ਯੈੱਸ ਪੰਜਾਬ
ਅੰਮ੍ਰਿਤਸਰ, 6 ਫਰਵਰੀ, 2025
Shiromani Gurdwara Parbandhak Committee ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ Harjinder Singh Dhami ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. Kulwant Singh Mannan ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।