Thursday, April 25, 2024

ਵਾਹਿਗੁਰੂ

spot_img
spot_img

ਫ਼ਤਹਿਜੰਗ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਦੀ ਪੁਲਿਸ ਵਿੱਚ ਨੌਕਰੀ ਬਾਰੇ ਹਰੀਸ਼ ਰਾਵਤ ਨੇ ਕੀਤਾ ਅਹਿਮ ਖ਼ੁਲਾਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 23 ਜੂਨ, 2021:
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਅੱਜ ਦਿੱਲੀ ਵਿਖ਼ੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰਾਵਤ ਨੇ ਕਿਹਾ ਕਿ ਅਜੇ ਦੂਜੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਸ: ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ਵਿੱਚ ਮਿਲੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਵੱਲੋਂ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਸ: ਅਰਜੁਨ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ ਜਿਸ ਮਗਰੋਂ ਨਾ ਕੇਵਲ ਵਿਰੋਧੀ ਧਿਰਾਂ ਨੇ ਇਸ ਫ਼ੈਸਲੇ ’ਤੇ ਸਵਾਲ ਚੁੱਕੇ ਸਨ ਸਗੋਂ ਪਾਰਟੀ ਦੇ ਅੰਦਰੋਂ ਵੀ ਇਸ ਫ਼ੈਸਲੇ ਦੇ ਖਿਲਾਫ਼ ਸੁਰਾਂ ਉੱਠੀਆਂ ਸਨ।

ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਫ਼ੈਸਲਾ ਪਰਿਵਾਰਾਂ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ ਅਤੇ ਇਹ ਵਾਪਿਸ ਨਹੀਂ ਹੋਵੇਗਾ। ਇਸੇ ਗੱਲ ਦੇ ਸਮਰਥਨ ਵਿੱਚ ਕੁਝ ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਵੀ ਨਿੱਤਰੇ ਸਨ।

ਇਸ ਫ਼ੈਸਲੇ ਦੀ ਵਿਰੋਧਤਾ ਕਰਨ ਵਾਲਿਆਂ ਦੀ ਸੂਚੀ ਵਿੱਚ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸ: ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ, ਪ੍ਰਦੇਸ਼ ਯੂਥ ਕਾਂਗਰਸ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ, ਸ: ਪਰਗਟ ਸਿੰਘ ਵਿਧਾਇਕ, ਸ:ਅੰਗਦ ਸਿੰਘ ਸੈਣੀ ਵਿਧਾਇਕ, ਸ: ਕੁਲਜੀਤ ਸਿੰਘ ਨਾਗਰਾ ਵਿਧਾਇਕ, ਸ੍ਰੀ ਰਾਜਾ ਵੜਿੰਗ ਵਿਧਾਇਕ, ਸ:ਹਰਜੋਤ ਕਮਲ ਸਿਘ ਵਿਧਾਇਕ ਸਣੇ ਕਈ ਆਗੂ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...