Wednesday, April 24, 2024

ਵਾਹਿਗੁਰੂ

spot_img
spot_img

ਗ਼ਦਰ ਪਾਰਟੀ ਸਥਾਪਨਾ ਦਿਵਸ ਸਮਾਗਮ ਨੇ ਦਿੱਤਾ ਹੋਕਾ, ਸਾਮਰਾਜ ਅਤੇ ਉਸਦੇ ਹਿੱਤ-ਪਾਲਕਾਂ ਤੋਂ ਮੁਕਤੀ ਦੀ ਲੋੜ

- Advertisement -

ਯੈੱਸ ਪੰਜਾਬ
ਜਲੰਧਰ, 21 ਅਪ੍ਰੈਲ, 2021 –
ਗ਼ਦਰ ਪਾਰਟੀ ਦੇ 108ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ’ਚ ਮਨਾਏ ਸਥਾਪਨਾ ਦਿਵਸ ਸਮਾਗਮ ਨੇ ਗੰਭੀਰ ਵਿਚਾਰ-ਚਰਚਾ ਕਰਕੇ ਤੱਤ ਕੱਢਿਆ ਕਿ ਸਾਮਰਾਜ ਤੋਂ ਮੁਕਤ, ਆਜ਼ਾਦ, ਧਰਮ- ਨਿਰਪੱਖ, ਜਮਹੂਰੀ ਅਤੇ ਸਾਂਝੀਵਾਲਤਾ ਭਰਿਆ ਰਾਜ ਅਤੇ ਸਮਾਜ ਸਿਰਜਣ ਦਾ ਜੋ ਗ਼ਦਰ ਪਾਰਟੀ ਦਾ ਮਹਾਨ ਉਦੇਸ਼ ਸੀ, ਉਸਨੂੰ ਨੇਪਰੇ ਚਾੜ੍ਹਨ ਲਈ ਚਿੰਤਨ, ਚੇਤਨਾ ਅਤੇ ਸੰਘਰਸ਼ ਦਾ ਪਰਚਮ ਬੁਲੰਦ ਰੱਖਣਾ ਸਮੇਂ ਦੀ ਲੋੜ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਸਰਕੇ ਨੇ ਸਮਾਗਮ ’ਚ 21 ਅਪ੍ਰੈਲ 1913 ਨੂੰ ਅਮਰੀਕਾ ਦੀ ਧਰਤੀ ’ਤੇ ਬਣੀ ਗ਼ਦਰ ਪਾਰਟੀ ਦਾ ਝੰਡਾ ਲਹਿਰਾਇਆ। ਇਸ ਮੌਕੇ ਆਪਣੇ ਸੰਬੋਧਨ ’ਚ ਮਨਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਗ਼ਦਰ ਪਾਰਟੀ ਦਾ ਪ੍ਰੋਗਰਾਮ, ਬਦੇਸ਼ੀ ਅਤੇ ਦੇਸੀ ਦੋਵੇਂ ਤਰ੍ਹਾਂ ਦੀ ਗ਼ੁਲਾਮੀ, ਪਾੜੇ, ਵਿਤਕਰੇ, ਅਨਿਆ ਅਤੇ ਜ਼ਬਰ ਜ਼ੁਲਮ ਦੀ ਜੜ੍ਹ ਵੱਢਣਾ ਸੀ। ਇਹ ਟੀਚੇ ਨਾ ਪੂਰੇ ਹੋਣ ਕਾਰਨ ਹੀ ਕਿਰਤ ਅਤੇ ਖੇਤੀ ਸਬੰਧੀ ਕਾਲ਼ੇ ਕਾਨੂੰਨ ਜਬਰੀ ਮੜ੍ਹੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਮੁਲਕ ਦੇ ਅਜੋਕੇ ਹਾਲਾਤ ਦੱਸਦੇ ਹਨ ਕਿ ਜੇ ਕਾਰਪੋਰੇਟ ਘਰਾਣਿਆਂ ਹਵਾਲੇ ਮੁਲਕ ਕੀਤਾ ਜਾ ਰਿਹਾ ਹੈ ਤਾਂ ਲੋਕ ਸੰਗਰਾਮ ਵੀ ਜਾਰੀ ਹੈ ਅਤੇ ਜਾਰੀ ਰਹੇਗਾ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਚਰੰਜੀ ਲਾਲ ਕੰਗਣੀਵਾਲ ਨੇ ਗ਼ਦਰ ਪਾਰਟੀ ਦੇ ਇਤਿਹਾਸਕ ਸਫ਼ਰ ਦੇ ਮਹੱਤਵਪੂਰਣ ਪੜਾਵਾਂ ਬਾਰੇ ਰੌਸ਼ਨੀ ਪਾਉਂਦਿਆਂ ਦਰਸਾਇਆ ਕਿ ਨਸਲੀ ਵਿਤਕਰੇ ਅਤੇ ਜ਼ਿਹਨੀ ਗ਼ੁਲਾਮੀ ਦੀਆਂ ਜੰਜੀਰਾਂ ਖ਼ਿਲਾਫ਼ ਲੜ ਕੇ ਹੀ ਗ਼ਦਰੀ ਸੰਗਰਾਮੀਆਂ ਨੇ ਆਪਣੇ ਸਵੈਮਾਣ ਲਈ ਰਾਹ ਖੋਲ੍ਹਿਆ।

