲ ਗਾਂਧੀ ਇਕ ਰੈਲੀ ਨੂੰ ਸੰਬੋਧਨ ਕਰਨਗੇ।

3 ਅਕਤੂਬਰ ਨੂੰ ਸ੍ਰੀ ਰਾਹੁਲ ਗਾਂਧੀ ਦਾ ਇਸੇ ਤਰ੍ਹਾਂ ਦਾ ਪ੍ਰੋਗਰਾਮ ਸੰਗਰੂਰ ਵਿੱਚ ਅਤੇ 4 ਅਕਤੂਬਰ ਨੂੰ ਪਟਿਆਲਾ ਵਿੱਚ ਵੀ ਉਲੀਕਿਆ ਜਾ ਰਿਹਾ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...