Friday, March 29, 2024

ਵਾਹਿਗੁਰੂ

spot_img
spot_img

ਫ਼ਤਹਿਜੰਗ ਬਾਜਵਾ ਦੇ ਵਾਰ ’ਤੇ ਜਾਖ਼ੜ ਦਾ ਪਲਟਵਾਰ: ਚਿੱਕੜ ਨਾ ਸੁੱਟੇ, ਮੁਆਫ਼ੀ ਮੰਗੇ ਬਾਜਵਾ ਪਰਿਵਾਰ

- Advertisement -

ਯੈੱਸ ਪੰਜਾਬ
ਚੰਡੀਗੜ 24 ਜੂਨ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਬਾਜਵਾ ਪਰਿਵਾਰ ਦੁਸਰਿਆਂ ਤੇ ਚਿੱਕੜ ਸੁੱਟਣ ਦੀ ਬਜਾਏ ਰਾਜ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਤੌਰ ਤੇ ਮਾਫੀ ਮੰਗੇ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਆਖਿਆ ਕਿ ਬਾਜਵਾ ਪਰਿਵਾਰ ਨੇ ਸਰਕਾਰੀ ਨੌਕਰੀ ਲੈ ਕੇ ਨਾ ਕੇਵਲ ਰਾਜ ਦੇ ਹਜਾਰਾਂ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸਗੋਂ ਉਨਾਂ ਨੇ ਆਪਣੇ ਮੁੱਖ ਮੰਤਰੀ ਅਤੇ ਆਪਣੀ ਪਾਰਟੀ ਦੀ ਸ਼ਾਖ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਅਤੇ ਆਪਣੇ ਪਿਤਾ ਦੇ ਨਾਂਅ ਨੂੰ ਵੀ ਵੱਟਾ ਲਗਾਇਆ ਹੈ।

ਉਨਾਂ ਨੇ ਕਿਹਾ ਕਿ ਹੁਣ ਵੀ ਨੈਤਿਕ ਅਧਾਰ ਤੇ ਨੌਕਰੀ ਛੱਡਣ ਦੀ ਬਜਾਏ ਬਾਜਵਾ ਪਰਿਵਾਰ ਦੂਸਰਿਆਂ ਤੇ ਚਿੱਕੜ ਸੁੱਟ ਕੇ ਆਪਣੀਆਂ ਗਲਤੀਆਂ ਤੇ ਪਰਦਾ ਪਾਉਣ ਦੀ ਕੋਸਿਸ਼ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਅੱਜ ਵੀ ਜੇਕਰ ਉਹ ਆਪਣੀ ਗਲਤੀ ਮੰਨ ਕੇ ਜਨਤਕ ਤੌਰ ਤੇ ਰਾਜ ਦੇ ਲੋਕਾਂ ਤੋਂ ਮਾਫੀ ਮੰਗ ਲੈਣ।

ਸ੍ਰੀ ਜਾਖੜ ਨੇ ਕਿਹਾ ਕਿ ਜਿੱਥੋਂ ਤੱਕ ਅਜੈਵੀਰ ਜਾਖੜ ਦੇ ਚੇਅਰਮੈਨ ਹੋਣ ਦਾ ਸਵਾਲ ਹੈ, ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਖਜਾਨੇ ਤੋਂ ਇਕ ਪੈਸਾ ਵੀ ਵੇਤਨ ਦੇ ਤੌਰ ਤੇ ਨਹੀਂ ਲਿਆ ਹੈ ਅਤੇ ਨਾ ਹੀ ਕੋਈ ਹੋਰ ਲਾਭ ਲਿਆ ਹੈ।

ਉਨਾਂ ਦੀ ਆਪਣੀ ਇਕ ਵਿਲੱਖਣ ਪਹਿਚਾਣ ਹੈ ਅਤੇ ਉਹ ਇੱਕਲੇ ਅਜਿਹੇ ਭਾਰਤੀ ਹਨ ਜਿੰਨਾਂ ਨੂੰ ਸੰਯੁਕਤ ਰਾਸਟਰ ਨੇ ਹੰਢਣਸਾਰ ਖੁਰਾਕ ਪ੍ਰਣਾਲੀਆਂ (Sustainable Food Systems) ਦੇ ਡਿਜਾਈਨ ਲਈ ਸਤੰਬਰ 2021 ਵਿੱਚ ਹੋਣ ਵਾਲੇ ਸੰਯੁਕਤ ਰਾਸਟਰ ਦੇ ਫੂਡ ਸਿਸਟਮਜ ਸੰਮੇਲਨ (UN Food Systems Summit) ਦਾ ਐਕਸਨ ਟ੍ਰੈਕ 2 ਦਾ ਕੋ-ਚੇਅਰਮੈਨ ਵੀ ਨਿਯੁਕਤ ਕੀਤਾ ਹੋਇਆ ਹੈ।

ਇਸ ਤੋਂ ਬਿਨਾਂ ਅਜੈਵੀਰ ਜਾਖੜ ਇਸ ਵੇਲੇ ਵੀ ਵਰਲਡ ਇਕਨਾਮਿਕ ਫੋਰਮ ਵਿਖੇ ਫੂਡ ਸਿਸਟਮਜ ਈਨੀਸੀਏਟਿਵ ਸਟੀਵਰਡਸਪਿ ਬੋਰਡ (Food Systems Initiative Stewardship Board) ਦਾ ਵੀ ਮੈਂਬਰ ਹੈ। ਉਨਾਂ ਦੀ ਖੇਤੀ ਸੈਕਟਰ ਪ੍ਰਤੀ ਜਾਣਕਾਰੀ ਅਤੇ ਸਮਝ ਕਾਰਨ ਕਮਿਸ਼ਨ ਦਾ ਚੇਅਰਮੈਨ ਬਣਨ ਤੋਂ ਪਹਿਲਾਂ ਵੀ ਭਾਰਤ ਸਰਕਾਰ ਵੱਲੋਂ ਉਨਾਂ ਨੂੰ ਪਿੱਛਲੇ ਕਈ ਸਾਲਾਂ ਤੋਂ ਸਲਾਨਾ ਬਜਟ ਤੋਂ ਪਹਿਲਾਂ ਚਰਚਾ ਲਈ ਬੁਲਾਇਆ ਜਾਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...