ਕਮੇਟੀ ਦੇ ਮੀਤ ਪ੍ਰਧਾਨ ਸੀਤਲ ਸਿੰਘ ਸੰਘਾ ਨੇ ਜ਼ੋਰ ਦੇ ਕੇ ਕਿਹਾ ਕਿ ਗ਼ਦਰ ਪਾਰਟੀ ’ਚ ਧਰਮ ਹਰ ਵਿਅਕਤੀ ਦਾ ਨਿੱਜੀ ਮਾਮਲਾ ਸੀ। ਉਹ ਸੱਚੇ ਸੁੱਚੇ ਦੇਸ਼ ਭਗਤ ਆਜ਼ਾਦੀ ਸੰਗਰਾਮੀਏ ਸੀ, ਜੋ ਧਰਮ ਦੇ ਆਧਾਰ ’ਤੇ ਕਿਸੇ ਕਿਸਮ ਦੇ ਵੀ ਰਾਜ ਦੇ ਡਟਕੇ ਵਿਰੋਧੀ ਸਨ। ਮਾਨਵਤਾ ਹੀ ਉਹਨਾਂ ਦਾ ਧਰਮ ਸੀ। ਉਹਨਾਂ ਕਿਹਾ ਕਿ ਗ਼ਦਰੀ ਦੇਸ਼ ਭਗਤਾਂ ਨੇ ਦੁਸ਼ਵਾਰੀਆਂ ਦੇ ਧੱਕਿਆਂ ’ਚੋਂ ਇਹ ਨਿਚੋੜ ਕੱਢਿਆ ਕਿ:

‘‘ਦੇਸ਼ ਪੈਣ ਧੱਕੇ, ਬਾਹਰ ਮਿਲੇ ਢੋਈ ਨਾ
ਸਾਡਾ ਪਰਦੇਸੀਆਂ ਦਾ ਦੇਸ਼ ਕੋਈ ਨਾ।
ਇਸ ਲਈ ਉਹਨਾਂ ਨੇ ਖ਼ਰੀ ਆਜ਼ਾਦੀ ਲਈ ਝੰਡਾ ਚੁੱਕਿਆ।’’

ਕਮੇਟੀ ਮੈਂਬਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਗ਼ਦਰ ਪਾਰਟੀ ਦਾ ਸਥਾਪਨਾ ਦਿਹਾੜਾ ਉਸ ਮੌਕੇ ਮਨਾਇਆ ਜਾ ਰਿਹਾ ਹੈ ਜਦੋਂ ਸਾਡੇ ਮੁਲਕ ਦੇ ਹਾਕਮਾਂ ਦਾ ਸਾਮਰਾਜੀਆਂ ਨਾਲ ਗੂੜ੍ਹਾ ਯਰਾਨਾ ਸ਼ਰੇਆਮ ਨੰਗਾ ਹੋ ਰਿਹਾ ਹੈ। ਕਿਰਤ ਅਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਇਹ ਹਕੂਮਤ ਦੀਆਂ ਜੜ੍ਹਾਂ ਉਪਰ ਹੱਲਾ ਬੋਲ ਰਿਹਾ ਹੈ, ਇਸ ਕਰਕੇ ਹੀ ਭਾਜਪਾ ਹਕੂਮਤ ਨੂੰ ਹੱਥਾਂ ਪੈਰਾਂ ਦੀ ਪਈ ਹੈ। ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਉਸਰੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਅਪਣਾਏ ਜਾ ਰਹੇ ਹੋਛੇ ਹੱਥ ਕੰਡੇ ਕਦਾਚਿਤ ਸਫ਼ਲ ਨਹੀਂ ਹੋਣਗੇ।

