Friday, April 26, 2024

ਵਾਹਿਗੁਰੂ

spot_img
spot_img

ਫ਼ਰਜ਼ੀਵਾੜਾ ਹੈ 5 ਮਰਲਿਆਂ ਦੇ ਪਲਾਟਾਂ ਲਈ ਮੁੱਖ ਮੰਤਰੀ ਚੰਨੀ ਦੇ ਕਾਗਜ਼ ਦਾ ਟੁਕੜਾ: ਮੁਨੀਸ਼ ਸਿਸੋਦੀਆ

- Advertisement -

ਯੈੱਸ ਪੰਜਾਬ
ਜਲੰਧਰ, 16 ਅਕਤੂਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਨੁਸ਼ੂਚਿਤ ਜਾਤੀਆਂ ਨਾਲ ਸੰਬੰਧਿਤ ਬੇਘਰੇ ਲੋਕਾਂ ਨੂੰ ਵੰਡੇ ਜਾ ਰਹੇ ਪੰਜ- ਪੰਜ ਮਰਲਾ ਪਲਾਟ ਦੀ ਆੜ ਵਿੱਚ ਰੋਜ਼ਗਾਰ ਕਾਰਡਾਂ ਦੀ ਤਰ੍ਹਾਂ ਗੁੰਮਰਾਹ ਕਰਨ ਵਾਲਾ ਫ਼ਰਜੀਵਾੜਾ ਕਰਾਰ ਦਿੱਤਾ ਹੈ।

ਮਨੀਸ ਸਿਸੋਦੀਆ ਸ਼ਨੀਵਾਰ ਨੂੰ ਪੰਜਾਬ ਦੇ ਇੱਕ ਰੋਜਾ ਦੌਰੇ ਦੌਰਾਨ ਜਲੰਧਰ ਵਿੱਚ ਮੀਡੀਆ ਦੇ ਰੂਬਰੂ ਹੋਏ ਸਨ ਅਤੇ ਇਸ ਮੌਕੇ ਉਨ੍ਹਾਂ ਨਾਲ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਲਾਲਚੰਦ ਕਟਾਰੂਚੱਕ, ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਵੀ ਮੌਜ਼ੂਦ ਸਨ।

ਇਸ ਤੋਂ ਪਹਿਲਾਂ ਮਨੀਸ ਸਿਸੋਦੀਆ ਨੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਕੱਢੀ ਗਈ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਜਲੰਧਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆ ਮਨੀਸ ਸਿਸੋਦੀਆ ਨੇ ਕਿਹਾ, ‘‘ਜਿਸ ਤਰ੍ਹਾਂ 2017 ਵਿੱਚ ਚੋਣਾ ਤੋਂ ਤਿੰਨ ਮਹੀਨੇ ਪਹਿਲਾ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਝਾਂਸੇ ਵਿੱਚ ਫਸਾਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦੇ ਕਾਰਡ ਵੰਡੇ ਸਨ ਅਤੇ ਬੇਰੁਜ਼ਗਾਰਾਂ ਨੂੰ ਘਰ- ਘਰ ਨੌਕਰੀਆਂ ਦੇ ਨਾਂ ’ਤੇ ਰੋਜ਼ਗਾਰ ਕਾਰਡ ਵੰਡੇ ਸਨ।

ਕਾਰਡ ਧਾਰਕਾਂ ਨੂੰ ਰੋਜ਼ਗਾਰ ਨਾ ਮਿਲਣ ਤੱਕ ਭੱਤਾ ਦੇਣ ਦੀ ਗੱਲ ਕੀਤੀ ਸੀ, ਪਰ ਸਾਢੇ ਚਾਰ ਸਾਲ ਤੱਕ ਕੈਪਟਨ ਅਤੇ ਕਾਂਗਰਸ ਨੂੰ ਕੋਈ ਕਿਸੇ ਕਾਰਡ ਦੀ ਯਾਦ ਤੱਕ ਨਹੀਂ ਆਈ। ਹੁਣ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਤਾਂ ਬਣ ਗਏ, ਪਰ ਉਹ ਆਪਣੀ ਹੀ ਪਾਰਟੀ ਦੇ ਰੋਜ਼ਗਾਰ ਅਤੇ ਹੋਰ ਕਾਰਡਾਂ ਨੂੰ ਭੁੱਲ ਕੇ ਨਵੇਂ ਕਾਰਡ ਦੀ ਪੁਰਾਣੀ ਖੇਡ ਖੇਡਣ ਲੱਗੇ ਹਨ।’’

ਚੰਨੀ ਸਰਕਾਰ ਵੱਲੋਂ ਪੰਜ ਪੰਜ ਮਰਲੇ ਦੇ ਪਲਾਟਾਂ ਲਈ ਕਾਰਡ ਵੰਡਣ ਦੇ ਡਰਾਮੇ ਦੀ ਸਖ਼ਤ ਅਲੋਚਨਾ ਕਰਦਿਆ ਮਨੀਸ ਸਿਸੋਦੀਆ ਨੇ ਕਿਹਾ, ‘‘ਚੰਨੀ ਹੁਣ ਪੰਜਾਬ ਦੇ ਬੇਘਰੇ ਲੋਕਾਂ ਨੂੰ ਪੰਜ- ਪੰਜ ਮਰਲਾ ਪਲਾਟ ਦੇ ਸੁਫ਼ਨੇ ਦਿਖਾਉਣ ਲੱਗੇ ਹਨ, ਜਿਸ ਤਰ੍ਹਾਂ ਰੋਜ਼ਗਾਰ ਕਾਰਡ ਦਾ ਝਾਂਸਾ ਸੀ, ਉੇਸੇ ਤਰ੍ਹਾਂ ਚੰਨੀ ਵੱਲੋਂ ਲੋਕਾਂ ਨੂੰ ਪੰਜ ਮਰਲਾ ਜ਼ਮੀਨ ਦੇਣ ਦਾ ਦਾਅਵਾ ਵੀ ਮਹਿਜ ਫ਼ਰਜੀਵਾੜਾ ਹੈ।’’

