Wednesday, April 17, 2024

ਵਾਹਿਗੁਰੂ

spot_img
spot_img

ਜ਼ਿਲ੍ਹਾ ਸਿੱਖ਼ਿਆ ਅਫ਼ਸਰ ਨਾਲ ਦੁਰਵਿਉਹਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ: ਪੰਜਾਬ ਦੇ ਸਿੱਖ਼ਿਆ ਅਫ਼ਸਰਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੰਗ

- Advertisement -

ਯੈੱਸ ਪੰਜਾਬ
ਲੁਧਿਆਣਾ, ਜਨਵਰੀ 1, 2022 –
ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਐਜੂਕੇਸ਼ਨ ਸਰਵਿਸਜ਼ ਆਫੀਸਰਜ਼/ ਪ੍ਰਿੰਸੀਪਲਜ਼ ਦੇ ਕਨਵੀਨਰਾਂ ਸੁਖਵਿੰਦਰ ਸਿੰਘ, ਦੀਪੰਇੰਦਰ ਸਿੰਘ, ਤੋਤਾ ਸਿੰਘ, ਸ਼ੰਕਰ ਚੌਧਰੀ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੱਲ ਮਿਤੀ 31.12.2021 ਨੂੰ ਰਜਿੰਦਰ ਘਈ ਅਤੇ 7-8 ਹੋਰ ਸ਼ਰਾਰਤੀ ਅਨਸਰਾਂ ਵੱਲੋਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ. ਲਖਵੀਰ ਸਿੰਘ ਸਮਰਾ ਦੇ ਦਫਤਰ ਵਿੱਚ ਦਾਖਿਲ ਹੋ ਕੇ ਉਹਨਾਂ ਵੱਲੋਂ ਰੋਕਣ ਦੇ ਬਾਵਜੂਦ ਉਹਨਾਂ ਨੂੰ ਸਨਮਾਨਿਤ ਕਰਨ ਦੇ ਬਹਾਨੇ ਪਹਿਲਾਂ ਫੁੱਲਾਂ ਵਾਲੇ ਹਾਰ ਪਾਏ ਗਏ ਅਤੇ ਫਿਰ ਇਤਰਾਯੋਗ ਸਮੱਗਰੀ ਵਾਲਾ ਹਾਰ ਪਾਇਆ ਗਿਆ।ਜਿਸ ਨਾਲ ਮਨੁੱਖੀ ਅਧਿਕਾਰਾਂ ਦਾ ਹਨਨ ਹੋਇਆ ਹੈ।

ਲੋਕਤੰਤਰੀ ਕਾਨੂੰਨ ਕਿਸੇ ਵਿਅਕਤੀ ਨਾਲ ਅਜਿਹੇ ਅਣਮਨੁੱਖੀ ਵਿਹਾਰ ਦੀ ਇਜ਼ਾਜ਼ਤ ਨਹੀ ਦਿੰਦਾ। ਜੇਕਰ ਇਹਨਾਂ ਨੂੰ ਉਕਤ ਅਧਿਕਾਰੀ ਨਾਲ ਕੋਈ ਸਮੱਸਿਆ ਸੀ ਤਾਂ ਇਹ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕਰ ਸਕਦੇ ਸਨ ਅਤੇ ਅਧਿਕਾਰੀ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਕਰ ਸਕਦੇ ਸਨ।