ਕਮੇਟੀ ਮੈਂਬਰ ਪ੍ਰਿਥੀਪਾਲ ਮਾੜੀਮੇਘਾ ਨੇ ਕਿਹਾ ਕਿ ਗ਼ਦਰ ਪਾਰਟੀ ਦੀ ਸੋਚ, ਕਿਸਾਨ ਸੰਘਰਸ਼ ਵਿੱਚ ਧੜਕਦੀ ਹੈ। ਉਹਨਾਂ ਕਿਹਾ ਕਿ ਗ਼ਦਰ ਲਹਿਰ ਦੀਆਂ ਤਰੰਗਾਂ ਚੜ੍ਹਦੀ ਜੁਆਨੀ ਕੋਲ ਲਿਜਾਣ ’ਤੇ ਧਿਆਨ ਕੇਂਦਰਤ ਕਰਨ ਦੀ ਲੋੜ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਸੁਵਰਨ ਸਿੰਘ ਵਿਰਕ ਨੇ ਦੱਸਿਆ ਕਿ ਨਾਮਧਾਰੀ ਮੁਖੀ ਨਾਲ ਚੜ੍ਹਦੀ ਉਮਰੇ ਸੋਹਣ ਸਿੰਘ ਭਕਨਾ ਦੀ ਨਿੱਕੀ ਜਿਹੀ ਮੁਲਾਕਾਤ ਇਹ ਦਰਸਾਉਂਦੀ ਹੈ ਕਿ ਵਿਚਾਰਧਾਰਕ ਅਤੇ ਸਖ਼ਸ਼ੀਅਤ ਦੇ ਜੀਵਨ ਸਫ਼ਰ ’ਚ ਸਿਫ਼ਤੀ ਤਬਦੀਲੀ ਵਿਚਾਰਾਂ ਅਤੇ ਅਮਲਾਂ ਦੇ ਸੁਮੇਲ ਨਾਲ ਹੋਇਆ ਕਰਦੀ ਹੈ। ਉਹਨਾਂ ਦੱਸਿਆ ਕਿ 1920 ’ਚ ਪ੍ਰਕਾਸ਼ਿਤ ਪੱਤ੍ਰਿਕਾ ‘ਸਤਿਯੁਗ’ ਦੇ ਹਵਾਲੇ ਨਾਲ ਦੱਸਿਆ ਕਿ 1939 ਦੇ ਕਿਸਾਨ ਸੰਘਰਸ਼ ਵਿੱਚ ਬਾਲਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਅਜੋਕੇ ਸੰਘਰਸ਼ ਲਈ ਚਾਨਣ ਮੁਨਾਰਾ ਹੈ।

ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਨੇ ਬੋਲਦਿਆਂ ਜ਼ੋਰ ਦਿੱਤਾ ਕਿ ਕਿਸਾਨ ਮਜ਼ਦੂਰ ਅੰਦੋਲਨ ਵਿੱਚ ਔਰਤਾਂ ਨੇ ਭਰਵਾਂ ਯੋਗਦਾਨ ਪਾ ਕੇ ਗ਼ਦਰ ਪਾਰਟੀ ਦੀ ਵਿਰਾਸਤ ਨੂੰ ਬੁਲੰਦ ਕੀਤਾ ਹੈ। ਸੁਰਿੰਦਰ ਕੁਮਾਰੀ ਕੋਛੜ ਨੇ ਵਿਸ਼ਾਲ ਏਕਤਾ ਅਤੇ ਸੰਘਰਸ਼ ’ਤੇ ਜ਼ੋਰ ਦਿੱਤਾ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਮੇਟੀ ਦੀ ਤਰਫ਼ੋਂ ਤਿੰਨ ਮਤੇ ਪੇਸ਼ ਕੀਤੇ। ਜੱਲ੍ਹਿਆਂਵਾਲਾ ਬਾਗ਼ ਨੂੰ ਤੁਰੰਤ ਜਨਤਕ ਤੌਰ ’ਤੇ ਖੋਲ੍ਹਿਆ ਜਾਵੇ। ਮਤੇ ’ਚ ਖਦਸ਼ਾ ਕਿਹਾ ਗਿਆ ਕਿ ਜਲ੍ਹਿਆਂਵਾਲਾ ਬਾਗ਼ ਦੀ ਇਤਿਹਾਸਕ ਵਿਰਾਸਤ ਨੂੰ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂਅ ਹੇਠ ਮੇਟਣ ਦਾ ਜੇ ਯਤਨ ਕੀਤਾ ਤਾਂ ਸਰਕਾਰ, ਪ੍ਰਸਾਸ਼ਨ ਅਤੇ ਪ੍ਰਬੰਧਕਾਂ ਨੂੰ ਇਸ ਖਿਲਾਫ਼ ਜਨਤਕ ਵਿਰੋਧ ਦਾ ਸਾਹਮਣਾ ਕਰਨਾ ਪਏਗਾ।

