Saturday, April 20, 2024

ਵਾਹਿਗੁਰੂ

spot_img
spot_img

100 ਰੁਪਏ ਨਾਲ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਸੁਆਣੀ, ਰੇਨੂੰ ਚੌਹਾਨ ਨੇ ਜਿੱਤਿਆ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਦਾ ਪਹਿਲਾ ਇਨਾਮ

- Advertisement -

ਯੈੱਸ ਪੰਜਾਬ
ਚੰਡੀਗੜ, 25 ਫਰਵਰੀ, 2021 –
ਅੰਮਿ੍ਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।

ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।

ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮਿ੍ਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।

ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ।

ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...