Friday, March 29, 2024

ਵਾਹਿਗੁਰੂ

spot_img
spot_img

ਫ਼ਰੰਟਲਾਇਨ ਹੈਲਥ ਵਰਕਰਾਂ ਤੋਂ ਬਾਅਦ ਹੁਣ ਸਫ਼ਾਈ ਸੇਵਕਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਲਗਾਈ ਜਾਵੇਗੀ ਵੈਕਸੀਨ: ਵਿਜੈ ਇੰਦਰ ਸਿੰਗਲਾ

- Advertisement -

ਯੈੱਸ ਪੰਜਾਬ
ਸੰਗਰੂਰ, 16 ਜਨਵਰੀ, 2021 –
ਕੋਵਿਡ-19 ਦੀ ਮਹਾਂਮਾਰੀ ਦੌਰਾਨ ਟੀਕੇ ਦੇ ਰੂਪ ਵਿਚ ਆਈ ਵੱਡੀ ਰਾਹਤ ਤਹਿਤ ਅੱਜ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਡਾਕਟਰਾਂ ਅਤੇ ਫਰੰਟਲਾਇਨ ਸਿਹਤ ਕਰਮੀਆਂ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਵਾਈ।

ਇਸ ਟੀਕਾਕਰਨ ਮੁਹਿੰਮ ਵਿਚ ਸਭ ਤੋਂ ਪਹਿਲਾਂ ਟੀਕਾ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਬਲਜੀਤ ਸਿੰਘ ਨੇ ਲਗਵਾਇਆ। ਅੱਜ ਪਹਿਲੇ 10 ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਟੀਕਾ ਲਗਵਾਉਣ ਤੋਂ ਲੈ ਕੇ ਉਨਾਂ ਦਾ ਅੱਧੇ ਘੰਟੇ ਦਾ ਨਿਰੀਖਣ ਸਮਾਂ ਪੂਰਾ ਹੋਣ ਤੱਕ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਉਨਾਂ ਦੇ ਨਾਲ ਰਹੇ ਅਤੇ ਉਨਾਂ ਦੀ ਹੌਸਲਾ ਅਫ਼ਜਾਈ ਕੀਤੀ।

ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਹਨ ਅਤੇ ਹੁਣ ਵੈਕਸੀਨ ਆਉਣ ਨਾਲ ਸਭ ਤੋਂ ਪਹਿਲਾਂ ਲੋਕਾਂ ਦੀ ਸੰਭਾਲ ’ਚ ਲੱਗੇ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਇਸਦੀ ਪਹਿਲੀ ਡੋਜ਼ ਦਿੱਤੀ ਜਾ ਰਹੀ ਹੈ।

ਉਨਾਂ ਕਿਹਾ ਕਿ ਸੰਗਰੂਰ ਜ਼ਿਲੇ ’ਚ 7,660 ਡੋਜ਼ਾਂ ਪ੍ਰਾਪਤ ਹੋਈਆਂ ਹਨ ਅਤੇ ਅੱਜ ਤੋਂ ਸਥਾਨਕ ਸਿਵਲ ਹਸਪਤਾਲ ਤੋਂ ਇਲਾਵਾ ਸਿਵਲ ਹਸਪਤਾਲ ਧੂਰੀ ਅਤੇ ਮਲੇਰਕੋਟਲਾ ਵਿਚ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਪੂਰੇ ਜ਼ਿਲੇ ’ਚ 300 ਲੋਕਾਂ ਨੂੰ ਵੈਕਸੀਨ ਲਗਾਈ ਜਾਣੀ ਹੈ ਅਤੇ ਵੈਕਸੀਨ ਲਈ ਹੁਣ ਤੱਕ 7693 ਫਰੰਟਲਾਇਨ ਹੈਲਥ ਵਰਕਰਾਂ ਨੇ ਆਨਲਾਇਨ ਰਜਿਸਟਰੇਸ਼ਨ ਕਰਵਾਈ ਹੈ।

ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਨੂੰ ਵੀ ਵੈਕਸੀਨ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਜੋ ਗਰਾਂਉਡ ਪੱਧਰ ’ਤੇ ਕੰਮ ਕਰਨ ਵਾਲੇ ਇਨਾਂ ਲੋਕਾਂ ਲਈ ਪ੍ਰੇਰਨਾ ਦਾ ਵੀ ਕਰੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਡਿਪੂਆਂ ਦੀ ਵੀ ਅਲਾਟਮੈਂਟ ਕੀਤੀ ਅਤੇ ਇਸਦੇ ਨਾਲ ਹੀ 56 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੀ ਵੰਡ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਮਾਸਟਰ ਅਜੈਬ ਸਿੰਘ ਰਟੌਲਾਂ, ਚੇਅਰਮੈਨ ਡੀ.ਪੀ.ਸੀ. ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...