Friday, April 26, 2024

ਵਾਹਿਗੁਰੂ

spot_img
spot_img

ਫ਼ੌਜ ਦੀ ਭਰਤੀ ਦੌਰਾਨ ਅੰਮ੍ਰਿਤਧਾਰੀ ਨੌਜਵਾਨਾਂ ਦੇ ਕਕਾਰ ਉਤਰਵਾਉਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਵੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 10 ਅਪ੍ਰੈਲ, 2021 –
ਫਿਰੋਜ਼ਪੁਰ ਵਿਖੇ ਆਰਮੀ ਦੀ ਭਰਤੀ ਦੌਰਾਨ ਫਿਜੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨਾ ਘਿਨਾਉਣੀ ਹਰਕਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਭਰਤੀ ਸਮੇਂ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਫ਼ੌਜ ਅੰਦਰ ਬਹੁਤ ਸਾਰੇ ਅੰਮ੍ਰਿਤਧਾਰੀ ਨੌਜਵਾਨ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਿੱਖ ਨੌਜਵਾਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਜਿਨ੍ਹਾਂ ਨੇ ਧਰਮਾਂ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ, ਉਸ ਸਮੇਂ ਭਰਤੀ ਦੌਰਾਨ ਫ਼ੌਜੀ ਅਫ਼ਸਰਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਕਾਰ ਉਤਾਰਨ ਅਤੇ ਜਿਨ੍ਹਾਂ ਨੌਜਵਾਨਾਂ ਨੇ ਕਕਾਰ ਉਤਾਰਨ ਤੋਂ ਮਨ੍ਹਾਂ ਕੀਤਾ ਨੂੰ, ਭਰਤੀ ਤੋਂ ਬਾਹਰ ਕਰਨ ਨਾਲ ਪੂਰੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ।

ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਸਬੰਧਤ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅੱਗੇ ਤੋਂ ਫ਼ੌਜੀ ਅਫ਼ਸਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...