Friday, April 26, 2024

ਵਾਹਿਗੁਰੂ

spot_img
spot_img

ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਨੇ ਮਨਪ੍ਰੀਤ ਬਾਦਲ ਦੀ ਹਾਜ਼ਰੀ ’ਚ ਅਹੁਦਾ ਸੰਭਾਲਿਆ

- Advertisement -

ਬਠਿੰਡਾ, 7 ਅਗਸਤ, 2020 –

ਯੋਜਨਾਬੰਦੀ ਦੀ ਵਿਕੇਂਦਰੀਕਰਨ ਹਿੱਤ ਭਾਰਤੀ ਸੰਵਿਧਾਨ ਦੀ 74ਵੀਂ ਸੋਧ 1992 ਦੀ ਧਾਰਾ 243 ਜੈਡ.ਡੀ. ਅਨੁਸਾਰ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲਾ ਯੋਜਨਾ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਸ ਤਹਿਤ ਜ਼ਿਲਾ ਯੋਜਨਾ ਕਮੇਟੀ ਵਲੋਂ ਲੋਕਾਂ ਹਿੱਤ ਵਿਚ ਸਰਕਾਰੀ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਜਗਰੂਪ ਸਿੰਘ ਗਿੱਲ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ. ਬਾਦਲ ਨੇ ਚੇਅਰਮੈਨ ਦਾ ਅਹੁਦਾ ਸੰਭਾਲਣ ‘ਤੇ ਸ. ਜਗਰੂਪ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਜ਼ਿਲੇ ਵਿੱਚ 2030 ਤੱਕ ਦੀ ਪਲੈਨਿੰਗ ਇਸ ਤਰੀਕੇ ਨਾਲ ਤਿਆਰ ਕਰਨਗੇ ਕਿ ਇਸ ਨਾਲ ਹਰ ਪੱਧਰ ‘ਤੇ ਹਰ ਵਰਗ ਲਈ ਢੁੱਕਵੇਂ ਵਿਕਾਸ ਕਾਰਜ ਕਰਵਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

ਸ. ਬਾਦਲ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਨਾਂ ਪੂਰੇ ਦਾਅਵੇ ਨਾਲ ਕਿਹਾ ਕਿ ਭਵਿੱਖ ਵਿਚ ਬਠਿੰਡਾ ਵਿਕਾਸ ਕਾਰਜਾਂ ਪੱਖੋਂ ਪੰਜਾਬ ਦੇ ਮੋਹਰੀ ਸ਼ਹਿਰਾਂ ਵਿਚ ਸੁਮਾਰ ਹੋਵੇਗਾ।

ਇਸ ਮੌਕੇ ਚੇਅਰਮੈਨ ਸ. ਜਗਰੂਪ ਗਿੱਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਵਿੱਤ ਮੰਤਰੀ ਸ. ਬਾਦਲ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਬਾਦਲ ਦੀ ਯੋਗ ਅਗਵਾਈ ਹੇਠ ਜ਼ਿਲਾ ਯੋਜਨਾ ਕਮੇਟੀ ਵਲੋਂ ਬਠਿੰਡਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 38.48 ਕਰੋੜ ਰੁਪਏ ਜਾਰੀ ਕੀਤਾ ਜਾ ਚੁੱਕੇ ਹਨ।

ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਦੀ ਤਾਜਪੋਸ਼ੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਚੇਅਰਮੈਨ ਸ੍ਰੀ ਜਗਰੂਪ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਯੋਜਨਾ ਕਮੇਟੀ ਦੇ ਕਾਰਜਾਂ ਨੂੰ ਪੂਰੀ ਜੁੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸੀਨੀਅਰ ਆਗੂ ਸ਼੍ਰੀ ਅਰੁਣ ਵਧਾਵਨ, ਸ੍ਰੀ ਪਵਨ ਮਾਨੀ, ਸ਼੍ਰੀ ਅਸ਼ੋਕ ਪ੍ਰਧਾਨ, ਸ੍ਰੀ ਰਾਜੂ ਭੱਠੇ ਵਾਲਾ, ਐਡਵੋਕੇਟ ਸ਼੍ਰੀ ਰਾਜਨ ਗਰਗ, ਸ੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਰਾਜ ਨੰਬਰਦਾਰ, ਸ਼੍ਰੀ ਬਲਜਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੱਧੂ, ਸ਼੍ਰੀ ਹਰਵਿੰਦਰ ਸਿੰਘ ਲੱਡੂ ਆਦਿ ਕਾਂਗਰਸੀ ਆਗੂ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...