Friday, April 19, 2024

ਵਾਹਿਗੁਰੂ

spot_img
spot_img

ਜ਼ੀਰੋ ਪੈਂਡੇਸੀ: ਸ਼ਿਕਾਇਤਾਂ ਦੇ ਨਿਪਟਾਰੇ ’ਚ ਜਲੰਧਰ ਪੰਜਾਬ ਭਰ ’ਚੋਂ ਮੋਹਰੀ: ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 6 ਜੁਲਾਈ, 2022 –
ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.) ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਕੇ ਜਲੰਧਰ ਨੇ ਜ਼ੀਰੋ ਪੈਂਡੈਸੀ ਨੂੰ ਹਾਸਲ ਕਰਦਿਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮਾਮਲੇ ਵਿੱਚ ਪੰਜਾਬ ਭਰ ’ਚ ਮੋਹਰੀ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ 4 ਜੁਲਾਈ, 2022 ਤੱਕ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.) ਪੋਰਟਲ ‘ਤੇ 4379 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ‘ਚੋਂ 4359 ਦਾ ਨਿਪਟਾਰਾ 15 ਦਿਨਾਂ ਦੇ ਨਿਰਧਾਰਤ ਸਮੇਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਸਮਾਂ ਹੱਦ ਤੋਂ ਬਾਅਦ ਸਿਰਫ਼ ਇਕ ਸ਼ਿਕਾਇਤ ਲੰਬਿਤ ਹੈ ਅਤੇ ਬਾਕੀ ਸ਼ਿਕਾਇਤਾਂ ਸਮਾਂ ਸੀਮਾ ਦੇ ਅੰਦਰ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸ਼ਿਕਾਇਤ ’ਤੇ ਨਜ਼ਰ ਰੱਖਣ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੈੱਡਕੁਆਰਟਰ ‘ਤੇ ਇੱਕ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਪੋਰਟਲ ‘ਤੇ ਦਰਜ ਕੀਤੀ ਗਈ ਹਰੇਕ ਸ਼ਿਕਾਇਤ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸ਼ਿਕਾਇਤ ਸੈੱਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੀਆਂ ਸ਼ਿਕਾਇਤਾਂ connect.punjab.gov.in ‘ਤੇ ਸਬੰਧਤ ਸਰਕਾਰੀ ਵਿਭਾਗਾਂ ਨੂੰ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਇਸ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।

ਘਨਸ਼ਿਆਮ ਥੋਰੀ ਨੇ ਕਿਹਾ ਕਿ ਲੋਕ ਸਿੱਧੇ ਤੌਰ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਨਾਲ ਨੇੜਲੇ ਸੇਵਾ ਕੇਂਦਰਾਂ ‘ਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰ ਵੱਲੋਂ 10 ਰੁਪਏ ਫੀਸ ਲਈ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਸਮਾਂਬੱਧ ਹੱਲ ਲਈ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...