Thursday, March 28, 2024

ਵਾਹਿਗੁਰੂ

spot_img
spot_img

ਫ਼ਿਲਮ ‘ਉੱਚਾ ਪਿੰਡ’ ਨਾਲ ਹੋਵੇਗੀ ਐਕਸ਼ਨ ਭਰਪੂਰ ਸਿਨੇਮਾ ਦੀ ਵਾਪਸੀ, ਨਵਦੀਪ ਕਲੇਰ ਤੇ ਪੂਨਮ ਸੂਦ ਨਿਭਾਉਣਗੇ ਮੁੱਖ ਭੂਮਿਕਾਵਾਂ

- Advertisement -

ਕਾਮੇਡੀ ਅਤੇ ਵਿਆਹ ਕਲਚਰ ਵਾਲੀਆਂ ਫ਼ਿਲਮਾਂ ਦੀ ਭੀੜ ‘ਚੋਂ ਨਿਕਲਦਿਆਂ ਲਾਕ ਡਾਊਨ ਤੋਂ ਬਾਅਦ ਪੰਜਾਬੀ ਸਿਨਮੇ ਨੇ ਕਰਵੱਟ ਲਈ ਹੈ। ‘ਉੱਚਾ ਪਿੰਡ’ਬਾਰੇ ਇੱਕ ਲੇਖ ਪਹਿਲਾਂ ਸਕੂਲ ਦੇ ਸਿਲੇਬਸ ਕਿਤਾਬਾਂ ‘ਚ ਪੜ੍ਹਿਆ ਕਰਦੇ ਸੀ ਜਿਸ ਬਾਰੇ ਹੁਣ ਇੱਕ ਪੰਜਾਬੀ ਫ਼ਿਲਮ ਵੀ ਬਣ ਕੇ ਪੰਜਾਬੀ ਸਿਨਮਿਆਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਇਸ ਫ਼ਿਲਮ ਦਾ ਪੋਸਟਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ਜਿਸ ਤੋਂ ਕਿਸੇ ਪੁਸਤਾਨੀ ਹਵੇਲੀ ਅਤੇ ਉਸਦੇ ਨਾਲ ਜੁੜੇ ਖਾਨਦਾਨੀ ਪੀੜ੍ਹੀਆਂ ਦੀ ਸਾਂਝ ਨਜ਼ਰ ਆਉਂਦੀ ਹੈ ।

ਹਰਜੀਤ ਰਿੱਕੀ ਦੁਆਰਾ ਡਾਇਰੈਕਟ ਕੀਤੀ ਇਹ ਫ਼ਿਲਮ ਐਕਸ਼ਨ, ਰੁਮਾਂਸ ਅਤੇ ਖਾਨਦਾਨੀ ਪ੍ਰੰਪਰਾਵਾਂ ਅਧਾਰਤ ਕਹਾਣੀ ਹੈ । ਫ਼ਿਲਮ ਵਿੱਚ ਨਵਦੀਪ ਕਲੇਰ ਅਤੇ ਪੂਨਮ ਸੂਦ ਨੇ ਮੁੱਖ ਭੂਮਿਕਾ ਨਿਭਾਈ ਹੈ ਜਦਕਿ ਸਰਦਾਰ ਸੋਹੀ, ਹੌਬੀ ਧਾਲੀਵਾਲ, ਆਸੀਸ ਦੁੱਗਲ , ਮੁਕਲ ਦੇਵ, ਲੱਖਾ ਲਹਿਰੀ, ਸੰਜੂ ਸੋਲੰਕੀ, ਸਵਿੰਦਰ ਵਿੱਕੀ ਵਰਗੇ ਦਿੱਗਜ਼ ਕਲਾਕਾਰ ਵੀ ਆਪਣੇ ਜਬਰਦਸ਼ਤ ਕਿਰਦਾਰਾਂ ‘ਚ ਨਜ਼ਰ ਆਉਣਗੇ।