ਪ੍ਰੰਤੂ ਸਿੱਧੇ ਤੌਰ ‘ਤੇ ਅਜਿਹੀ ਕਿਸੇ ਵੀ ਕਾਰਵਾਈ ਦੀ ਕਾਨੂੰਨ ਇਜ਼ਾਜ਼ਿਤ ਨਹੀਂ ਦਿੰਦਾ। ਕੱਲ ਸਾਲ ਦਾ ਆਖਿਰੀ ਦਿਨ ਹੋਣ ਕਾਰਨ ਕਈ ਅਤਿ ਮਹੱਤਵਪੁਰਨ ਕੰਮ ਨਿਪਟਾਉਣ ਵਾਲੇ ਸਨ। ਇਹਨਾਂ ਅਨਸਰਾਂ ਵੱਲੋਂ ਦਫਤਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਦਫਤਰ ਤੋਂ ਬਾਹਰ ਭੇਜਣ ਲਈ ਕਿਹਾ ਕਿ ਅਸੀਂ ਡੀ.ਈ.ਓ ਸਾਹਿਬ ਨਾਲ ਇਕੱਲਿਆਂ ਕੋਈ ਗੱਲ ਕਰਨੀ ਹੈ।

ਇਸ ਤਰਾਂ ਜਿੱਥੇ ਇਹਨਾਂ ਅਨਸਰਾਂ ਵੱਲੋਂ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ ਗਿਆ, ਸਰਕਾਰੀ ਕਰਮਚਾਰੀ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਈ, ਉੱਥੇ ਹੀ ਬਿਨਾਂ ਆਗਿਆ ਉਹਨਾਂ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਵਾਇਰਲ ਕੀਤੀ ਗਈ ਜਿਸ ਨਾਲ ਇਨਫਰਮੇਸ਼ਨ ਟੈਕਨਾਲੋਜੀ ਦੇ ਨਿਯਮਾਂ ਨੂੰ ਵੀ ਛਿੱਕੇ ਟੰਗਿਆ ਗਿਆ।

ਇਸ ਨਾਲ ਸਮੱਚੇ ਅਧਿਆਪਕ ਵਰਗ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ ਮਾਮਲੇ ਵਿੱਚ ਭਾਵੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਭਾਵੇ ਮੱੁਢਲੀ ਇਨਫਰਮੇਸ਼ਨ ਰਿਪੋਰਟ ਦਰਜ ਕੀਤੀ ਹੈ ਪ੍ਰੰਤੂ ਅਧਿਆਪਕ ਵਰਗ ਇਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਅਸੀਂ ਮੁੱਖ-ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪ੍ਰਗਟ ਸਿੰਘ, ਸਿੱਖਿਆ ਸਕੱਤਰ ਅਜੋਏ ਸ਼ਰਮਾਂ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਤੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਤਫਤੀਸ਼ ਕਰਵਾ ਕਿ ਦੋਸ਼ੀਆਂ ਖਿਲਾਫ 452 ਅਤੇ ਹੋਰ ਬਣਦੀਆਂ ਧਰਾਵਾਂ ਲਗਾ ਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਇਸ ਤੋਂ ਇਲਾਵਾ ਉਕਤ ਅਧਿਕਾਰੀ ਕੱਲ ਦੀ ਘਟਨਾ ਤੋਂ ਬਾਅਦ ਡੂੰਘੇ ਸਦਮੇ ਵਿੱਚ ਹੈ, ਜੇਕਰ ਉਹਨਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸਦੇ ਲਈ ਸਿੱਧੇ ਤੌਰ ‘ਤੇ ਉਕਤ ਦੋਸ਼ੀਆਨ ਰਾਜਿੰਦਰ ਘਈ ਆਦਿ ਜਿੰਮੇਵਾਰ ਹੋਣਗੇ ਅਤੇ ਜੇਕਰ ਪ੍ਰਸ਼ਾਸ਼ਨ ਵੱਲੋਂ ਇਸ ਮਾਮਲੇ ਵਿੱਚ ਢਿੱਲ-ਮੱਲ ਵਰਤੀ ਗਈ ਤਾਂ ਲੁਧਿਆਣਾ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ।

ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਨਾ ਕੀਤਾ ਤਾਂ ਸੋਮਵਾਰ ਤੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸਰਕਾਰ ਖਿਲਾਫ਼ ਅੰਦੋਲਨ ਲੁਧਿਆਣਾ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਇਸ ਸਬੰਧੀ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...