Thursday, April 25, 2024

ਵਾਹਿਗੁਰੂ

spot_img
spot_img

ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਇਆ ਗਿਆ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬ-ਰੂ ਸਮਾਗਮ

- Advertisement -

ਯੈੱਸ ਪੰਜਾਬ
ਐਸ. ਏ.ਐਸ. ਨਗਰ, 18 ਮਈ, 2022:
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਉੱਘੇ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬ-ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਰੂ-ਬ-ਰੂ ਮੌਕੇ ਸ੍ਰੀ ਤਰਸੇਮ ਚੰਦ (ਪੀ.ਸੀ.ਐੱਸ.) ਸਹਾਇਕ ਕਮਿਸ਼ਨਰ (ਜਨਰਲ) ਮੋਹਾਲੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਨੂੰ ਜਿੱਥੇ ‘ਜੀ ਆਇਆਂ ਨੂੰ’ ਕਿਹਾ ਉੱਥੇ ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਇਆ ਅਤੇ ਸਾਰੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ।

ਨਿੰਦਰ ਘੁਗਿਆਣਵੀ ਨੇ ਰੂ-ਬ-ਰੂ ਦੌਰਾਨ ਆਪਣੇ ਜੀਵਨ ਤਜ਼ਰਬਿਆਂ, ਤਲਖ਼ ਹਕੀਕਤਾਂ ਅਤੇ ਜੀਵਨ ਸੰਘਰਸ਼ ਨੂੰ ਸ੍ਰੋਤਿਆਂ ਨਾਲ ਸਾਂਝਾ ਕਰਦਿਆਂ ਦ੍ਰਿੜ ਇੱਛਾ ਸ਼ਕਤੀ ਨੂੰ ਸਫਲਤਾ ਦਾ ਮੂਲ ਸ੍ਰੋਤ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਅੱਜ ਜੋ ਵੀ ਹਾਂ ਆਪਣੀ ਮਾਂ-ਬੋਲੀ ਕਰਕੇ ਹਾਂ।

ਮੁੱਖ ਮਹਿਮਾਨ ਤਰਸੇਮ ਚੰਦ (ਪੀ.ਸੀ.ਐੱਸ.) ਵੱਲੋਂ ਵੀ ਜੀਵਨ ਸੰਘਰਸ਼ ਦੀ ਗੱਲ ਕਰਦਿਆਂ ਆਪਣੇ ਅੰਦਰਲੀਆਂ ਸੰਭਾਵਨਾਵਾਂ ਅਤੇ ਸਮਰੱਥਾਵਾਂ ਨੂੰ ਪਛਾਣ ਕੇ ਮੰਜ਼ਿਲ ਸਰ ਕਰਨ ਦੀ ਗੱਲ ਕੀਤੀ ਗਈ।

ਡਾ. ਰਮਾ ਰਤਨ, ਡਾ. ਸੁਰਿੰਦਰ ਸਿੰਘ ਗਿੱਲ, ਸ੍ਰੀ ਬਾਬੂ ਰਾਮ ਦੀਵਾਨਾ ਅਤੇ ਸ੍ਰੀ ਗੁਰਨਾਮ ਕੰਵਰ ਵੱਲੋਂ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਸਮਾਗਮ ਨੂੰ ਮਹੱਤਵਪੂਰਨ ਬਣਾਇਆ ਗਿਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਜਿਨ੍ਹਾਂ ‘ਚ ਸ਼੍ਰੀਮਤੀ ਕੰਚਨ ਸ਼ਰਮਾ (ਡਿਪਟੀ ਡੀ.ਈ.ਓ.), ਸ਼੍ਰੀਮਤੀ ਸੁਰਜੀਤ ਕੌਰ (ਡਿਪਟੀ ਡੀ.ਈ.ਓ.), ਸ੍ਰੀ ਕੇਵਲ ਰਾਣਾ, ਸ੍ਰੀ ਸਰਦਾਰਾ ਸਿੰਘ ਚੀਮਾ, ਸ੍ਰੀਮਤੀ ਸੰਤੋਸ਼ ਗਰਗ, ਸ੍ਰੀ ਹਰਪ੍ਰੀਤ ਸਿੰਘ ਚਨੂੰ, ਸ੍ਰੀਮਤੀ ਊਸ਼ਾ ਕੰਵਰ, ਸ੍ਰੀਮਤੀ ਮਨਜੀਤ ਕੌਰ ਮੀਤ, ਪ੍ਰਿ. ਗੁਰਮੀਤ ਸਿੰਘ ਖਰੜ, ਸ੍ਰੀ ਭਗਤ ਰਾਮ ਰੰਘਾੜਾ, ਡਾ. ਬਲਦੇਵ ਸਿੰਘ ਸਪਤਰਿਸ਼ੀ ਵੱਲੋਂ ਸ਼ਿਰਕਤ ਕੀਤੀ ਗਈ।

ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਹਾਜ਼ਰ ਨਾਮਵਰ ਸ਼ਖ਼ਸੀਅਤਾਂ ਵੱਲੋਂ ਮਿਲ ਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਨਿੰਦਰ ਘੁਗਿਆਣਵੀ ਅਤੇ ਸ੍ਰੀ ਤਰਸੇਮ ਚੰਦ (ਪੀ.ਸੀ.ਐੱਸ.) ਦਾ ਸਨਮਾਨ ਕੀਤਾ ਗਿਆ।

ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਸਮਾਗਮ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ, ਕਲਰਕ ਲਲਿਤ ਕਪੂਰ, ਸ. ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...