ਸਿਸੋਦੀਆ ਨੇ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਦੇ ਰੋਜ਼ਗਾਰ ਕਾਰਡ ਨਾਲ ਕਿਸੇ ਨੂੰ ਕੋਈ ਰੋਜ਼ਗਾਰ ਅਤੇ ਰੋਜ਼ਗਾਰ ਭੱਤਾ ਨਹੀਂ ਮਿਲਿਆ, ਠੀਕ ਉਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਦਾ ਪੰਜ ਮਰਲਾ ਪਲਾਟ ਵੀ ਕਿਸੇ ਨੂੰ ਨਹੀਂ ਮਿਲਣ ਵਾਲਾ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਉਹ ਤਿੰਨ ਵਾਰ ਵਿਧਾਇਕ ਅਤੇ ਫਿਰ ਮੰਤਰੀ ਬਣ ਚੁੱਕੇ ਹਨ, ਉਹ ਦੱਸਣ ਕਿ ਉਨ੍ਹਾਂ ਅੱਜ ਤੱਕ ਕੋਈ ਪੰਜ ਮਰਲਾ ਪਲਾਟ ਕਿਸ ਨੂੰ ਦਿੱਤਾ ਸੀ?

‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਦਾ ਇਹ ਢੌਂਗ 1961 ਤੋਂ ਚੱਲ ਰਿਹਾ ਹੈ। ਇਸ ਤਰ੍ਹਾਂ ਦੇ ਝਾਂਸੇ ਨਾਲ ਬਾਰ- ਬਾਰ ਲੋਕਾਂ ਨੂੰ ਫਸਾਉਣ ਲਈ ਚੋਣਾ ਤੋਂ ਪਹਿਲਾ ਕੱਢ ਲਿਆ ਜਾਂਦਾ ਹੈ। ਸਾਲ 2017 ਵਿੱਚ ਵੀ ਚੋਣਾ ਤੋਂ ਪਹਿਲਾਂ ਇਹੋ ਜਿਹੇ ਵਾਅਦੇ ਕੀਤੇ ਗਏ ਸਨ, ਜੋ ਸਾਢੇ ਚਾਰ ਸਾਲਾਂ ਤੱਕ ਤਾਂ ਪੂਰਾ ਨਹੀਂ ਕੀਤੇ ਗਏ, ਪਰ ਹੁਣ ਬਾਕੀ ਬਚਦੇ ਚਾਰ ਮਹੀਨਿਆਂ ਵਿੱਚ ਕਿਵੇਂ ਕਰਨਗੇ? ਇਹ ਗੱਲ ਪੰਜਾਬ ਦੇ ਲੋਕ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ।

ਮਨੀਸ ਸਿਸੋਦੀਆ ਨੇ ਇਸ ਤੋਂ ਬਾਅਦ ਕਈ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੇ ਵਾਅਦੇ ਕਰਦੀ ਹੈ, ਪਾਰਟੀ ਉਨਾਂ ਤੋਂ ਜ਼ਿਆਦਾ ਕੰਮ ਕਰਕੇ ਦਿਖਾਉਂਦੀ ਹੈ।

ਇਸ ਮੌਕੇ ਸਥਾਨਕ ਆਗੂਆਂ ਵਿੱਚ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਡੀਸੀਪੀ ਬਲਕਾਰ ਸਿੰਘ, ਜਲੰਧਰ ਲੋਕ ਸਭਾ ਹਲਕਾ ਇੰਚਾਰਜ ਰਮਨੀਕ ਰੰਧਾਵਾ, ਬੁਲਾਰਾ ਡਾ. ਸੰਜੀਵ ਸ਼ਰਮਾ, ਡਾ. ਸ਼ਿਵ ਦਿਆਲ ਮਾਲੀ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਬਲਵੰਤ ਭਾਟੀਆ, ਆਈ.ਐਸ ਬੱਗਾ, ਅਮ੍ਰਿਤਪਾਲ ਸਿੰਘ, ਗੁਰਪ੍ਰੀਤ ਕੌਰ, ਮਨਜੀਤ ਸਿੰਘ, ਕੀਮਤੀ ਕੇਸਰ, ਅਜੈ ਭਗਤ, ਸ਼ੁਭਮ ਸਚਦੇਵਾ, ਜਸਕਰਨ, ਸੁਭਾਸ਼ ਸ਼ਰਮਾ, ਇੰਦਰ ਵੰਸ ਚੱਢਾ, ਵਿਕਾਸ ਗਰੋਵਰ, ਸੂਰਜ ਇੰਗਰੀਸ਼ ਅਤੇ ਹਿੰਮਤ ਸਭਰਵਾਲ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...