Friday, March 29, 2024

ਵਾਹਿਗੁਰੂ

spot_img
spot_img

ਖ਼ੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਲਈ ਤੁਰੰਤ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦੇ ਕੇਂਦਰ ਸਰਕਾਰ: Bhagwant Mann

- Advertisement -

ਯੈੱਸ ਪੰਜਾਬ
ਸੰਗਰੂਰ, 27 ਨਵੰਬਰ 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਕੋਲੋਂ ਸੰਸਦ ਦਾ ਤੁਰੰਤ ਵਿਸ਼ੇਸ ਇਜਲਾਸ ਬੁਲਾਕੇ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਲਈ ਵਰਤੇ ਜਾ ਰਹੇ ਹੱਥ ਕੰਡਿਆਂ ਉਤੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਕਜੁੱਟਤਾ ਤੋਂ ਬੁਖਲਾਈ ਭਾਜਪਾ ਸੰਵਿਧਾਨ ਦਿਵਸ ਵਾਲੇ ਦਿਨ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਈ, ਜੋ ਅਤਿ ਨਿੰਦਣਯੋਗ ਹੈ।

ਦਿੱਲੀ ਜਾਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਜਿਸ ਤਰੀਕੇ ਨਾਲ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ, ਉਸ ਤੋਂ ਇੰਝ ਲੱਗਦਾ ਹੈ ਜਿਵੇਂ ਸੱਤਾਧਾਰੀ ਭਾਜਪਾ ਸ਼ਾਂਤਮਈ ਕਿਸਾਨ ਅੰਦੋਲਨ ਨੂੰ ਹਿੰਸਕ ਰੰਗ ਦੇਣਾ ਚਾਹੁੰਦੀ ਹੋਵੇ, ਜਿਸ ਬਾਰੇ ਸਾਨੂੰ ਸਭ ਨੂੰ ਬਹੁਤ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਪੁੱਛਿਆ ਕਿ ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਹਾਈਵੇ ਅਤੇ ਰਾਜਪੁਰਾ-ਅੰਬਾਲਾ ਹਾਈਵੇ ਸਮੇਤ ਵੱਖ ਵੱਖ ਥਾਵਾਂ ਉਤੇ ਹਰਿਆਣਾ ਸਰਕਾਰ ਵਾਂਗ ਨਾਕੇਬੰਦੀ ਕਿਸ ਲਈ ਕੀਤੀ ਹੋਈ ਹੈ ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਕਾਰਵਾਈ ਨੇ ਇਕ ਵਾਰ ਹੋਰ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੋਦੀ ਦੇ ਪੱਖ ਵਿਚ ਭੁਗਤਦੇ ਹਨ।

ਭਗਵੰਤ ਮਾਨ ਨੇ ਕਿਹਾ, ‘ਆਪਣੀਆਂ ਅਨੇਕਾਂ ਕਮਜ਼ੋਰੀਆਂ ਕਾਰਨ ਕੈਪਟਨ ਸਾਹਿਬ ਕਮਜ਼ੋਰ ਤੇ ਲਾਚਾਰ ਮੁੱਖ ਮੰਤਰੀ ਹਨ। ਫਰਜ਼ ਤਾਂ ਇਹ ਬਣਦਾ ਸੀ ਕਿ ਕੈਪਟਨ ਖੁਦ ਕਿਸਾਨਾਂ ਨਾਲ ਦਿੱਲੀ ਜਾਂਦੇ, ਪ੍ਰੰਤੂ ਉਹ ਮਹਿਲਾਂ ਵਿਚ ਬੈਠੇ ਹਨ। ਪੰਜਾਬ ਦੇ ਕਿਸਾਨਾਂ ਨੂੰ ਲਾਵਾਰਸ ਛੱਡ ਦਿੱਤਾ। ਜੇਕਰ ਕੈਪਟਨ ਕਿਸਾਨਾਂ ਨਾਲ ਹੁੰਦੇ ਤਾਂ ਮੋਦੀ ਅਤੇ ਖੱਟਰ ਸਰਕਾਰਾਂ ਕਿਸਾਨਾਂ ਉਤੇ ਇਸ ਤਰ੍ਹਾਂ ਅੱਤਿਆਚਾਰ ਨਾ ਹੁੰਦਾ।’

ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਮੰਗ ਨੂੰ ਦੋ ਟੁੱਕ ਰੱਦ ਕਰਕੇ ਕਿਸਾਨਾਂ ਦੇ ਹੱਕ ਵਿਚ ਡਟੇ ਰਹਿਣ ਦੀ ਜ਼ੁਆਰਤ ਦਿਖਾਈ ਹੈ, ਜੇਕਰ ਕੈਪਟਨ ਅਮਰਿੰਦਰ ਸਿੰਘ ਅਜਿਹੀ ਜ਼ੁਆਰਤ ਦਿਖਾਉਂਦੇ ਤਾਂ ਮੋਦੀ ਸਰਕਾਰ ਕਾਲੇ ਕਾਨੂੰਨ ਲਿਆਉਣ ਦੀ ਹਿੰਮਤ ਹੀ ਨਾ ਕਰਦੇ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਦਿੱਲੀ ਦੇ ਰਾਮ ਲੀਲਾ ਗਰਾਉਂਡ ਤੋਂ ਸ਼ੁਰੂ ਹੋਏ ਅੰਦੋਲਨ ਵਿਚੋਂ ਨਿਕਲੀ ਹੋਈ ਲੋਕ ਹਿਤੈਸ਼ੀ ਪਾਰਟੀ ਹੈ, ਇਸ ਲਈ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ, ਕਾਰੋਬਾਰੀਆਂ ਸਮੇਤ ਸਾਰੇ ਵਰਗਾਂ ਦੀਆਂ ਭਾਵਨਾਵਾਂ ਨੂੰ ਅੱਛੀ ਤਰ੍ਹਾਂ ਸਮਝਦੀ ਹੈ, ਇਸ ਕਰਕੇ ਦਿੱਲੀ ਸਰਕਾਰ ਕਿਸਾਨਾਂ ਨੂੰ ਜੇਲ੍ਹਾਂ ਵਿਚ ਡਕਣ ਵਾਲੀਆਂ ਤਾਕਤਾਂ ਦਾ ਵਿਰੋਧ ਕਰਦੀ ਹੋਈ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ।

ਭਗਵੰਤ ਮਾਨ ਨੇ ਸੂਬੇ ਦੇ ਸਾਰੇ ਵਰਗਾਂ, ਸਾਰੀਆਂ ਧਾਰਮਿਕ-ਸਮਾਜਿਕ ਸੰਸਥਾਵਾਂ ਅਤੇ ਐਨਜੀਓਜ਼ ਨੂੰ ਕਿਸਾਨਾਂ ਨਾਲ ਡਟਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ, ‘ਜਿੰਨਾਂ ਨੇ ਪੰਜਾਬ ਦਾ ਪਾਣੀ ਪੀਤਾ, ਅੰਨ ਖਾਧਾ ਉਹ ਅੱਜ ਅੰਨਦਾਤਾ ਦਾ ਸਾਥ ਦੇਣ, ਕਿਉਂਕਿ ਜੇਕਰ ਖੇਤੀ ਬਚੇਗੀ ਤਾਂ ਹੀ ਪੰਜਾਬ ਦੀ ਹੋਂਦ ਬਰਕਰਾਰ ਰਹਿ ਸਕੇਗੀ।

ਉਨ੍ਹਾਂ ਇਸ ਅੰਦੋਲਨ ਦੌਰਾਨ ਵਾਪਰੇ ਇਕ ਸੜਕ ਹਾਦਸੇ ਵਿਚ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਹੋਈ ਮੌਤ ਉਤੇ ਦੁਖ ਪ੍ਰਗਟਾਉਂਦੇ ਹੋਏ ਕਿਸਾਨੀ ਸੰਘਰਸ਼ ਦੇ ਇਸ ਸ਼ਹੀਦ ਦੇ ਪਰਿਵਾਰ ਨੂੰ ਮੁਆਵਾਜਾ ਦੇਣ ਦੀ ਮੰਗ ਕੀਤੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...