Friday, March 29, 2024

ਵਾਹਿਗੁਰੂ

spot_img
spot_img

1 ਲੱਖ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਵੱਡੇ ਸਮੱਗਲਰ ਕਾਬੂ: ਐਸ.ਐਸ.ਪੀ. ਸੁਰਿੰਦਰ ਲਾਂਬਾ

- Advertisement -

ਮਾਨਸਾ, 13 ਅਗਸਤ, 2020 –

ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ ਕੜੀ ਨਾਲ ਕੜੀ ਜੋੋੜਦਿਆਂ 2 ਦੋਸ਼ੀਆਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਗਲ ਕਲਾਂ ਅਤੇ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਵਾਰਡ ਨੰ:22 ਮਾਨਸਾ ਨੂੰ ਕਾਬੂ ਕਰਕੇ 1,30,750 ਨਸ਼ੀਲੀਆ ਗੋੋਲੀਆਂ (82800 ਏਟੀਜੋਲਮ O 47950 ਕਲੋੋਵੀਡੋਲ) ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾਂ ਹਾਸਲ ਕੀਤੀ ਗਈ ਹੈ

ਸ੍ਰੀ ਦਿਗਵਿਜੈ ਕਪਿਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਨਿਗਰਾਨੀ ਹੇਠ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਆਰੰਭੀ ਗਈ ਹੈ ਅਤੇ ਗ੍ਰਿਫਤਾਰ ਦੋਸ਼ੀਆਂ ਦੀ ਪੁੱਛਗਿੱਛ ਉਪਰੰਤ ਹੋੋਰ ਵੱਡੀ ਬਰਾਮਦਗੀ ਹੋੋਣ ਦੀ ਸੰਭਾਵਨਾਂ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਪਿੰਡ ਨੰਗਲ ਖੁਰਦ ਮੌੌਜੂਦ ਸੀ ਤਾਂ ਮੋੋਟਰਸਾਈਕਲ ਸਵਾਰ ਵਿਆਕਤੀ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 640 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋੋਲ ਬਰਾਮਦ ਕੀਤੀਆ।

ਗ੍ਰਿਫਤਾਰ ਦੋਸ਼ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ਼ੀਲੀਆ ਗੋੋਲੀਆ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਮਾਨਸਾ (ਵਿਜੇ ਮੈਡੀਕਲ ਹਾਲ ਮਾਨਸਾ) ਪਾਸੋੋਂ ਖਰੀਦ ਕੀਤੀਆ ਹਨ। ਜਿਸਤੇ ਦੋੋਨਾਂ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 347 ਮਿਤੀ 12—08—2020 ਅ/ਧ 22,25,27(ਏ),29/61/85 ਐਨ.ਡੀ.ਪੀ.ਐਸ. ਐਕਟ ਅਤੇ 18 ਡਰੱਗਜ ਐਂਡ ਕਾਸਮੈਟਿਕਸ ਐਕਟ—1940 ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕਰਵਾਇਆ ਗਿਆ।

ਸ੍ਰੀ ਹਰਜਿੰਦਰ ਸਿੰਘ, ਡੀ.ਐਸ.ਪੀ. ਮਾਨਸਾ ਦੀ ਅਗਵਾਈ ਹੇਠ ਐਸ.ਆਈ. ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਦਰ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਸ੍ਰੀ ਸੀਸ਼ਨ ਕੁਮਾਰ ਜਿਲਾ ਡਰੱਗ ਕੰਟਰੋੋਲ ਅਫਸਰ ਮਾਨਸਾ ਨੂੰ ਨਾਲ ਲੈ ਕੇ ਦੋਸ਼ੀ ਰਾਕੇਸ਼ ਕੁਮਾਰ ਦੀ ਦੁਕਾਨ ਵਿਜੇ ਮੈਡੀਕਲ ਹਾਲ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਮੌੌਕਾ ਤੋੋਂ 310 ਨਸ਼ੀਲੀਆ ਗੋੋਲੀਆਂ ਬਰਾਮਦ ਹੋੋਈਆ।

ਦੋਸ਼ੀ ਰਾਕੇਸ਼ ਕੁਮਾਰ ਦੀ ਮੁਢਲੀ ਪੁੱਛਗਿੱਛ ਤੇ ਉਸਦੀ ਨਿਸ਼ਾਨਦੇਹੀ ਤੇ ਉਸਦੇ ਗੁਦਾਮ ਵਿੱਚੋੋ 82800 ਨਸ਼ੀਲੀਆ ਗੋੋਲੀਆਂ ਮਾਰਕਾ ਏਟੀਜੋਲਮ ਅਤੇ 47000 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋੋਵੀਡੋੋਲ ਬਰਾਮਦ ਕੀਤੀਆ ਗਈਆ। ਇਹ ਦੋਨੋੋ ਦੋੋਸ਼ੀ ਕਰਾਈਮ ਪੇਸ਼ਾ ਹਨ।

ਦੋਸ਼ੀ ਰਾਕੇਸ਼ ਕੁਮਾਰ ਉਕਤ ਦੇ ਵਿਰੁੱਧ ਪਹਿਲਾਂ ਵੀ 6300 ਨਸ਼ੀਲੀਆਂ ਬਰਾਮਦਗੀ ਦਾ ਮੁਕੱਦਮਾ ਨੰ:66 ਮਿਤੀ 07—08—2017 ਅ/ਧ 22/61/85 ਐਨ.ਡੀ.ਪੀ.ਐਸ.ਐਕਟ ਥਾਣਾ ਸਿਟੀ—1 ਮਾਨਸਾ ਦਰਜ਼ ਹੈ ਅਤੇ ਦੂਸਰੇ ਦੋਸ਼ੀ ਗੁਰਦੀਪ ਸਿੰਘ ਦੇ ਵਿਰੁੱਧ ਵੀ ਮੁਕੱਦਮਾ ਨੰਬਰ 13 ਮਿਤੀ 10—01—2017 ਅ/ਧ 420 ਹਿੰ:ਦੰ:, ਧਾਰਾ 3,4,5,6 ਪੀ.ਵੀ.ਟੀ. ਐਕਟ, ਧਾਰਾ 15(2), 15(3) ਜੇ.ਐਮ.ਸੀ. ਐਕਟ ਥਾਣਾ ਸਿਟੀ ਬਰਨਾਲਾ ਦਰਜ਼ ਰਜਿਸਟਰ ਹੋੋਏ ਸਨ। ਦੋਸ਼ੀਆਂ ਪਾਸੋੋਂ ਬਰਾਮਦ ਨਸ਼ੀਲੀਆਂ ਗੋੋਲੀਆਂ ਦੀ ਬਜ਼ਾਰੀ ਕੀਮਤ ਕਰੀਬ 6 ਲੱਖ ਰੁਪਏ ਬਣਦੀ ਹੈ ਪਰ ਦੋੋਸ਼ੀਆਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਨਸ਼ੀਲੀਆਂ ਗੋੋਲੀਆਂ 17 ਲੱਖ ਰੁਪਏ ਤੋੋਂ ਵੱਧ ਦੀਆ ਵੇਚ ਕੇ ਮੋੋਟੀ ਕਮਾਈ ਕਰਨੀ ਸੀ।

ਗ੍ਰਿਫਤਾਰ ਦੋਨਾਂ ਦੋਸ਼ੀਆਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਦੋਸ਼ੀਆਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਮੁਕੱਦਮੇ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...