ਕਿਰਤ ਅਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਫ਼ਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਇਤਿਹਾਸਕ ਸਥਾਨ ਨੂੰ ਕੌਮੀ ਵਿਰਾਸਤ ਦੇ ਮਿਊਜ਼ੀਅਮ ਦੇ ਤੌਰ ’ਤੇ ਸੰਭਾਲਣ ਦੀ ਵੀ ਮਤਿਆਂ ’ਚ ਮੰਗ ਕੀਤੀ ਗਈ।

ਲੋਕ ਸੰਗੀਤ ਮੰਡਲੀ ਮਸਾਣੀ ਦੇ ਨਿਰਦੇਸ਼ਕ ਧਰਮਿੰਦਰ ਮਸਾਣੀ ਨੇ ਇਨਕਲਾਬੀ ਕਵੀ ਸੰਤ ਰਾਮ ਉਦਾਸੀ ਦੀ ਕਲਮ ਤੋਂ ਲਿਖਿਆ ਗੀਤ ‘‘ਅਸੀਂ ਤੋੜੀਆਂ ਗ਼ੁਲਾਮੀ ਦੀਆਂ ਕੜੀਆਂ, ਬੜੇ ਹੀ ਅਸੀਂ ਦੁੱਖੜੇ ਜਰੈ’’ ਗਾ ਕੇ ਉਦਾਸੀ ਨੂੰ ਯਾਦ ਕਰਦਿਆਂ ਦਿੱਲੀ ਮੋਰਚੇ ਨਾਲ ਸਾਂਝ ਪਾਈ। ਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਗ਼ਦਰ ਪਾਰਟੀ ਦੇ ਉਦੇਸ਼ਾਂ, ਇਤਿਹਾਸ, ਕੁਰਬਾਨੀਆਂ ਅਤੇ ਅਮਿਟ ਦੇਣ ਤੋਂ ਸਾਡੇ ਸਮਿਆਂ ਨੂੰ ਸਾਮਰਾਜ ਅਤੇ ਉਸਦੇ ਹਿੱਤ ਪਾਲਕਾਂ ਕੋਲੋਂ ਮੁਕਤੀ ਹਾਸਲ ਕਰਨ ਲਈ ਅਮੁੱਲੇ ਸਬਕ ਗ੍ਰਹਿਣ ਕਰਨ ਦੀ ਲੋੜ ਹੈ।

ਉਹਨਾਂ ਕਿਹਾ ਕਿ ਗ਼ਦਰੀ ਦੇਸ਼ ਭਗਤਾਂ ਦੀ ਧਰਤੀ ਨੂੰ ਅਨੇਕਾਂ ਚੁਣੌਤੀਆਂ ਦਰਪੇਸ਼ ਹਨ, ਜਿਹਨਾਂ ਨੂੰ ਲੋਕ ਏਕਤਾ ਅਤੇ ਲੋਕ ਸੰਘਰਸ਼ਾਂ ਨਾਲ ਹੀ ਸਰ ਕੀਤਾ ਜਾ ਸਕਦਾ ਹੈ। ਮੰਚ ਸੰਚਾਲਨ ਦੀ ਭੂਮਿਕਾ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਨਿਭਾਈ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...