Saturday, April 27, 2024

ਵਾਹਿਗੁਰੂ

spot_img
spot_img

ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ ਸਨਮਾਨ ਰਾਸ਼ੀ: ਅਰਵਿੰਦ ਕੇਜਰੀਵਾਲ

- Advertisement -

ਯੈੱਸ ਪੰਜਾਬ
ਪਠਾਨਕੋਟ/ਚੰਡੀਗੜ, 2 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ ਹੋਣ ‘ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦੇਣ ਲਈ ‘ਆਪ’ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਵੀਰਵਾਰ ਨੂੰ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਆਪਣੀ ਪੰਜਵੀਂ ਗਰੰਟੀ ਦਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਇਹ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ।

ਭਾਰਤੀ ਫ਼ੌਜ ਵਿੱਚ ਸਭ ਤੋਂ ਜ਼ਿਆਦਾ ਜਵਾਨ ਇਸ ਧਰਤੀ ਤੋਂ ਭਰਤੀ ਹੁੰਦੇ ਹਨ। ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਲਈ ਫ਼ੌਜ ਦੇ ਜਵਾਨ ਅਤੇ ਪੁਲਿਸ ਦੇ ਜਵਾਨ ਕੁਰਬਾਨੀਆਂ ਦਿੰਦੇ ਹਨ ਅਤੇ ਇਨਾਂ ਕੁਰਬਾਨ ਹੋਣ ਵਾਲੇ ਯੋਧਿਆਂ ਦਾ ਸਨਮਾਨ ਕਰਨਾ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੌਜੀ ਜਵਾਨ, ਪੁਲੀਸ ਦੇ ਜਵਾਨ ਅਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋਣ ‘ਤੇ ਉਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੰਦੀ ਹੈ। ਇਸ ਲਈ ਉਨਾਂ (ਕੇਜਰੀਵਾਲ) ਦੀ ਪੰਜਾਬ ਵਾਸੀਆਂ ਨੂੰ ਪੰਜਵੀਂ ਗਰੰਟੀ ਹੈ ਕਿ ਪੰਜਾਬ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...