ਨਿਊ ਦੀਪ ਇੰਟਰਟੈਂਨਮੈਂਟ ਅਤੇ 2 ਆਰ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਨਿਰਮਾਤਾ ਸੰਨੀ ਢਿਲੋਂ ਤੇ ਹਰਦੀਪ ਸਿੰਘ ਡਿੰਪੀ ਢਿਲੋਂ ਦੀ ਇਹ ਫ਼ਿਲਮ ‘ਉੱਚਾ ਪਿੰਡ’ ਅਜੋਕੇ ਪੰਜਾਬੀ ਸਿਨਮੇ ਤੋਂ ਹਟਕੇ ਰੁਮਾਂਟਿਕ ਤੇ ਐਕਸ਼ਨ ਭਰਪੂਰ ਨਿਵੇਕਲੇ ਵਿਸ਼ੇ ਦੀ ਫ਼ਿਲਮ ਹੈ ਜਿਸ ਵਿੱਚ ਪੰਜਾਬੀ ਥੀਏਟਰ ਅਤੇ ਫ਼ਿਲਮਾਂ ਨਾਲ ਚਿਰਾਂ ਤੋਂ ਜੁੜਿਆ ਅਦਾਕਾਰ ‘ਨਵਦੀਪ ਕਲੇਰ ਅਤੇ ਚਰਚਿਤ ਖੂਬਸੁਰਤ ਅਦਾਕਾਰਾ ਪੂਨਮ ਸੂਦ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

ਧੂਰੀ ਸ਼ਹਿਰ ਦਾ ਜੰਮਪਲ ਨਵਦੀਪ ਕਲੇਰ ਥੀਏਟਰ ਦਾ ਪਰਪੱਕ ਕਲਾਕਾਰ ਹੈ ਜਿਸਨੇ ਰੁਪਿੰਦਰ ਗਾਂਧੀ ਗੈਂਗਸਟਰ, ਰੁਪਿੰਦਰ ਗਾਂਧੀ ਰੋਬਿਨਹੁਡ,ਸਰਦਾਰ ਮੁਹੰਮਦ, ਸਿਕੰਦਰ 2, ਪ੍ਰਾਹੁਣਾ, ਪੱਤਾ- ਪੱਤਾ ਸਿੰਘਾਂ ਦਾ ਵੈਰੀ, ਇਕੋ ਮਿੱਕੇ ਤੇ ਬਾਲੀਵੁੱਡ ਫ਼ਿਲਮ ‘ਗੋਲਡ’ ਵਰਗੀਆਂ ਫ਼ਿਲਮਾਂ ‘ਚ ਯਾਦਗਰੀ ਕਿਰਦਾਰ ਨਿਭਾਅ ਕੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਥਾਂ ਬਣਾਈ।

ਪਹਿਲੀ ਵਾਰੀ ਨਾਇਕ ਦੀ ਭੂਮਿਕਾ ਪ੍ਰਤੀ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ੳਸਨੇ ਕਿਹਾ ਕਿ, ‘‘ਮੈਂ ਜ਼ਿੰਦਗੀ ‘ਚ ਕੁਝ ਪਾਉਣ ਲਈ ਹਮੇਸ਼ਾ ਹੀ ਸਖ਼ਤ ਮਿਹਨਤ ਅਤੇ ਲਗਨ ਦਾ ਪੱਲਾ ਫੜ੍ਹਿਆ ਹੈ । ਕਿਸੇ ਵੀ ਕਿਰਦਾਰ ਨੂੰ ਨਿਭਾਉਦਿਆਂ ਉਸਦੇ ਧੁਰ ਅੰਦਰ ਤੱਕ ਉਤਰ ਜਾਣਾ ਹੀ ਮੇਰਾ ਸੁਭਾਓ ਹੈ। ਜਦ ਇਹ ਫ਼ਿਲਮ ਮਿਲੀ ਤਾਂ ਆਪਣੇ ਕਿਰਦਾਰ ਨੂੰ ਪੜ੍ਹਦਿਆਂ ਮਹਿਸੂਸ ਹੋਇਆ ਕਿ ਇਹ ਮੇਰੇ ਲਈ ਹੀ ਖ਼ਾਸ ਹੈ, ਜਿਸਨੂੰ ਮੈਂ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰਵਾਨ ਕਰਕੇ ਬੇਹਤਰੀਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ।

