Thursday, April 25, 2024

ਵਾਹਿਗੁਰੂ

spot_img
spot_img

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ

- Advertisement -

ਯੈੱਸ ਪੰਜਾਬ
ਪਟਿਆਲਾ, 11 ਅਪ੍ਰੈਲ, 2021:
ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ ‘ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ 1 ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ, ਸਾਹਮਣੇ ਪਟਿਆਲਾ ਫਲਾਇੰਗ ਕਲੱਬ ਪਟਿਆਲਾ-ਸੰਗਰੂਰ ਰੋਡ ‘ਤੇ ਲਿਆ ਜਾ ਰਿਹਾ ਹੈ।

ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਿਖਤ ਪ੍ਰੀਖਿਆ ਸਵੇਰੇ 10 ਵਜੇ ਤੋਂ 11 ਵਜੇ ਤੱਕ ਹੋਵੇਗੀ ਅਤੇ ਰਿਪੋਰਟ ਕਰਨ ਦਾ ਸਮਾਂ ਸਵੇਰੇ 3 ਵਜੇ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਥਾਨ ‘ਤੇ ਮੋਬਾਇਲ, ਬਲੂਟੂਥ, ਸਮਾਰਟ ਵਾਚ ਅਤੇ ਕੈਲਕੂਲੇਟਰ ਲਿਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਪ੍ਰੀਖਿਆਰਥੀ ਆਪਣੇ ਨਾਲ ਐਡਮਿਟ ਕਾਰਡ ਤੇ ਨੀਲਾ ਜਾਂ ਕਾਲਾ ਬਾਲ ਪੁਆਇੰਟ ਪੈੱਨ ਲੈਕੇ ਆਉਣ ਅਤੇ ਇਮਤਿਹਾਨ ਖੁੱਲੇ ਮੈਦਾਨ ‘ਚ ਲਿਆ ਜਾਣ ਹੈ ਇਸ ਲਈ ਗੱਤਾ (ਕਲਿੱਪ ਬੋਰਡ) ਨਾਲ ਲਿਆਂਦਾ ਜਾਵੇ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇਣ ਵਾਲੇ ਨੌਜਵਾਨਾਂ ਨੂੰ ਪ੍ਰੀਖਿਆ ਸਮੇਂ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਬਿਠਾਇਆ ਜਾਵੇਗਾ ਅਤੇ ਪ੍ਰੀਖਿਆਰਥੀਆਂ ਲਈ ਆਰ.ਟੀ.ਪੀ.ਸੀ.ਆਰ ਟੈਸਟ ਰਿਪੋਰਟ ਲਿਖਤ ਪ੍ਰੀਖਿਆ ਸਮੇਂ ਜ਼ਰੂਰੀ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਨਾਲ ਸੈਨੇਟਾਈਜ਼ਰ, ਮਾਸਕ ਅਤੇ ਪਾਣੀ ਦੀ ਬੋਤਲ ਸਮੇਤ ਖਾਣ ਲਈ ਵੀ ਕੁਝ ਲਿਆ ਸਕਦੇ ਹਨ, ਜਿਸ ਨੂੰ ਜਾਂਚ ਤੋਂ ਬਾਅਦ ਪ੍ਰੀਖਿਆ ਕੇਂਦਰ ‘ਚ ਲੈਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀ ਗਰਮੀ ਤੋਂ ਬਚਾਅ ਲਈ ਕੈਪ ਦੀ ਵਰਤੋਂ ਵੀ ਕਰ ਸਕਦੇ ਹਨ।

ਡਾਇਰੈਕਟਰ ਆਰਮੀ ਭਰਤੀ ਨੇ ਕਿਹਾ ਕਿ ਲਿਖਤ ਪ੍ਰੀਖਿਆ ਦੇਣ ਆਉਣ ਸਮੇਂ ਪ੍ਰੀਖਿਆਰਥੀ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨਾ ਯਕੀਨੀ ਬਣਾਉਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...