Friday, March 29, 2024

ਵਾਹਿਗੁਰੂ

spot_img
spot_img

10ਵੇਂ ਨਾਟਿਅਮ ਮੇਲੇ ਦੇ ਅੰਤਿਮ ਦਿਨ ਨਾਟਕ ‘ਮੈਂ ਭਗਤ ਸਿੰਘ’ ਵੇਖਣ ਲਈ ਦਰਸ਼ਕਾਂ ਦਾ ਜੁਟਿਆ ਵੱਡਾ ਹਜੂਮ

- Advertisement -

ਯੈੱਸ ਪੰਜਾਬ
ਬਠਿੰਡਾ, 15 ਅਕਤੂਬਰ, 2021 –
ਸਥਾਨਕ ਬਲਵੰਤ ਗਾਰਗੀ ਓਪਨ ਏਅਰ ਥਿਏਟਰ ਵਿਖੇ ਨਾਟਿਅਮ ਬਠਿੰਡਾ ਵੱਲੋਂ ਕਰਵਾਏ ਗਏ 15 ਰੋਜ਼ਾ 10ਵੇਂ ਕੌਮੀ ਨਾਟਕ ਮੇਲੇ ਦੇ ਅੰਤਿਮ ਦਿਨ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਨਾਟਕਕਾਰ ਪਾਲੀ ਭੁਪਿੰਦਰ ਦੇ ਲਿਖੇ ਨਾਟਕ ‘ਮੈਂ ਭਗਤ ਸਿੰਘ’ ਨੂੰ ਵੇਖਣ ਲਈ ਦਰਸ਼ਕਾਂ ਦਾ ਵੱਡਾ ਹਜ਼ੂਮ ਪਹੁੰਚਿਆ, ਜਿੰਨਾਂ ਪੂਰੀ ਸ਼ਿੱਦਤ ਲਗਾ ਕੇ ਇਸ ਸ਼ਾਹਕਾਰ ਪੇਸ਼ਕਾਰੀ ਦਾ ਆਨੰਦ ਮਾਣਿਆ।

ਨਿਰਦੇਸ਼ਕ ਕੀਰਤੀ ਕਿਰਪਾਲ ਨੇ ਦੱਸਿਆ ਕਿ ਇਸ ਨਾਟਕ ਵਿੱਚ ਇੱਕ ਗਰੀਬ ਚਾਹ ਦੇ ਖੋਖੇ ਤੇ ਕੰਮ ਕਰਨ ਵਾਲਾ ਬੱਚਾ ਸ. ਭਗਤ ਸਿੰਘ ਬਾਰੇ ਲਿਖੇ ਸਾਹਿਤ ਨੂੰ ਪੜ੍ਹਦਾ ਹੋਇਆ ਖੁਦ ਹੀ ਭਗਤ ਸਿੰਘ ਬਣਨ ਦਾ ਸੁਪਨਾ ਵੇਖ ਲੈਂਦਾ ਹੈ ਅਤੇ ਆਪਣੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਅਮੀਰ ਹੱਥੋਂ ਗਰੀਬ ਦੀ ਲੁੱਟ ਵਿਰੁੱਧ ਆਵਾਜ਼ ਚੁੱਕ ਲੈਂਦਾ ਹੈ।

ਨਾਟਿਅਮ ਦੇ ਪ੍ਰਧਾਨ ਸੁਧਰਸ਼ਨ ਗੁਪਤਾ ਅਤੇ ਸੈਕਟਰੀ ਸੁਰਿੰਦਰ ਕੌਰ ਨੇ ਦੱਸਿਆ ਕਿ ਨਾਟਕ ਮੇਲੇ ਦੇ ਆਖਰੀ ਦਿਨ ਉੱਘੇ ਪੰਜਾਬੀ ਲੇਖਕ ਤੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਅਤੇ ਬਰਾੜ ਅੱਖਾਂ ਦੇ ਹਸਪਤਾਲ ਤੋਂ ਡਾ. ਪੀਐਸ ਬਰਾੜ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਬਠਿੰਡਾ ਦੀ ਧਰਤੀ ‘ਤੇ ਕੌਮੀ ਨਾਟਕ ਮੇਲੇ ਦੇ ਸਫਲ ਪ੍ਰਬੰਧਨ ਲਈ ਨਾਟਿਅਮ ਟੀਮ ਦੀ ਸ਼ਲਾਂਘਾ ਕੀਤੀ।

ਅੰਮ੍ਰਿਤ ਗਿੱਲ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਖਰੀ ਨਾਟਕ ਵਿੱਚ ਗੁਰਨੂਰ, ਨਵੀ ਸਰਾਂ, ਬਲਵਿੰਦਰ ਮਾਹਲ, ਬਿਕਰਮਜੀਤ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਕੌਰ, ਵਾਨੀ ਗੋਇਲ, ਅਸ਼ੀਸ਼ ਬਾਤਿਸ਼, ਅੰਕੁਸ਼ ਗਰਗ, ਅਮਨਦੀਪ ਕੌਰ ਮਾਨ, ਗੁਰਮੀਤ ਧੀਮਾਨ, ਸਰਤਾਜ ਸਿੰਘ, ਮਨਰਾਜ ਸਿੰਘ, ਹਰਮਨਪ੍ਰੀਤ, ਸਿਕੰਦਰ ਸਿੰਘ, ਰਾਜੀਵ ਲਹੂਆ, ਜਗਮੇਲ ਸਿੰਘ, ਅਮਰਜੋਤ ਸਿੰਘ, ਮਾਸਟਰ ਕਰਨ ਧਨੋਆ, ਮਾਸਟਰ ਵਾਰਿਸ ਮਾਹਲ ਅਤੇ ਮੇਕ-ਅੱਪ ਆਰਟਿਸਟ ਸੁਰਿੰਦਰ ਸੋਹਣਾ ਵੱਲੋਂ ਮਿਲਕੇ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਪਰਿਵਾਰ ਸਮੇਤ ਬਠਿੰਡਾ ਦੇ ਏਡੀਸੀ ਪਰਮਵੀਰ ਸਿੰਘ, ਆਈਏਐਸ, ਸ਼ਹਿਰੀ ਕਾਂਗਰਸ ਪ੍ਰਧਾਨ ਅਰੁਣ ਵਧਾਵਨ ‘ਤੇ ਡਿਪਟੀ ਡੀਈਓ ਇਕਬਾਲ ਸਿੰਘ ਬੁੱਟਰ ਉਚੇਚੇ ਤੌਰ ਤੇ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...