ਮੈਨੂੰ ਯਕੀਨ ਹੈ ਕਿ ਦਰਸ਼ਕ ਮੇਰੇ ਕਿਰਦਾਰ ਨੂੰ ਜਰੂਰ ਪਸੰਦ ਕਰਨਗੇ ’’। ਫ਼ਿਲਮ ਦੀ ਨਾਇਕਾ ਪੂਨਮ ਸੂਦ ਬਾਰੇ ਕਹਿ ਸਕਦੇ ਹਾਂ ਕਿ ‘ਮੇਰੇ ਯਾਰ ਕਮੀਨੇ, ਅੱਜ ਦੇ ਲਫੰਗੇ, ਮੁੰਡਾ ਫਰੀਦਕੋਟੀਆ, ਯਾਰ ਅਣਮੁਲੇ 2, ਆਦਿ ਫ਼ਿਲਮਾਂ ਵਿੱਚ ਕੰਮ ਕਰਕੇ ਵੱਖਰੀ ਪਛਾਣ ਸਥਾਪਤ ਕਰਨ ਵਾਲੀ ਪੂਨਮ ਸੂਦ ਆਪਣੀ ਹਰਜੀਤ ਰਿੱਕੀ ਦੀ ਡਾਇਰੈਕਟ ਕੀਤੀ ਲਘੂ ਫ਼ਿਲਮ ‘ਵੰਡ ਨਾਲ ਉਹ ਪਹਿਲੀ ਵਾਰ ਚਰਚਾ ਵਿੱਚ ਆਈ ਸੀ।

ਹੁਣ ਇਸ ਨਵੀਂ ਫ਼ਿਲਮ ਨਾਲ ਹੀਰੋਇਨ ਬਣ ਕੇ ਸਾਰੀ ਫ਼ਿਲਮ ਦਾ ਬੋਝ ਆਪਣੇ ਮੋਢਿਆਂ ‘ਤੇ ਚੁੱਕਣਾ ਸੱਚਮੁਚ ਬਹੁਤ ਦਲੇਰੀ ਭਰਿਆ ਕਦਮ ਹੈ । ਇਸ ਫ਼ਿਲਮ ਤੋਂ ਪੂਨਮ ਨੂੰ ਬਹੁਤ ਆਸਾਂ ਹਨ। ਉਸਦਾ ਕਿਰਦਾਰ ਇਕ ਦਲੇਰ ਕੁੜੀ ਨਿੰਮੋ ਦਾ ਹੈ ਫ਼ਿਲਮ ਦੇ ਨਾਇਕ ਨਾਲ ਔਖੇ ਵਕਤ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੀ ਹੈ । ਇਸ ਨਵੀਂ ਫ਼ਿਲਮ ਵਿੱਚ ਬਤੋਰ ਨਾਇਕਾ ਕੰਮ ਕਰਕੇ ਉਹ ਬਹੁਤ ਖੁਸ਼ ਹੈ ।

ਯਕੀਨਣ ਦਰਸ਼ਕ ਉਸਨੂੰ ਪਸੰਦ ਕਰਨਗੇ । 3 ਸਤੰਬਰ ਨੂੰ ਰਿਲੀਜ ਹੋ ਰਹੀ ਇਸ ਫ਼ਿਲਮ ਦੇ ਨਿਰਦੇਸ਼ਕ ਹਰਜੀਤ ਰਿੱਕੀ ਨੇ ਦੱਸਿਆ ਕਿ ਇਹ ਫ਼ਿਲਮ ਰੁਮਾਂਸ ਅਤੇ ਐਕਸ਼ਨ ਭਰਪੂਰ ਫ਼ਿਲਮ ਹੈ ਜੋ ਦਰਸ਼ਕਾਂ ਨੂੰ ਨਵਾਂ ਟੇਸਟ ਦੇਵੇਗੀ। ਫ਼ਿਲਮ ਦਾ ਗੀਤ ਸੰਗੀਤ ਵੀ ਬਹੁਤ ਵਧੀਆ ਤੇ ਮਨਮੋਹਣਾ ਹੈ, ਜੋ ਜਾਨੀ ਤੇ ਬੀ ਪਰਾਕ ਨੇ ਤਿਆਰ ਕੀਤਾ ਹੈ ।

ਫ਼ਿਲਮ ਦੀ ਕਹਾਣੀ ਅਤੇ ਸਕਰੀਨ ਪਲੇਅ ਨਰਿੰਦਰ ਅੰਬਰਸਰੀਆ ਨੇ ਲਿਖਆ ਹੈ । ਪੰਜਾਬ ਦੀ ਧਰਾਤਲ ਨਾਲ ਜੁੜੀ ਇਹ ਫ਼ਿਲਮ ਹਰ ਵਰਗ ਦੇ ਦਰਸ਼ਕ ਨੂੰ ਪਸੰਦ ਆਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...